HOME ਸਿਹਤ ਵਿਭਾਗ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ...

ਸਿਹਤ ਵਿਭਾਗ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਡਾ. ਗੀਤਾਂਜਲੀ ਸਿੰਘ

3

ਪੀ.ਐੱਚ.ਸੀ. ਮੁਜ਼ੱਫਰਪੁਰ ਵਿਖੇ ਆਸ਼ਾ ਵਰਕਰਾਂ ਲਈ ਆਸ਼ਾ ਡਾਇਗਨੌਸਟਿਕਸ ਕਿੱਟ ਸਬੰਧੀ ਟ੍ਰੇਨਿੰਗ ਆਯੋਜਿਤ

ਨਵਾਂਸ਼ਹਿਰ,  (ਸਮਾਜ ਵੀਕਲੀ)   (ਮਨੋਰੰਜਨ ਕਾਲੀਆ ): ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐੱਚ.ਸੀ. ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਪੀ.ਐੱਚ.ਸੀ. ਮੁਜ਼ੱਫਰਪੁਰ ਵਿਖੇ ਆਸ਼ਾ ਵਰਕਰਾਂ ਲਈ ਆਸ਼ਾ ਡਾਇਗਨੌਸਟਿਕਸ ਕਿੱਟ ਸਬੰਧੀ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਟ੍ਰੇਨਿੰਗ ਦੌਰਾਨ ਜ਼ਿਲ੍ਹਾ ਸਕੂਲ ਹੈਲਥ ਕੋਆਰਡੀਨੇਟਰ ਰਮਨਦੀਪ ਕੌਰ ਅਤੇ ਕਮਿਊਨਿਟੀ ਹੈਲਥ ਅਫਸਰ ਮਨਪ੍ਰੀਤ ਕੌਰ ਵੱਲੋਂ ਆਸ਼ਾ ਵਰਕਰਾਂ ਨੂੰ ਕਮਿਊਨਿਟੀ ਪੱਧਰ ’ਤੇ ਬਿਮਾਰੀਆਂ ਦੀ ਸ਼ੁਰੂਆਤੀ ਪਛਾਣ ਅਤੇ ਮੁੱਢਲੀਆਂ ਸਿਹਤ ਜਾਂਚਾਂ ਲਈ ਡਾਇਗਨੌਸਟਿਕ ਕਿੱਟ ਦੀ ਸਹੀ ਅਤੇ ਪ੍ਰਭਾਵਸ਼ਾਲੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਬਲੱਡ ਪ੍ਰੈਸ਼ਰ, ਬਲੱਡ ਸ਼ੂਗਰ, ਸਰੀਰ ਦਾ ਤਾਪਮਾਨ, ਨਬਜ਼ ਅਤੇ ਹੋਰ ਮੁੱਢਲੇ ਸਿਹਤ ਪੈਰਾਮੀਟਰਾਂ ਦੀ ਜਾਂਚ ਕਰਨ ਸਬੰਧੀ ਤਕਨੀਕੀ ਅਤੇ ਪ੍ਰਯੋਗਾਤਮਕ ਸਿਖਲਾਈ ਦਿੱਤੀ ਗਈ। ਟ੍ਰੇਨਿੰਗ ਦੌਰਾਨ ਨਵਜਨਮੇ ਬੱਚਿਆਂ ਦੀ ਸਾਂਭ-ਸੰਭਾਲ, ਵਜ਼ਨ, ਲੰਬਾਈ ਅਤੇ ਤਾਪਮਾਨ ਦੀ ਜਾਂਚ ਕਰਨ ਬਾਰੇ ਵੀ ਆਸ਼ਾ ਵਰਕਰਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਪ੍ਰੈਕਟੀਕਲ ਡੈਮੋ ਅਤੇ ਹੱਥੋਂ-ਹੱਥ ਸਿਖਲਾਈ ਵੀ ਕਰਵਾਈ ਗਈ ਤਾਂ ਜੋ ਫੀਲਡ ਪੱਧਰ ’ਤੇ ਡਾਇਗਨੌਸਟਿਕ ਕਿੱਟ ਦੀ ਸਹੀ, ਸੁਚੱਜੀ ਅਤੇ ਪ੍ਰਭਾਵਸ਼ਾਲੀ ਵਰਤੋਂ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਬਿਹਤਰ ਅਤੇ ਸਮੇਂ ਸਿਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਪਿੰਡ ਪੱਧਰ ’ਤੇ ਸਿਹਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਅਤੇ ਆਸ਼ਾ ਡਾਇਗਨੌਸਟਿਕਸ ਕਿੱਟ ਸਬੰਧੀ ਅਜਿਹੀਆਂ ਟ੍ਰੇਨਿੰਗਾਂ ਨਾਲ ਫੀਲਡ ਸਟਾਫ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਆਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੰਡਿਤ ਵਰਿਆਮ ਸਿੰਘ ਖ਼ਾਲਸਾ ਮਾਡਲ ਸਕੂਲ ਜੱਬੋਵਾਲ ਦੇ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Next articleਜਮਹੂਰੀ ਅਧਿਕਾਰ ਸਭਾ ਸੰਗਰੂਰ ਨੇ ਆਰਮੀ ਪਬਲਿਕ ਸਕੂਲਾਂ ਵਿੱਚ ਸੰਸਕ੍ਰਿਤ ਲਾਜ਼ਮੀ ਪੜ੍ਹਾਉਣ ਦੇ ਫੈਸਲੇ ਨੂੰ ਸਰਾਸਰ ਧੱਕੇਸ਼ਾਹੀ ਗਰਦਾਨਿਆ