HOME ਹਠੂਰ ਪੁਲਿਸ ਵੱਲੋਂ 32 ਬੋਰ ਦੇਸੀ ਪਿਸਤੌਲ ਸਮੇਤ ਇਕ ਕਾਬੂ

ਹਠੂਰ ਪੁਲਿਸ ਵੱਲੋਂ 32 ਬੋਰ ਦੇਸੀ ਪਿਸਤੌਲ ਸਮੇਤ ਇਕ ਕਾਬੂ

1
ਰਾਏਕੋਟ,  (ਸਮਾਜ ਵੀਕਲੀ)   ਗੁਰਭਿੰਦਰ ਗੁਰੀ :- ਪੁਲਿਸ ਥਾਣਾ ਹਠੂਰ ਦੇ ਐੱਸ.ਆਈ. ਗੁਰਸੇਵਕ ਸਿੰਘ ਦੀ ਅਗਵਾਈ ‘ਚ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਦਾਣਾ ਮੰਡੀ ਹਠੂਰ ਤੋਂ ਲਵਪ੍ਰੀਤ ਸਿੰਘ ਉਰਫ ਵਿੱਕੀ ਵਾਸੀ ਸੱਦੋਵਾਲ ਜ਼ਿਲ੍ਹਾ ਬਰਨਾਲਾ ਨੂੰ ਸਮੇਤ ਕਾਰ ਵਰਨਾ ਦੇ ਕਾਬੂ ਕੀਤਾ ਹੈ ਅਤੇ ਉਸ ਤੋਂ ਇੱਕ 32 ਬੋਰ ਦੇਸੀ ਪਿਸਤੌਲ ਸਮੇਤ ਇੱਕ ਜਿੰਦਾ ਕਾਰਤੂਸ 32 ਬੋਰ ਅਤੇ ਤਿੰਨ ਖੋਲ ਬਰਾਮਦ ਕੀਤੇ ਗਏ। ਗੁਰਸੇਵਕ ਸਿੰਘ ਮੁੱਖ ਅਫ਼ਸਰ ਥਾਣਾ ਹਠੂਰ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮੁਕੱਦਮਾ ਨੰਬਰ 119 ਮਿਤੀ 14.07.2026 ਅ/ਧ 25 ਅਸਲਾ ਐਕਟ ਥਾਣਾ ਹਠੂਰ ਦਰਜ ਰਜਿਸਟਰ ਕੀਤਾ ਗਿਆ ਅਤੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ। ਇਸ ਮੌਕੇ ਸੁਲੱਖਣ ਸਿੰਘ, ਸਤਵਿੰਦਰ ਸਿੰਘ ਅਤੇ ਹੋਰ ਕਰਮਚਾਰੀ ਆਦਿ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਦੇਹੜਕਾ ‘ਚ ਧਰਮਸ਼ਾਲਾ ਦੀ ਨੀਂਹ ਰੱਖੀ
Next articleਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਰਾਜ ਮੰਤਰੀ ਵੱਲੋਂ 1,044 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ