HOME ਬਜ਼ੁਰਗਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੀ ਤਰਜੀਹ : ਐੱਸ.ਐੱਮ.ਓ. ਡਾ...

ਬਜ਼ੁਰਗਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੀ ਤਰਜੀਹ : ਐੱਸ.ਐੱਮ.ਓ. ਡਾ ਸਤਵਿੰਦਰਪਾਲ ਸਿੰਘ

1
ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿੱਚ ਜੈਰੀਐਟ੍ਰਿਕ ਓ.ਪੀ.ਡੀ. ਰਾਹੀਂ ਬਜ਼ੁਰਗਾਂ ਦੀ ਸਿਹਤ ਜਾਂਚ 
– ਐੱਸ.ਐੱਮ.ਓ. ਵੱਲੋਂ ਬਜ਼ੁਰਗਾਂ ਨੂੰ ਆਪਣੀ ਸਿਹਤ ਦੀ ਨਿਯਮਿਤ ਜਾਂਚ ਕਰਵਾਉਣ ਦੀ ਅਪੀਲ 
ਨਵਾਂਸ਼ਹਿਰ,   (ਸਮਾਜ ਵੀਕਲੀ)   (ਮਨੋਰੰਜਨ ਕਾਲੀਆ ):ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿੱਚ ਬਜ਼ੁਰਗ ਨਾਗਰਿਕਾਂ ਦੀ ਸਿਹਤ ਸੰਭਾਲ ਲਈ ਜੈਰੀਐਟ੍ਰਿਕ ਓ.ਪੀ.ਡੀ. ਲਗਾਈ ਗਈ। ਇਸ ਓ.ਪੀ.ਡੀ. ਦਾ ਮੁੱਖ ਉਦੇਸ਼ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਉਨ੍ਹਾਂ ਦੀ ਉਮਰ ਨਾਲ ਸੰਬੰਧਿਤ ਬਿਮਾਰੀਆਂ ਦੀ ਜਾਂਚ, ਇਲਾਜ ਅਤੇ ਸਲਾਹ ਮੁਹੱਈਆ ਕਰਵਾਉਣਾ ਹੈ। ਇਸ ਸਬੰਧੀ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਜੈਰੀਐਟ੍ਰਿਕ ਓ.ਪੀ.ਡੀ. ਵਿੱਚ ਬਲੱਡ ਪ੍ਰੈਸ਼ਰ, ਸ਼ੂਗਰ, ਦਿਲ ਦੀਆਂ ਬਿਮਾਰੀਆਂ, ਹੱਡੀਆਂ ਦੀ ਕਮਜ਼ੋਰੀ, ਜੋੜਾਂ ਦੇ ਦਰਦ, ਨਜ਼ਰ ਅਤੇ ਸੁਣਨ ਸੰਬੰਧੀ ਸਮੱਸਿਆਵਾਂ ਦੀ ਵਿਸ਼ੇਸ਼ ਤੌਰ ‘ਤੇ ਜਾਂਚ ਕੀਤੀ ਜਾਂਦੀ ਹੈ। ਨਾਲ ਹੀ ਬਜ਼ੁਰਗਾਂ ਨੂੰ ਦਵਾਈਆਂ, ਸਿਹਤਮੰਦ ਜੀਵਨ ਸ਼ੈਲੀ ਅਤੇ ਪੋਸ਼ਣ ਬਾਰੇ ਵੀ ਸਲਾਹ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਮਕਸਦ ਬਜ਼ੁਰਗਾਂ ਨੂੰ ਇਕ ਛੱਤ ਥੱਲੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਵੱਖ-ਵੱਖ ਥਾਵਾਂ ‘ਤੇ ਭਟਕਣਾ ਨਾ ਪਵੇ। ਬਜ਼ੁਰਗਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੀ ਤਰਜੀਹ ਹੈ। ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਜੈਰੀਐਟ੍ਰਿਕ ਓ.ਪੀ.ਡੀ. ਵਿੱਚ ਮਾਹਿਰ ਡਾਕਟਰਾਂ ਵੱਲੋਂ ਬਜ਼ੁਰਗ ਮਰੀਜ਼ਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਂਦੀ ਹੈ ਅਤੇ ਜ਼ਰੂਰਤ ਅਨੁਸਾਰ ਉਨ੍ਹਾਂ ਨੂੰ ਅੱਗੇ ਰੈਫਰ ਵੀ ਕੀਤਾ ਜਾਂਦਾ ਹੈ। ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ ਨੇ ਜ਼ਿਲ੍ਹੇ ਦੇ ਸਾਰੇ ਬਜ਼ੁਰਗ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿੱਚ ਹਰ ਸ਼ਨਿਚਰਵਾਰ ਨੂੰ ਚੱਲ ਰਹੀ ਜੈਰੀਐਟ੍ਰਿਕ ਓ.ਪੀ.ਡੀ. ਦਾ ਲਾਭ ਲੈਣ ਅਤੇ ਆਪਣੀ ਸਿਹਤ ਦੀ ਨਿਯਮਿਤ ਜਾਂਚ ਕਰਵਾਉਣ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleTarksheel Society Opposes Bail Granted to Accused in Dr. Dabholkar Murder Case
Next articleIndia’s Battle Against Illegal Crossings at the Bangladesh Border