HOME ਸਿਹਤ ਵਿਭਾਗ ਵਲੋਂ ਪ੍ਰਵਾਸੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਲਈ 15 ਤੋਂ 22...

ਸਿਹਤ ਵਿਭਾਗ ਵਲੋਂ ਪ੍ਰਵਾਸੀ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਲਈ 15 ਤੋਂ 22 ਤੱਕ ਵਿਸ਼ੇਸ਼ ਟੀਕਾਕਰਨ ਹਫ਼ਤਾ

1

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਦੀ ਦੇਖਰੇਖ ਹੇਠ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 15 ਤੋਂ 22 ਦਸੰਬਰ 2025 ਤੱਕ ਵਿਸ਼ੇਸ਼ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਮੁਹਿੰਮ ਦੇ ਤਹਿਤ ਜ਼ਿਲ੍ਹੇ ਭਰ ਵਿੱਚ ਪ੍ਰਵਾਸੀ ਪਰਿਵਾਰਾਂ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਡਾ. ਬਲਵੀਰ ਕੁਮਾਰ ਨੇ ਦੱਸਿਆ ਕਿ ਪ੍ਰਵਾਸੀ ਪਰਿਵਾਰਾਂ ਦੇ ਬੱਚੇ ਅਕਸਰ ਇੱਕ ਥਾਂ ਤੋਂ ਦੂਜੀ ਥਾਂ ਜਾਣ ਕਾਰਨ ਨਿਯਮਿਤ ਟੀਕਾਕਰਨ ਤੋਂ ਵਾਂਝੇ ਰਹਿ ਜਾਂਦੇ ਹਨ, ਜਿਸ ਕਾਰਨ ਉਨ੍ਹਾਂ ਵਿੱਚ ਸੰਕ੍ਰਾਮਕ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਇਸ ਵਿਸ਼ੇਸ਼ ਮੁਹਿੰਮ ਦਾ ਮਕਸਦ ਇਨ੍ਹਾਂ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਨੂੰ ਟੀਕਾਕਰਨ ਦੀ ਸੁਰੱਖਿਆ ਮੁਹੱਈਆ ਕਰਵਾਉਣਾ ਹੈ ਤਾਂ ਜੋ ਮਾਂ ਅਤੇ ਬੱਚੇ ਦੋਵਾਂ ਦੀ ਸਿਹਤ ਨੂੰ ਸੁਨਿਸ਼ਚਿਤ ਕੀਤਾ ਜਾ ਸਕੇ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਉਹਨਾਂ ਬੱਚਿਆਂ ਨੂੰ ਕਵਰ ਕਰਨਾ ਹੈ, ਜਿਨ੍ਹਾਂ ਦਾ ਟੀਕਾਕਰਨ ਕਿਸੇ ਕਾਰਨ ਅਧੂਰਾ ਰਹਿ ਗਿਆ ਹੈ ਜਾਂ ਜੋ ਟੀਕਾਕਰਨ ਤੋਂ ਰਹਿ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜ ਸਾਲ ਤੱਕ ਦੇ ਬੱਚਿਆਂ ਦਾ ਸੰਪੂਰਨ ਟੀਕਾਕਰਨ ਕਰਨ ਨਾਲ ਉਨ੍ਹਾਂ ਨੂੰ 11 ਮਾਰੂ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਦੇ ਦੌਰਾਨ ਬੱਚਿਆਂ ਨੂੰ ਵਿਟਾਮਿਨ ਏ ਦੀ ਖੁਰਾਕ ਵੀ ਦਿੱਤੀ ਜਾ ਰਹੀ ਹੈ। ਡੇਢ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਲਈ ਹਰ ਛੇ ਮਹੀਨੇ ਬਾਅਦ ਵਿਟਾਮਿਨ ਏ ਦੀ ਖੁਰਾਕ ਦੇਣਾ ਬਹੁਤ ਜ਼ਰੂਰੀ ਹੈ, ਜੋ ਅੱਖਾਂ ਦੀ ਸਿਹਤ ਨੂੰ ਬਹਿਤਰ ਬਣਾਉਂਦੀ ਹੈ ਅਤੇ ਅੰਧਰਾਤੇ ਵਰਗੀ ਗੰਭੀਰ ਬਿਮਾਰੀ ਤੋਂ ਬਚਾਅ ਵਿੱਚ ਮਦਦ ਕਰਦੀ ਹੈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਨਵਾਂਸ਼ਹਿਰ ਹਲਕੇ ਤੋਂ ਬਸਪਾ ਦੇ ਤਿੰਨ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ –ਡਾ ਨਛੱਤਰ ਪਾਲ ਐਮ ਐਲ ਏ
Next articleਅਗਰ ਬਿਜ਼ਲੀ ਬਿੱਲ ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਤਾਂ ਅਗਲੇ ਦਿਨ ਨੂੰ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ