ਡੇਰਾਬੱਸੀ (ਸਮਾਜ ਵੀਕਲੀ) ਸੰਜੀਵ ਸਿੰਘ ਸੈਣੀ, ਮੋਹਾਲੀ : ਗਲੋਬਲ ਵਿਜ਼ਡਮ ਇੰਟਰਨੈਸ਼ਨਲ ਸਕੂਲ ਡੇਰਾਬੱਸੀ ਵਿਖੇ ਬੋਰਡ ਦੀ ਪ੍ਰੀਖਿਆ ਦੇਣ ਜਾ ਰਹੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਫੋਟੋ ਸਮੇਤ ‘ਹਵਨ’ ਸਮਾਗਮ ਦਾ ਆਯੋਜਨ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਨਾਲ ਦੇਵੀ ਸਰਸਵਤੀ ਦੀ ਪੂਜਾ ਕੀਤੀ। ਇਸ ਸ਼ੁਭ ਮੌਕੇ ‘ਤੇ ਪਿ੍ੰਸੀਪਲ ਸ੍ਰੀਮਤੀ ਮੋਨਿਕਾ ਮਾਨ, ਚੇਅਰਮੈਨ ਐਸ.ਕੇ.ਗੁਰਦੀਪ ਸਿੰਘ ਚਾਹਲ ਅਤੇ ਸਮੂਹ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਆਉਣ ਵਾਲੀ ਪ੍ਰੀਖਿਆ ਲਈ ਵਧਾਈ ਦਿੱਤੀ | ਮਾਨ ਨੇ ਆਪਣੇ ਪ੍ਰੇਰਨਾਦਾਇਕ ਸ਼ਬਦਾਂ ਰਾਹੀਂ ਸਮੁੱਚੀ ਇਕੱਤਰਤਾ, ਖਾਸ ਕਰਕੇ ਵਿਦਿਆਰਥੀਆਂ ਨੂੰ ਸਕਾਰਾਤਮਕਤਾ, ਉਮੀਦ ਅਤੇ ਹੌਂਸਲੇ ਨਾਲ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨਾਲ ਪ੍ਰੀਖਿਆ ਨਾਲ ਸਬੰਧਤ ਗੱਲਾਂ ਸਾਂਝੀਆਂ ਕੀਤੀਆਂ ਅਤੇ ਆਉਣ ਵਾਲੀਆਂ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਲਈ ਕੁਝ ਜ਼ਰੂਰੀ ਸਲਾਹ ਵੀ ਦਿੱਤੀ। ਬਰਖਾ ਰਾਮ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਬੱਚਿਆਂ ਨੂੰ ਪ੍ਰੀਖਿਆ ਪ੍ਰਤੀ ਉਤਸ਼ਾਹ ਅਤੇ ਸਕਾਰਾਤਮਕ ਰਵੱਈਆ ਰੱਖਣ ਲਈ ਪ੍ਰੇਰਿਤ ਕੀਤਾ।
– ਵਿਦਿਆਰਥੀਆਂ ਲਈ ਕਰਵਾਏ ਹਵਨ ਵਿੱਚ ਭਾਗ ਲੈਂਦੇ ਹੋਏ ਸਕੂਲ ਪ੍ਰਬੰਧਕ ਕਮੇਟੀ ਅਤੇ ਵਿਦਿਆਰਥੀ