ਹਰਿਆਣਾ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ’ਚ ਚੰਡੀਗੜ੍ਹ ’ਤੇ ਹਰਿਆਣਾ ਦਾ ਹੱਕ ਅਤੇ ਐੱਸਵਾਈਐੱਲ ਜਲਦੀ ਬਣਾਉਣ ਦਾ ਮਤਾ ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ (ਸਮਾਜ ਵੀਕਲੀ):  ਹਰਿਆਣਾ ਸਰਕਾਰ ਵੱਲੋਂ ਅੱਜ ਇਥੇ ਸੱਦੇ ਗਏ ਇਕ ਦਿਨਾਂ ਵਿਸ਼ੇਸ਼ ਸੈਸ਼ਨ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਚੰਡੀਗੜ੍ਹ ’ਤੇ ਹਰਿਆਣਾ ਦਾ ਹੱਕ ਹੋਣ ਬਾਰੇ ਪੇਸ਼ ਕੀਤੇ ਗਏ ਮਤੇ ਨੂੰ ਸਰਵਸੰਮਤੀ ਨਾਲ ਪਾਸ ਕਰ ਦਿੱਤਾ ਹੈ। ਹਰਿਆਣਾ ਦੇ ਸਾਰੇ ਵਿਧਾਇਕਾਂ ਵੱਲੋਂ ਐੱਸਵਾਈਐੱਲ ਜਲਦੀ ਬਣਾਉਣ ਅਤੇ ਹਿੰਦੀ ਭਾਸ਼ਾਈ ਇਲਾਕੇ ਹਰਿਆਣਾ ਨੂੰ ਦੇਣ ਸਬੰਧੀ ਪੇਸ਼ ਮਤਿਆਂ ’ਤੇ ਵੀ ਮੋਹਰ ਲਗਾਈ ਗਈ। ਇਸ ਦੇ ਨਾਲ ਹੀ ਹਰਿਆਣਾ ਵਿਧਾਨ ਸਭਾ ਵਿੱਚ ਪੰਜਾਬ ਸਰਕਾਰ ਵੱਲੋਂ 1 ਅਪਰੈਲ 2022 ਨੂੰ ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕੀਤੇ ਗਏ ਮਤੇ ਦੀ ਨਿੰਦਾ ਕੀਤੀ ਗਈ। ਇਸ ਮੌਕੇ ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ ਨੇ ਹਰਿਆਣਾ ਦੇ ਬੁਨਿਆਦੀ ਮਸਲਿਆਂ ਲਈ ਇਕਜੁੱਟਤਾ ਨਾਲ ਸਾਂਝੀ ਲੜਾਈ ਲੜਨ ਦਾ ਐਲਾਨ ਕੀਤਾ ਹੈ। ਸੈਸ਼ਨ ਦੀ ਸ਼ੁਰੂਆਤ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਦੇ ਬਾਅਦ ਗੈਂਗਸਟਰਾਂ ਦੇ ਹੌਸਲੇ ਬੁਲੰਦ ਹੋ ਗਏ ਹਨ – ਰਣਜੀਤ ਖੋਜੇਵਾਲ
Next articleਭਗਵੰਤ ਮਾਨ ਵੱਲੋਂ ਪੰਜਾਬ ’ਚ ਗੈਂਗਸਟਰਾਂ ਖ਼ਿਲਾਫ਼ ਵਿਸ਼ੇਸ਼ ਟਾਸਕ ਫੋਰਸ ਬਣਾਉਣ ਦਾ ਹੁਕਮ