ਬਲਾਚੌਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਇਸੇ ਉਦੇਸ਼ ਨਾਲ ਅੱਜ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦਾ ਦੌਰਾ ਕਰਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਨਾਲ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਐਮਰਜੈਂਸੀ ਵਾਰਡ, ਓਟ ਸੈਂਟਰ, ਓ.ਪੀ.ਡੀ. ਤੇ ਆਈ.ਪੀ.ਡੀ. ਸਮੇਤ ਸਮੁੱਚੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹਸਪਤਾਲ ਵਿੱਚ ਸਾਫ-ਸਫਾਈ ਦੇ ਪ੍ਰਬੰਧਾਂ, ਮੈਡੀਕਲ ਰਿਕਾਰਡ ਤੇ ਸਟਾਕ ਰਜਿਸਟਰਾਂ ਨੂੰ ਵੀ ਦੇਖਿਆ।ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਹਸਪਤਾਲ ਦੇ ਉੱਚ ਅਧਿਕਾਰੀਆਂ ਨਾਲ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਚਾਰ-ਵਟਾਂਦਰਾ ਕਰਦੇ ਹੋਏ ਜ਼ਰੂਰੀ ਸੁਝਾਅ ਦਿੱਤੇ ਤਾਂ ਜੋ ਕਿਸੇ ਵੀ ਮਰੀਜ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਮੇਂ-ਸਮੇਂ ’ਤੇ ਸਪੋਰਟਿਵ ਸੁਪਰਵੀਜ਼ਨ ਕੀਤੀ ਜਾਂਦੀ ਹੈ ਅਤੇ ਲੋਕਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ। ਡਾ. ਹਰਪ੍ਰੀਤ ਸਿੰਘ ਨੇ ਆਮ ਲੋਕਾਂ ਨੂੰ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਰਕਾਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਮੈਡੀਕਲ ਸਪੈਸ਼ਲਿਸਟ ਡਾ. ਜਤਿੰਦਰਪਾਲ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਨਿਰਮਲ ਸਿੰਘ, ਜ਼ਿਲ੍ਹਾ ਅੰਕੜਾ ਅਫ਼ਸਰ ਨੀਰਜ ਕੁਮਾਰ, ਗੁਰਪ੍ਰੀਤ ਸਿੰਘ ਤੇ ਫਾਰਮੇਸੀ ਅਫ਼ਸਰ ਹਰਮੀਤ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



