ਸਿਹਤ ਬਲਾਕ ਖਿਆਲਾ ਕਲਾਂ ਵਿਖੇ ਕੀਤੀ ਦਸਤ ਰੋਕੂ ਮੁਹਿੰਮ ਦੀ ਸ਼ੁਰੂਆਤ

ਦਸਤ ਰੋਕੂ ਮੁਹਿੰਮ ਦੀ ਸ਼ੁਰੂਆਤ ਦਾ ਦ੍ਰਿਸ਼।

(5 ਸਾਲ ਤੋਂ ਘੱਟ ਉਮਰ ਦੇ 18245 ਬੱਚਿਆਂ ਨੂੰ ਓ ਆਰ ਐਸ ਪੈਕਟ ਆਸ਼ਾ ਅਤੇ ਆਂਗਨਵਾੜੀ ਵਰਕਰਾਂ ਵਲੋਂ ਓ.ਆਰ.ਐਸ. ਦੇ ਪੈਕਟ ਮੁਫਤ ਵੰਡੇ ਜਾਣਗੇ)

ਨੰਗਲ ਕਲਾਂ ਵਿਖੇ 5 ਸਾਲ ਤੱਕ ਦੇ ਬੱਚਿਆਂ ਨੂੰ ਘਰ ਘਰ ਓ ਆਰ ਐਸ ਦੇ ਪੈਕਟ ਵੰਡਦੀਆਂ ਆਸ਼ਾ ਵਰਕਰਜ਼।

ਮਾਨਸਾ (ਸਮਾਜ ਵੀਕਲੀ) ਸਿਹਤ ਬਲਾਕ ਖਿਆਲਾ ਕਲਾਂ  ਵੱਲੋ  ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਹੁਕਮਾਂ ਅਤੇ ਡਾ ਹਰਦੇਵ ਸਿੰਘ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਤਹਿਤ ਦਸਤ ਰੋਕੂ ਮੁਹਿੰਮ ਦੀ ਸ਼ੁਰੂਆਤ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵਿਖੇ ਕੀਤੀ ਗਈ।

 ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਇੰਦੂ ਬਾਂਸਲ ਨੇ ਜਾਣਕਾਰੀ ਕੈਂਪ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਮੁਹਿੰਮ ਸਿਹਤ ਟੀਮਾਂ ਵੱਲੋਂ ਇਸਤਰੀ ਤੇ ਬਾਲ ਵਿਕਾਸ ਵਿਭਾਗ,ਸਿੱਖਿਆ ਵਿਭਾਗ ਅਤੇ ਜਲਸਰੋਤ ਵਿਭਾਗ ਦੇ ਸਹਿਯੋਗ ਨਾਲ ਚਲਾਈ ਜਾਵੇਗੀ। ਇਹ ਮੁਹਿੰਮ “ ਦਸਤਾਂ ਦੀ ਰੋਕਥਾਮ , ਸਫਾਈ ਅਤੇ ਓ.ਆਰ.ਐਸ. ਨਾਲ ਰੱਖੋ ਆਪਣਾ ਖਿਆਲ” ਸਲੋਗਨ ਤਹਿਤ ਚਲਾਈ ਜਾਵੇਗੀ ।

ਉਨ੍ਹਾਂ ਦੱਸਿਆ  ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਭਵਿੱਖ ਤਾਂ ਹੀ ਉੱਜਲਾ ਹੋਵੇਗਾ ਜੇਕਰ ਉਹ ਤੰਦਰੁਸਤ ਹੋਵੇਗਾ, ਇਸ ਟੀਚੇ ਨੂੰ ਮੁੱਖ ਰੱਖਦਿਆ ਮਿਤੀ 1 ਜੁਲਾਈ ਤੋਂ 31 ਅਗਸਤ ਤੱਕ ਦਸਤ ਲੱਗਣ ਦਾ ਖਤਰਾ ਜਿਆਦਾ ਹੁੰਦਾ ਹੈ,ਦੌਰਾਨ ਤੀਬਰ ਦਸਤ ਰੋਕੂ ਮੁਹਿੰਮ ਚਲਾਈ ਜਾਵੇਗੀ ।

ਇਸ ਮੌਕੇ ਡਾਕਟਰ ਨੇਹਾ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਪੰਜ ਸਾਲ ਤੋਂ ਛੋੱਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਰੋਗ ਨਾਲ ਹੋਣ ਵਾਲੀਆਂ ਮੌਤਾ ਦੀ ਗਿਣਤੀ ਨੂੰ ਜੀਰੋ ਤੇ ਲਿਆਉਣਾ ਹੈ। ਸੰਸਾਰ ਵਿਚ ਹਰ ਸਾਲ 0 ਤੋਂ 5 ਸਾਲ ਤੱਕ ਦੇ ਬੱਚਿਆਂ ਦੀਆਂ ਦੋ ਲੱਖ ਮੌਤਾਂ ਕੇਵਲ ਦਸਤ ਰੋਗ ਕਾਰਨ ਹੀ ਹੁੰਦੀਆਂ ਹਨ, ਜਿਨਾਂ ਵਿਚੋਂ ਇਕ ਲੱਖ ਮੌਤਾਂ ਕੇਵਲ ਭਾਰਤ ਵਿੱਚ ਹੀ ਹੁੰਦੀਆਂ ਹਨ ।

ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਬਲਾਕ ਖਿਆਲਾ ਕਲਾਂ ਅਧੀਨ ਏਰੀਏ ਵਿੱਚ 5 ਸਾਲ ਤੋਂ ਘੱਟ ਉਮਰ ਦੇ 18245 ਬੱਚਿਆਂ ਨੂੰ ਓ ਆਰ ਐਸ ਪੈਕਟ ਆਸ਼ਾ ਅਤੇ ਆਂਗਨਵਾੜੀ ਵਰਕਰਾਂ ਵਲੋਂ ਓ.ਆਰ.ਐਸ. ਦੇ ਪੈਕਟ ਮੁਫਤ ਵੰਡੇ ਜਾਣਗੇ ਅਤੇ ਦਸਤ ਹੋਣ ਦੀ ਹਾਲਤ ਵਿਚ ਪੂਰਨ ਇਲਾਜ ਲਈ ਜਿੰਕ ਦੀਆਂ ਗੋਲੀਆਂ ਦਿੱਤੀਆਂ ਜਾਣਗੀਆਂ।

 ਕਮਿਊਨਿਟੀ ਸਿਹਤ ਅਫ਼ਸਰ ਦਿਲਰਾਜ ਕੌਰ ਅਤੇ ਦੁਰਗਾ ਰਾਮ ਨੇ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਦਸਤ ਰੋਕੂ ਮੁਹਿੰਮ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿੰਕ ਕਾਰਨਰ ਅਤੇ ਹੱਥ ਧੋਣ ਦੇ ਤਰੀਕੇ ਸੰਬੰਧੀ ਸਕੂਲਾਂ ਵਿੱਚ ਸਿਹਤਮੰਦ ਆਦਤਾਂ ਅਪਨਾਉਣ ਲਈ ਸੰਚਾਰ ਦੇ ਵੱਖ ਵੱਖ ਸਾਧਨਾਂ ਦੀ ਵਰਤੋਂ ਕੀਤੀ ਜਾਵੇਗੀ ਤਾਂ ਜੋ ਆਮ ਲੋਕ ਤੱਕ ਇਸ “ਦਸਤ ਰੋਕੂ ਮੁਹਿੰਮ” ਦੀ ਮਹੱਤਤਾ ਸੰਬੰਧੀ ਸੰਦੇਸ਼ ਘਰ ਘਰ ਤੱਕ ਪਹੁੰਚ ਸਕੇ ।ਇਸ ਮੌਕੇ ਸਰਬਜੀਤ ਕੌਰ, ਸਰਬਜੀਤ ਸਿੰਘ, ਦੀਦਾਰ ਸਿੰਘ ਆਦਿ ਸਿਹਤ ਕਰਮਚਾਰੀ ਹਾਜਰ ਸਨ।

ਚਾਨਣ ਦੀਪ ਸਿੰਘ ਔਲਖ, ਸੰਪਰਕ 9876888177

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲੁਕ ਲੁਕ ਕੇ ਜਿਉਦੇ ਨੇ ਲੋਕ
Next articleFC KHALSA REWARDED FOR YOUTH ACADEMY AT LEICESTER FOOTBALL TOURNAMENT