HOME ਅੱਖਾਂ ਦੀਆਂ ਸਮੱਸਿਆਵਾਂ ਦਾ ਇਲਾਜ ਟਾਲਣਾ ਹੋ ਸਕਦਾ ਹੈ ਖਤਰਨਾਕ : ਐੱਸ.ਐੱਮ.ਓ...

ਅੱਖਾਂ ਦੀਆਂ ਸਮੱਸਿਆਵਾਂ ਦਾ ਇਲਾਜ ਟਾਲਣਾ ਹੋ ਸਕਦਾ ਹੈ ਖਤਰਨਾਕ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

1

ਲੰਗੜੋਆ ਵਿਖੇ 95 ਤੋਂ ਵੱਧ ਬਜ਼ੁਰਗਾਂ ਦੀਆਂ ਅੱਖਾਂ ਦੀ ਸਕ੍ਰੀਨਿੰਗ 

ਨਵਾਂਸ਼ਹਿਰ,  (ਸਮਾਜ ਵੀਕਲੀ)    (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਦੀ ਯੋਗ ਅਗਵਾਈ ਹੇਠ ਆਯੂਸ਼ਮਾਨ ਆਰੋਗਿਆ ਕੇਂਦਰ, ਮਹਾਲੋੰ ਵਿਖੇ ਬਜ਼ੁਰਗਾਂ ਦੀਆਂ ਅੱਖਾਂ ਦੀ ਸਕ੍ਰੀਨਿੰਗ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਅਪਥਾਲਮਿਕ ਅਫ਼ਸਰ ਸ੍ਰੀ ਦੀਪਕ ਸ਼ਰਮਾ ਵੱਲੋਂ 95 ਤੋਂ ਵੱਧ ਬਜ਼ੁਰਗ ਮਰੀਜ਼ਾਂ ਦੀਆਂ ਅੱਖਾਂ ਦੀ ਸਕ੍ਰੀਨਿੰਗ ਕੀਤੀ ਗਈ। ਸਕ੍ਰੀਨਿੰਗ ਉਪਰੰਤ ਲੋੜਵੰਦ ਅਤੇ ਯੋਗ ਲਾਭਪਾਤਰੀਆਂ ਨੂੰ ਮੁਫ਼ਤ ਐਨਕਾਂ ਉਪਲੱਬਧ ਕਰਵਾਈਆਂ ਜਾਣਗੀਆਂ। ਨਾਲ ਹੀ ਲੋਕਾਂ ਨੂੰ ਅੱਖਾਂ ਦੀ ਨਿਯਮਿਤ ਜਾਂਚ ਕਰਵਾਉਣ ਅਤੇ ਨਜ਼ਰ ਸੰਬੰਧੀ ਸਮੱਸਿਆ ਹੋਣ ‘ਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅੱਖਾਂ ਦੀ ਸਿਹਤ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ ਅਤੇ ਹਰ ਵਿਅਕਤੀ ਸਾਲ ਵਿੱਚ ਘੱਟੋ-ਘੱਟ ਇੱਕ ਵਾਰ ਅੱਖਾਂ ਦੀ ਜਾਂਚ ਜ਼ਰੂਰ ਕਰਵਾਏ। ਉਨ੍ਹਾਂ ਕਿਹਾ ਕਿ ਅੱਖਾਂ ਦੀਆਂ ਸਮੱਸਿਆਵਾਂ ਦਾ ਇਲਾਜ ਟਾਲਣਾ ਹੋ ਸਕਦਾ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਸੰਤੁਲਿਤ ਖੁਰਾਕ, ਵਿਟਾਮਿਨ-ਏ ਯੁਕਤ ਭੋਜਨ, ਪੜ੍ਹਦੇ ਜਾਂ ਮੋਬਾਈਲ/ਕੰਪਿਊਟਰ ਦੀ ਵਰਤੋਂ ਦੌਰਾਨ ਸਹੀ ਰੌਸ਼ਨੀ ਅਤੇ ਸਮੇਂ-ਸਮੇਂ ‘ਤੇ ਅੱਖਾਂ ਨੂੰ ਆਰਾਮ ਦੇਣ ਨਾਲ ਨਜ਼ਰ ਸੰਬੰਧੀ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ। ਅੱਖਾਂ ਵਿੱਚ ਧੁੰਦਲਾ ਦਿਖਾਈ ਦੇਣਾ, ਲਗਾਤਾਰ ਪਾਣੀ ਆਉਣਾ, ਲਾਲੀ ਜਾਂ ਦਰਦ ਵਰਗੇ ਲੱਛਣ ਨਜ਼ਰ ਆਉਣ ‘ਤੇ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਮੌਕੇ ਐੱਲ.ਐੱਚ.ਵੀ. ਗੁਰਦੇਵ ਕੌਰ, ਏ.ਐੱਨ.ਐੱਮ ਪ੍ਰਵੀਨ ਕੁਮਾਰੀ, ਮੇਨਕਾ, ਆਸ਼ਾ ਵਰਕਰਾਂ ਤੇ ਲੋਕ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleThe Footsteps of a Reformer: Sonam Wangchuk
Next articleਅਸ਼ੋਕ ਕਟਾਰੀਆ ਵੱਲੋਂ ਕਾਠਗੜ੍ਹ ਤੋਂ ਤੀਰਥ ਯਾਤਰੀਆਂ ਦਾ ਜਥਾ ਢੋਲ-ਧਮੱਕੇ ਨਾਲ ਰਵਾਨਾ; ਦਿੱਤੀਆਂ ਸ਼ੁਭਕਾਮਨਾਵਾਂ