ਚੰਡੀਗੜ੍ਹ ’ਚ ਹਰਿਆਣਾ ਦੀ ਵਿਧਾਨ ਸਭਾ ਨਹੀਂ ਬਣਨ ਦਿਆਂਗੇ: ਢੀਂਡਸਾ

0
22

(ਸਮਾਜ ਵੀਕਲੀ): ਸ਼ੋ੍ਮਣੀ ਅਕਾਲੀ ਦਲ (ਸੰਯੁਕਤ) ਨੇ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੀ ਕੀਤੀ ਜਾ ਰਹੀ ਮੰਗ ਦਾ ਸਖ਼ਤ ਵਿਰੋਧ ਕੀਤਾ ਹੈ। ਇਸ ਸਬੰਧੀ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ  26 ਨਵੰਬਰ ਨੂੰ ਪਾਰਟੀ ਦੇ ਆਗੂਆਂ ਦੀ ਇਕ ਉੱਚ ਪੱਧਰੀ ਮੀਟਿੰਗ ਸੱਦੀ ਗਈ ਹੈ। ਇਸ ਵਿੱਚ ਹਰਿਆਣਾ ਦੀ ਇਸ ਗੈਰ-ਵਾਜਬ ਮੰਗ ਖ਼ਿਲਾਫ਼ ਮਤਾ ਲਿਆਂਦਾ ਜਾਵੇਗਾ ਅਤੇ ਪਾਰਟੀ ਦੀ ਅਗਲੀ ਰਣਨੀਤੀ ਉਲੀਕੀ ਜਾਵੇਗੀ। ਪਾਰਟੀ ਦੇ ਮੁੱਖ ਬੁਲਾਰੇ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਚੰਡੀਗੜ੍ਹ ਦੀ ਜ਼ਮੀਨ ’ਤੇ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਕਿਸੇ ਵੀ ਕੀਮਤ ’ਤੇ ਨਹੀਂ ਬਣਾਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਏ ਗਏ ਚੰਡੀਗੜ੍ਹ ’ਤੇ ਪੂਰੀ ਤਰ੍ਹਾਂ ਨਾਲ ਪੰਜਾਬ ਦਾ ਹੱਕ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly