ਚੰਡੀਗੜ੍ਹ – ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ 90 ਸੀਟਾਂ ਲਈ ਵੋਟਾਂ ਦੀ ਗਿਣਤੀ ਮੰਗਲਵਾਰ ਸਵੇਰੇ 8 ਵਜੇ ਸਖ਼ਤ ਸੁਰੱਖਿਆ ਵਿਚਕਾਰ ਸ਼ੁਰੂ ਹੋ ਗਈ। ਰਾਜ ਵਿੱਚ 5 ਅਕਤੂਬਰ ਨੂੰ ਇੱਕੋ ਪੜਾਅ ਵਿੱਚ ਚੋਣਾਂ ਹੋਈਆਂ ਸਨ ਅਤੇ 101 ਔਰਤਾਂ ਸਮੇਤ 1031 ਉਮੀਦਵਾਰਾਂ ਦੀ ਕਿਸਮਤ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਵਿੱਚ ਸੀਲ ਹੋ ਗਈ ਸੀ। ਹਰਿਆਣਾ ਦੀਆਂ ਸਾਰੀਆਂ 90 ਸੀਟਾਂ ‘ਤੇ ਬਹੁਮਤ ਲਈ 46 ਦਾ ਅੰਕੜਾ ਜ਼ਰੂਰੀ ਹੈ, ਹਰਿਆਣਾ ਦੀਆਂ 90 ਸੀਟਾਂ ‘ਤੇ ਕਾਂਗਰਸ 43 ਸੀਟਾਂ ‘ਤੇ ਅੱਗੇ ਹੈ। ਇਨੈਲੋ 1 ਅਤੇ ਹੋਰ 3 ਸੀਟਾਂ ‘ਤੇ ਅੱਗੇ ਚੱਲ ਰਹੀ ਹੈ, ਧਿਆਨ ਰਹੇ ਕਿ ਸ਼ਨੀਵਾਰ ਨੂੰ ਵੋਟਿੰਗ ਤੋਂ ਤੁਰੰਤ ਬਾਅਦ ਆਏ ਐਗਜ਼ਿਟ ਪੋਲ ‘ਚ ਭਾਜਪਾ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਇਹ ਐਗਜ਼ਿਟ ਪੋਲ ਕਾਂਗਰਸ ਲਈ ਕਾਫੀ ਸਕਾਰਾਤਮਕ ਰਹੇ। ਕਾਂਗਰਸ 10 ਸਾਲਾਂ ਬਾਅਦ ਸੱਤਾ ਵਿੱਚ ਵਾਪਸੀ ਕਰਦੀ ਨਜ਼ਰ ਆ ਰਹੀ ਹੈ। ਹਾਲਾਂਕਿ ਇਹ ਤਾਂ ਅੱਜ ਹੀ ਸਪੱਸ਼ਟ ਤੌਰ ‘ਤੇ ਪਤਾ ਲੱਗੇਗਾ ਕਿ ਸੂਬੇ ‘ਚ ਕਿਹੜੀ ਸਿਆਸੀ ਪਾਰਟੀ ਆਪਣੀ ਸਰਕਾਰ ਬਣਾਉਣ ਜਾ ਰਹੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly