ਚੰਡੀਗੜ੍ਹ (ਸਮਾਜ ਵੀਕਲੀ): ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਇਸ ਸਾਲ 5ਵੀਂ ਤੇ 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਫਿਲਹਾਲ ਮੁਲਤਵੀ ਕੀਤੀਆਂ ਗਈਆਂ ਹਨ। ਇਸ ਸਾਲ ਹਰਿਆਣਾ ਸਕੂਲ ਸਿੱਖਿਆ ਬੋਰਡ ਵੱਲੋਂ ਇਹ ਪ੍ਰੀਖਿਆਵਾਂ ਨਹੀਂ ਲਈਆਂ ਜਾਣਗੀਆਂ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਹਰਿਆਣਾ ਸਕੂਲ ਸਿੱਖਿਆ ਬੋਰਡ ਨੇ 5ਵੀਂ ਤੇ 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲੈਣ ਦਾ ਫੈ਼ਸਲਾ ਕੀਤਾ ਸੀ ਜਿਸ ਮਗਰੋਂ ਕੁਝ ਮਾਪੇ ਤੇ ਸਕੂਲ ਪ੍ਰਬੰਧਕ ਉਨ੍ਹਾਂ ਨੂੰ ਮਿਲੇ ਤੇ ਕਰੋਨਾ ਮਹਾਮਾਰੀ ਦੇ ਚਲਦੇ ਪ੍ਰਭਾਵਿਤ ਹੋਈ ਪੜ੍ਹਾਈ ਦਾ ਹਵਾਲਾ ਦਿੰਦੇ ਹੋਏ ਇਸ ਵਾਰ ਬੋਰਡ ਪ੍ਰੀਖਿਆ ਨਾ ਲਏ ਜਾਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਮੰਗ ਦੇ ਮੱਦੇਨਜ਼ਰ ਫ਼ੈਸਲਾ ਲਿਆ ਗਿਆ ਹੈ ਕਿ 5ਵੀਂ ਤੇ 8ਵੀਂ ਜਮਾਤ ਲਈ ਹੁਣ ਬੋਰਡ ਵੱਲੋਂ ਪ੍ਰੀਖਿਆਵਾਂ ਨਹੀਂ ਲਈਆਂ ਜਾਣਗੀਆਂ, ਸਗੋਂ ਸਕੂਲ ਪੱਧਰ ’ਤੇ ਹੀ ਇਹ ਪ੍ਰੀਖਿਆਵਾਂ ਲਈਆਂ ਜਾਣਗੀਆਂ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly