ਨਫ਼ਰਤੀ ਭਾਸ਼ਣ: ਸੁਪਰੀਮ ਕੋਰਟ ’ਚ ਸੁਣਵਾਈ ਅੱਜ

Supreme Court of India. (Photo Courtesy: Twitter)

ਨਵੀਂ ਦਿੱਲੀ (ਸਮਾਜ ਵੀਕਲੀ):  ਹਰਿਦੁਆਰ ਤੇ ਦਿੱਲੀ ਵਿਚ ਦਿੱਤੇ ਗਏ ਨਫ਼ਰਤੀ ਭਾਸ਼ਣਾਂ ਖ਼ਿਲਾਫ਼ ਪਾਈ ਗਈ ਪਟੀਸ਼ਨ ਉਤੇ ਸੁਣਵਾਈ ਸੁਪਰੀਮ ਕੋਰਟ ਭਲਕੇ ਕਰੇਗਾ। ਪਟੀਸ਼ਨ ਵਿਚ ਜਾਂਚ ਯਕੀਨੀ ਬਣਾਉਣ ਤੇ ਭਾਸ਼ਣ ਦੇਣ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ ਹੈ। ਇਹ ਪਟੀਸ਼ਨ ਚੀਫ ਜਸਟਿਸ ਐਨ.ਵੀ. ਰਾਮੰਨਾ, ਜਸਟਿਸ ਸੂਰਿਆ ਕਾਂਤ ਤੇ ਹਿਮਾ ਕੋਹਲੀ ਵੱਲੋਂ ਸੁਣੀ ਜਾਵੇਗੀ। ਪਟੀਸ਼ਨਰ ਕੁਰਬਾਨ ਅਲੀ ਤੇ ਪਟਨਾ ਹਾਈ ਕੋਰਟ ਦੇ ਸਾਬਕਾ ਜੱਜ ਤੇ ਸੀਨੀਅਰ ਵਕੀਲ ਅੰਜਨਾ ਪ੍ਰਕਾਸ਼ ਵੱਲੋਂ ਪਾਈ ਗਈ ਹੈ। ਇਨ੍ਹਾਂ ਭਾਸ਼ਣਾਂ ਵਿਚ ਮੁਸਲਿਮ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਗਿਆ ਸੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleRemote tribal hamlets to get water taps at home in 3 months: Aditya Thackeray
Next articleਗੋਆ ’ਚ ਸਮਾਨ ਵਿਚਾਰਧਾਰਾ ਵਾਲੀਆਂ ਪਾਰਟੀਆਂ ਨਾਲ ਗੱਲਬਾਤ ਜਾਰੀ: ਪਵਾਰ