HOME ਸਿਹਤ ਵਿਭਾਗ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਨੂੰ ਗੁਣਵੱਤਾਪੂਰਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ...

ਸਿਹਤ ਵਿਭਾਗ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਨੂੰ ਗੁਣਵੱਤਾਪੂਰਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ

ਆਰ.ਸੀ.ਐੱਚ 2.0 ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਵੱਖ-ਵੱਖ ਸਿਹਤ ਬਲਾਕਾਂ ਦੇ ਇੰਫਰਮੇਸ਼ਨ ਅਸਿਸਟੈਂਟਾਂ ਨਾਲ ਸਮੀਖਿਆ ਮੀਟਿੰਗ ਆਯੋਜਿਤ 
ਨਵਾਸ਼ਹਿਰ  (ਸਮਾਜ ਵੀਕਲੀ)  (ਮਨੋਰੰਜਨ ਕਾਲੀਆ)- ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹੇ ਵਿੱਚ ਆਰ.ਸੀ.ਐੱਚ 2.0 ਨੂੰ ਪੂਰੀ ਤਰ੍ਹਾਂ ਲਾਗੂ ਕਰਨ ਅਤੇ ਜੱਚਾ-ਬੱਚਾ ਸਿਹਤ ਸੇਵਾਵਾਂ ਦੀ ਸਮੇਂ-ਸਿਰ ਅਪਡੇਟਿੰਗ ਯਕੀਨੀ ਬਣਾਉਣ ਲਈ ਵੱਖ-ਵੱਖ ਸਿਹਤ ਬਲਾਕਾਂ ਦੇ ਇੰਫਰਮੇਸ਼ਨ ਅਸਿਸਟੈਂਟਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਿਵਲ ਸਰਜਨ ਨੇ ਦੱਸਿਆ ਕਿ ਆਰ.ਸੀ.ਐੱਚ 2.0 ਪੋਰਟਲ ਰਾਹੀਂ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਦੀ ਰਜਿਸਟ੍ਰੇਸ਼ਨ, ਟੀਕਾਕਰਨ, ਐਂਟੀਨੇਟਲ ਚੈੱਕਅੱਪ, ਹਾਈਰਿਸਕ ਪ੍ਰੈਗਨੈਂਸੀ ਅਤੇ ਡਲਿਵਰੀ ਸਬੰਧੀ ਡਾਟਾ ਦੀ ਆਨਲਾਈਨ ਐਂਟਰੀ ਅਤੇ ਮਾਨੀਟਰਿੰਗ ਬਹੁਤ ਜ਼ਰੂਰੀ ਹੈ। ਉਨ੍ਹਾਂ ਹਦਾਇਤ ਦਿੱਤੀ ਕਿ ਸਾਰਾ ਡਾਟਾ ਰੀਅਲ-ਟਾਈਮ ਅਪਡੇਟ ਕੀਤਾ ਜਾਵੇ ਤਾਂ ਜੋ ਕਿਸੇ ਵੀ ਲਾਭਪਾਤਰੀ ਨੂੰ ਸੇਵਾਵਾਂ ਤੋਂ ਵਾਂਝਾ ਨਾ ਰਹਿਣਾ ਪਵੇ। ਉਨ੍ਹਾਂ ਕਿਹਾ ਕਿ ਜੱਚਾ ਅਤੇ ਬੱਚੇ ਦੀ ਸਿਹਤ ਨਾਲ ਜੁੜੀਆਂ ਸੇਵਾਵਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਲਈ ਡਾਟਾ ਦੀ ਸਹੀ ਅਤੇ ਸਮੇਂ-ਸਿਰ ਐਂਟਰੀ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਉਨ੍ਹਾਂ ਇੰਫਰਮੇਸ਼ਨ ਅਸਿਸਟੈਂਟਾਂ ਨੂੰ ਹਦਾਇਤ ਦਿੱਤੀ ਕਿ ਪੋਰਟਲ ‘ਤੇ ਪੈਂਡਿੰਗ ਕੇਸਾਂ ਨੂੰ ਤੁਰੰਤ ਅਪਡੇਟ ਕੀਤਾ ਜਾਵੇ ਅਤੇ ਹਰੇਕ ਬਲਾਕ ਆਪਣੀ ਕਾਰਗੁਜ਼ਾਰੀ ਦੀ ਨਿਯਮਿਤ ਸਮੀਖਿਆ ਕਰੇ। ਮੀਟਿੰਗ ਵਿੱਚ ਮਾਤਰੀ ਮੌਤ ਦਰ ਅਤੇ ਬਾਲ ਮੌਤ ਦਰ ਵਿੱਚ ਕਮੀ ਲਿਆਉਣ ਲਈ ਟੀਕਾਕਰਨ ਕਵਰੇਜ, ਸੰਸਥਾਗਤ ਡਲਿਵਰੀ ਅਤੇ ਹਾਈਰਿਸਕ ਮਾਮਲਿਆਂ ਦੀ ਨਿਗਰਾਨੀ ਨੂੰ ਹੋਰ ਮਜ਼ਬੂਤ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ। ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ ਹਰ ਗਰਭਵਤੀ ਮਹਿਲਾ ਅਤੇ ਹਰ ਬੱਚੇ ਤੱਕ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪਹੁੰਚਾਉਣਾ ਹੈ ਅਤੇ ਇਸ ਲਈ ਆਰ.ਸੀ.ਐੱਚ 2.0 ਦੀ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਬਹੁਤ ਲਾਜ਼ਮੀ ਹੈ। ਅੰਤ ਵਿੱਚ ਉਨ੍ਹਾਂ ਸਮੂਹ ਬਲਾਕਾਂ ਨੂੰ ਟੀਮ ਵਰਕ ਨਾਲ ਕੰਮ ਕਰਦੇ ਹੋਏ ਨਿਰਧਾਰਿਤ ਟਾਰਗਿਟ ਸਮੇਂ ਸਿਰ ਪੂਰੇ ਕਰਨ ਲਈ ਪ੍ਰੇਰਿਤ ਕੀਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਨੇ ਕ੍ਰਿਕਟ ਸੀਰੀਜ਼ 3–0 ਨਾਲ ਜਿੱਤੀ।
Next articleਮਿੰਨੀ ਕਹਾਣੀ – ਨਸ਼ਾ ਵਿਰੋਧੀ ਰੈਲੀ