ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਕਰਿਆਮ ਰੋਡ ’ਤੇ ਸਥਿਤ ਕੇਸੀ ਸਕੂਲ ਆਫ਼ ਮੈਨੇਜਮੈਂਟ ਐਂਡ ਕੰਪਿਊਟਰ ਐਪਲੀਕੇਸ਼ਨਜ਼ (ਕੇਸੀਐਸਐਮਸੀਏ) ਕਾਲਜ ਦੇ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀਸੀਏ (ਬੈਚਲਰ ਆਫ਼ ਕੰਪਿਊਟਰ ਐਪਲੀਕੇਸ਼ਨਜ਼) ਦਾ ਨਵੰਬਰ-ਦਸੰਬਰ 2025 ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਕਾਲਜ ਮੁੱਖੀ ਪ੍ਰਭਜੋਤ ਕੌਰ ਅਤੇ ਵਿਭਾਗ ਮੁਖੀ ਤਨੀਸ਼ਾ ਨੇ ਦੱਸਿਆ ਕਿ ਹਰਪ੍ਰੀਤ ਨੇ 7.77 ਐਸਜੀਪੀਏ (ਸਮੈਸਟਰ ਗ੍ਰੇਡ ਪੁਆਇੰਟ ਔਸਤ) ਨਾਲ ਕਾਲਜ ’ਚ ਪਹਿਲਾ, ਨਵਜੋਤ ਕੌਰ ਨੇ 7.59 ਐਸਜੀਪੀਏ ਲੈ ਕੇ ਦੂਜਾ ਅਤੇ ਸ਼ਿਵਮ ਰਾਣਾ ਨੇ 7.36 ਐਸਜੀਪੀਏ ਨਾਲ ਤੀਜਾ ਸਥਾਨ ਹਾਸਲ ਕੀਤਾ ਹੈ। ਕੇਸੀ ਗਰੁੱਪ ਦੇ ਚੇਅਰਮੈਨ ਪ੍ਰੇਮਪਾਲ ਗਾਂਧੀ, ਕੈਂਪਸ ਡਾਇਰੈਕਟਰ ਡਾ. ਅਵਤਾਰ ਚੰਦ ਰਾਣਾ,ਤਨੀਸ਼ਾ ,ਅਨੀਤਾ ਰਾਣੀ, ਇੰਜ.ਜਤਿੰਦਰ ਕੌਰ, ਮੋਨਿਕਾ ਧੰਮ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



