ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿਵਿਲ ਸਰਜਨ ਹੁਸ਼ਿਆਰਪੁਰ ਡਾਕਟਰ ਪਵਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਕਟਰ ਕਰਨ ਕੁਮਾਰ ਸੈਣੀ ਦੀ ਯੋਗ ਅਗਵਾਈ ਹੇਠ ਅੱਜ ਆਮ ਆਦਮੀ ਕਲੀਨਿਕ ਮਿਆਣੀ ਵਿਖੇ ਅੱਖਾਂ ਦਾਨ ਕਰਨ ਸਬੰਧੀ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਆਈ ਡੋਨਰ ਇੰਚਾਰਜ ਟਾਂਡਾ ਭਾਈ ਬਰਿੰਦਰ ਸਿੰਘ ਮਸੀਤੀ ਸਟੇਟ ਅਵਾਰਡੀ ਵੀ ਉਹਨਾਂ ਨਾਲ ਨੇਤਰਦਾਨ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰ ਰਹੇ ਸਨ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾਕਟਰ ਕਰਨ ਸੈਣੀ ਨੇ ਦੱਸਿਆ ਕਿ ਨੇਤਰਦਾਨ ਇੱਕ ਮਹਾਂਦਾਨ ਹੈ, ਜਿਸ ਨਾਲ ਇਕੋ ਸਮੇਂ ਦੋ ਵਿਅਕਤੀਆਂ ਦੀ ਜ਼ਿੰਦਗੀ ਵਿੱਚ ਰੋਸ਼ਨੀ ਲਿਆਂਦੀ ਜਾ ਸਕਦੀ ਹੈ। ਉਹਨਾਂ ਨੇ ਦੱਸਿਆ ਕਿ ਵਿਅਕਤੀ ਦੀ ਮੌਤ ਹੋਣ ਤੋਂ ਬਾਅਦ 4 ਘੰਟਿਆਂ ਦੇ ਅੰਦਰ- ਅੰਦਰ ਇਹ ਅੱਖਾਂ ਦਾਨ ਕੀਤੀਆਂ ਜਾ ਸਕਦੀਆਂ ਹਨ। ਇਸ ਲਈ ਮੌਤ ਹੋਣ ਉਪਰੰਤ ਨੇੜੇ ਦੇ ਆਈ ਬੈਂਕ ਨੂੰ ਤੁਰੰਤ ਸੂਚਿਤ ਕੀਤਾ ਜਾਵੇ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਖਾਂ ਦਾਨ ਕਰਨ ਲਈ ਵੱਧ ਤੋਂ ਵੱਧ ਡੋਨੇਸ਼ਨ ਦੇ ਫਾਰਮ ਭਰਾਓਣ। ਡਾਕਟਰ ਸੈਣੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਹਸਪਤਾਲ ਦੇ ਜਰੀਏ ਤੇ ਰੋਟਰੀ ਕਲੱਬ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਨੇਤਰਦਾਨ ਸੰਸਥਾ ਵੱਲੋਂ ਟਾਂਡਾ ਇਲਾਕੇ ਦੇ 2 ਵਿਅਕਤੀਆਂ ਨੂੰ ਰੋਸ਼ਨੀ ਦਿੱਤੀ ਜਾ ਚੁੱਕੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਕਰਨ ਸਿੰਘ ਵਿਰਕ, ਡਾਕਟਰ ਸਵਿੰਦਰ ਸਿੰਘ, ਡਾਕਟਰ ਕੇਵਲ ਸਿੰਘ, ਡਾਕਟਰ ਮੀਨਾਕਸ਼ੀ ਸੈਣੀ, ਡਾਕਟਰ ਮਨੋਜ ਕੁਮਾਰ, ਭੁਪਿੰਦਰ ਸਿੰਘ, ਬਿੰਦਰਾ ਰਾਣੀ (ਐਲ ਐਚ ਬੀ) ਰਾਜ ਕੌਰ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly