ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਤੀ 25 ਅਗਸਤ ਤੋਂ 8 ਸਿਤੰਬਰ ਤੱਕ 39ਵਾਂ ਆਈ ਡੋਨੇਸ਼ਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ । ਇਸ ਸੰਬੰਧੀ ਅੱਜ ਸਿਵਲ ਸਰਜਨ ਡਾ ਪਵਨ ਕੁਮਾਰ ਜੀ ਦੀ ਅਗਵਾਈ ਅਧੀਨ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਜ਼ਿਲਾ ਨੇਤਰਦਾਨ ਸੰਸਥਾ ਦੇ ਮੈਂਬਰ ਸਾਹਿਬਾਨ ਨੇ ਹਿੱਸਾ ਲਿਆ। ਸਿਵਲ ਸਰਜਨ ਡਾ ਪਵਨ ਕੁਮਾਰ ਨੇ ਕਿਹਾ ਕਿ ਵਿਭਾਗ ਵੱਲੋਂ ਮਨਾਏ ਜਾ ਰਹੇ ਇਸ ਪੰਦਰਵਾੜੇ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਮਰਣ ਉਪਰੰਤ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਏਗਾ। ਇਸ ਸੰਬੰਧੀ ਜ਼ਿਲੇ ਦੇ ਵੱਖ ਵੱਖ ਸਿਹਤ ਕੇਂਦਰਾਂ ਵਿਖੇ ਆਈ ਡੋਨੇਸ਼ਨ ਸੰਬੰਧੀ ਸੈਮੀਨਾਰ ਕਰਵਾਏ ਜਾਣਗੇ। ਇਸ ਮੌਕੇ ਜ਼ਿਲਾ ਨੇਤਰ ਦਾਨ ਸੰਸਥਾ ਦੇ ਪ੍ਰਧਾਨ ਵੱਲੋਂ ਆਪਣੀ ਸੰਸਥਾ ਦੇ ਸਮੂਹ ਮੈਂਬਰਾਂ ਦੇ ਹਵਾਲੇ ਨਾਲ ਇਹ ਵਿਸ਼ਵਾਸ ਦੁਆਇਆ ਗਿਆ ਕਿ ਇਸ ਮੁਹਿੰਮ ਵਿੱਚ ਨੇਤਰ ਦਾਨ ਸੰਸਥਾ ਹੁਸ਼ਿਆਰਪੁਰ ਵੱਲੋਂ ਪੂਰਨ ਤੌਰ ਤੇ ਸਹਿਯੋਗ ਕੀਤਾ ਜਾਏਗਾ ਤੇ ਵੱਖ ਸੰਸਥਾਵਾਂ ਵਿਚ ਜਾ ਕੇ ਸੈਮੀਨਾਰ ਕਰਵਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਵਿਚ ਸ਼ਾਮਿਲ ਕੀਤਾ ਜਾਵੇ ਤੇ ਉਹਨਾਂ ਨੂੰ ਆਈ ਡੋਨੇਸ਼ਨ ਲਈ ਪ੍ਰੇਰਿਤ ਕੀਤਾ ਜਾਵੇ। ਸਿਵਲ ਸਰਜਨ ਡਾ ਪਵਨ ਕੁਮਾਰ ਵੱਲੋਂ ਨੇਤਰ ਦਾਨ ਸੰਸਥਾ ਦੇ ਮੈਂਬਰ ਸਾਹਿਬਾਨ ਦਾ ਇਸ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰੋ. ਬਹਾਦਰ ਸਿੰਘ ਸੁਨੇਤ, ਬਲਜੀਤ ਸਿੰਘ ਪਨੇਸਰ, ਹਰਭਜਨ ਸਿੰਘ, ਗੁਰਪ੍ਰੀਤ ਸਿੰਘ, ਮੈਡਮ ਸੁਰਜਨ ਨੈਣ ਕੌਰ, ਮੈਡਮ ਰਚਨਾ ਕੌਰ, ਮੈਡਮ ਜਤਿੰਦਰ ਕੌਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly