ਚੰਡੀਗੜ੍ਹ (ਸਮਾਜ ਵੀਕਲੀ): ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਨੂੰ ਪੰਜਾਬ ਵਿਜੀਲੈਂਸ ਬਿਊਰੋ ਦਾ ਨਵਾਂ ਮੁਖੀ ਲਾਉਣ ਦੀ ਸੰਭਾਲਣ ਹੈ। ਸ੍ਰੀ ਸਿੱਧੂ ਇਸ ਸਮੇਂ ਨਸ਼ਿਆਂ ਵਿਰੁੱਧ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਹਨ। ਉਹ ਡੀਜੀਪੀ ਵਿਜੀਲੈਂਸ ਬੀਕੇ ਉੱਪਲ ਦੀ ਥਾਂ ਲੈਣਗੇ। ਪੰਜਾਬ ਦੇ ਨਵੇਂ ਡੀਜੀਪੀ ਦੇ ਨਾਂ ਦਾ ਅੱਜ ਕਿਸੇ ਵੀ ਸਮੇਂ ਐਲਾਨ ਕੀਤਾ ਜਾ ਸਕਦਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਡੀਜੀਪੀ ਦੇ ਅਹੁਦੇ ਲਈ ਸਿਧਾਰਥ ਚਟੋਪਾਧਿਆਏ ਸਭ ਤੋਂ ਅੱਗੇ ਹਨ ਪਰ ਰਾਜ ਸਰਕਾਰ ਨੂੰ ਉਨ੍ਹਾਂ ਦੀ ਨਿਯੁਕਤੀ ਲਈ ਕਾਨੂੰਨੀ ਮਨਜ਼ੂਰੀ ਦੀ ਲੋੜ ਪਵੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly