HOME ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ...

ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ

4

ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿੱਚ ਨਵੇਂ ਸਟਾਫ ਦੀ ਨਿਯੁਕਤੀ 

ਨਵਾਂਸ਼ਹਿਰ,  (ਸਮਾਜ ਵੀਕਲੀ)  (ਮਨੋਰੰਜਨ ਕਾਲੀਆ) :: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਅੱਜ ਸਿਵਲ ਸਰਜਨ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਆਮ ਆਦਮੀ ਕਲੀਨਕਾਂ ਵਿੱਚ ਨਵੇਂ ਸਟਾਫ ਦੀ ਨਿਯੁਕਤੀ ਕੀਤੀ ਹੈ। ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਿਹਤ ਬਲਾਕ ਸੁੱਜੋਂ ਅਧੀਨ ਆਮ ਆਦਮੀ ਕਲੀਨਕ, ਖਟਕੜ ਕਲਾਂ ਵਿੱਚ ਮੋਨਿਕਾ ਨੂੰ ਬਤੌਰ ਫਾਰਮਾਸਿਸਟ ਤੇ ਕੁਸ਼ਵਿੰਦਰ ਕੌਰ ਨੂੰ ਬਤੌਰ ਕਲੀਨਿਕਲ ਅਸਿਸਟੈਂਟ ਇੰਪੈਨਲ ਕੀਤਾ ਹੈ। ਇਸੇ ਤਰ੍ਹਾਂ ਸਿਹਤ ਬਲਾਕ ਮੁਕੰਦਪੁਰ ਅਧੀਨ ਆਮ ਆਦਮੀ ਕਲੀਨਕ, ਖਾਨਖਾਨਾ ਵਿੱਚ ਮਨਜੋਤ ਸਿੰਘ ਨੂੰ ਬਤੌਰ ਫਾਰਮਾਸਿਸਟ ਇੰਪੈਨਲ ਕੀਤਾ ਹੈ। ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਸਟਾਫ ਮੈਂਬਰਾਂ ਨੂੰ ਇੰਮਪੈਨਲਮੈੰਟ ਪੱਤਰ ਸੌਂਪਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਆਮ ਲੋਕਾਂ ਨੂੰ ਉੱਚ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ, ਜਿੱਥੇ ਮਰੀਜ਼ਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਮੁਫ਼ਤ ਇਲਾਜ ਦੀ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ। ਡਾ. ਸਿੰਘ ਨੇ ਸਮੁੱਚੇ ਨਵਨਿਯੁਕਤ ਸਟਾਫ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ, ਨਿਸ਼ਠਾ ਅਤੇ ਮਰੀਜ਼-ਮਿੱਤਰ ਭਾਵਨਾ ਨਾਲ ਨਿਭਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ, ਮੁਫ਼ਤ ਦਵਾਈਆਂ ਅਤੇ ਲੈਬ ਟੈਸਟਾਂ ਦੀ ਸੁਵਿਧਾ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕਲੀਨਿਕਾਂ ਵਿੱਚ ਉਪਲਬੱਧ ਮੁਫ਼ਤ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਪੀ.ਏ. ਟੂ ਸਿਵਲ ਸਰਜਨ ਅਜੇ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਗੀਤਕਾਰ ਗਗਨ ਪੈਂਸਰਾ ਗਰੀਸ , ਗਾਇਕ ਤਾਜ ਨਗੀਨਾ ਦਾ ਭਜਨ ” ਮੁੱਖੜਾ ਕਮਾਲ ਜੋਗੀਆਂ ” ਰਲੀਜ਼ ਭਗਤਾ ਦਾ ਮਿਲ ਰਿਹਾ ਪਿਆਰ ।
Next articleਜੈਨ ਉਪਾਸਰਾ ਖੂਨਦਾਨ ਕੈਂਪ ਵਿੱਚ 34 ਲੋਕਾਂ ਨੇ ਖੂਨਦਾਨ ਕੀਤਾ।