ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਯੂਥ ਅਕਾਲੀ ਦਲ ਦੇ ਜਿਲਾ ਪ੍ਰਧਾਨ ਹਨੀ ਟੌਂਸਾ ਪੰਜਾਬ ਸਰਕਾਰ ਦੱਸ ਲੱਖ ਵਾਲੀ ਸਿਹਤ ਬੀਮਾ ਯੋਜਨਾ ਤੇ ਸਵਾਲ ਚੁੱਕਦਿਆਂ ਸਰਕਾਰ ਦੀ ਇਸ ਸਕੀਮ ਨੂੰ ਨਿਸ਼ਾਨੇ ਤੇ ਲਿਆ। ਉਹਨਾਂ ਨੇ ਸਰਕਾਰ ਅਤੇ ਮੁੱਖ ਮੰਤਰੀ ਨੂੰ ਸਵਾਲ ਚੁੱਕਦਿਆਂ ਕਿਹਾ ਕਿ ਸਿਹਤ ਬੀਮਾ ਯੋਜਨਾ ਨੂੰ ਸਿਰਫ਼ ਮੁਹੱਲਾ ਕਲੀਨਿਕ ਅਤੇ ਸਰਕਾਰੀ ਹਸਪਤਾਲ ਤੱਕ ਹੀ ਕਿਊ ਸੀਮਤ ਰੱਖਿਆ ਗਿਆ। ਉਹਨਾਂ ਨੇ ਬੀਤੇ ਕੱਲ੍ਹ ਸ੍ਰੀ ਅੰਮ੍ਰਿਤਸਰ ਸਾਹਿਬ ਤੋ ਵਾਇਰਲ ਹੋਈ ਵੀਡੀਓ ਦਾ ਹਵਾਲਾ ਦਿੰਦੇ ਹੋਏ ਆਖਿਆ ਕਿ ਕਿਉਂ ਲੋਕਾਂ ਨੂੰ ਇਕ ਬਾਰ ਫਿਰ ਮੂਰਖ ਬਣਾਇਆ ਜਾ ਰਿਹਾ ਉਕਤ ਵੀਡੀਓ ਵਿੱਚ ਸਾਫ਼ ਦਿਖ ਰਿਹਾ ਹੈ ਕਿ ਕਿਵੇਂ ਇਕ ਪਰਿਵਾਰ ਸਿਹਤ ਬੀਮਾ ਯੋਜਨਾ ਦੇ ਕਾਰਡ ਨੂੰ ਲੈ ਕੇ ਦਰ ਦਰ ਠੋਕਰਾਂ ਖਾ ਰਿਹਾ ਹੈ। ਇਸ ਤਰ੍ਹਾ ਦੀਆਂ ਖ਼ਬਰਾਂ ਸਾਰੇ ਪੰਜਾਬ ਵਿੱਚੋ ਆ ਰਹੀਆਂ ਹਨ। ਸਰਕਾਰ ਨੂੰ ਤੁਰੰਤ ਇਸ ਮੁੱਦੇ ਤੇ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਲੋਕਾਂ ਦੀ ਖੱਜਲ ਖੁਆਰੀ ਤੁਰੰਤ ਬੰਦ ਹੋਵੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



