ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਸਿੱਧੂ ਵੱਲੋਂ ਵਿਧਾਨ ਸਭਾ ਦੇ ਸੈਸ਼ਨ ਵਿੱਚ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਪ੍ਰਤੀ ਦਿੱਤੇ ਬਿਆਨਾ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ:- ਡਾਕਟਰ ਬਾਲੀ, ਡਾਕਟਰ ਕਟਾਰੀਆ।

ਨਵਾਂਸ਼ਹਿਰ(ਸਮਾਜ ਵੀਕਲੀ)  (ਚਰਨਜੀਤ ਸੱਲ੍ਹਾ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇੱਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿੱਚ ਆਲ ਇੰਡੀਆ ਮੈਡੀਕਲ ਪ੍ਰੈਕਟੀਸ਼ਨਰਜ਼ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਦੇ ਸੂਬਾ ਚੇਅਰਮੈਨ ਡਾਕਟਰ ਰਮੇਸ਼ ਕੁਮਾਰ ਬਾਲੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸਕਲਾਂ ਤੇ ਵਿਚਾਰ ਚਰਚਾ ਕੀਤੀ ਗਈ। ਡਾਕਟਰ ਰਮੇਸ਼ ਕੁਮਾਰ ਬਾਲੀ ਅਤੇ ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ , ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ ਅਤੇ ਜ਼ਿਲ੍ਹਾ ਕੈਸ਼ੀਅਰ ਡਾਕਟਰ ਕਸ਼ਮੀਰ ਸਿੰਘ ਬਛੌੜੀ, ਜ਼ਿਲ੍ਹਾ ਆਰਗੇਨਾਈਜ਼ਿਰ ਡਾਕਟਰ ਰਜਿੰਦਰ ਸਿੰਘ ਲੱਕੀ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਮਾਨਸਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਸਿੰਘ ਜੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਵਿਧਾਨ ਸਭਾ ਦੇ ਸੈਸ਼ਨ ਦੋਰਾਨ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਬੜੀ ਗੰਭੀਰਤਾ ਨਾਲ ਅਤੇ ਬਹੁਤ ਹੀ ਸੁਚੱਜੇ ਢੰਗ ਨਾਲ ਉਠਾਇਆ। ਇਸ ਦੇ ਨਾਲ ਹੀ ਵਿਧਾਨ ਸਭਾ ਦੇ ਸਪੀਕਰ ਦਾ ਵੀ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਸਿਹਤ ਮੰਤਰੀ ਨੂੰ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਹੱਲ ਕਰਨ ਦੀ ਸਿਫਾਰਸ਼ ਕੀਤੀ। ਪਰ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਸਿੱਧੂ ਵੱਲੋਂ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਹੱਲ ਕਰਨ ਤੋਂ ਜੋ ਕੋਰਾ ਜਵਾਬ ਦਿੱਤਾ ਗਿਆ ਅਸੀਂ ਉਨ੍ਹਾਂ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ। ਮੈਡੀਕਲ ਪ੍ਰੈਕਟੀਸ਼ਨਰਜ਼ ਨੂੰ ਆਪਣੇ ਕਿੱਤੇ ਨੂੰ ਬਚਾਉਣ ਲਈ ਲੜਾਈ ਲੜਦਿਆਂ ਲੱਗ ਭੱਗ 26-27 ਸਾਲ ਹੋ ਗਏ। ਪਰ ਅੱਜ ਤੱਕ ਕਿਸੇ ਵੀ ਸਰਕਾਰ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਦਰਦ ਨੂੰ ਨਹੀਂ ਸਮਝਿਆ। ਪੰਜਾਬ ਦੀ ਆਮ ਆਦਮੀ ਦੀ ਭਗਵੰਤ ਸਿੰਘ ਮਾਨ ਸਰਕਾਰ ਤੋਂ ਬੜੀਆਂ ਉਮੀਦਾਂ ਸਨ ਕਿ ਉਹ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਜ਼ਰੂਰ ਹੱਲ ਕਰੇਗੀ। ਮੈਡੀਕਲ ਪ੍ਰੈਕਟੀਸ਼ਨਰਜ਼ ਵਲੋਂ ਪੰਜਾਬ ਭਰ ਦੇ ਸਰਕਾਰ ਦੇ ਮੰਤਰੀਆਂ,ਐਮ ਐਲ ਏ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਦਿੱਤੇ ਗਏ। ਸੂਬਾਈ ਆਗੂਆਂ ਵੱਲੋਂ ਸਿਹਤ ਮੰਤਰੀ ਨਾਲ ਮੀਟਿੰਗਾਂ ਵੀ ਕੀਤੀਆਂ ਗਈਆਂ ਅਤੇ ਹਰ ਸਿਹਤ ਮੰਤਰੀ ਵੱਲੋਂ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਡਾਕਟਰ ਰਮੇਸ਼ ਕੁਮਾਰ ਬਾਲੀ ਵਲੋਂ ਅਣਥੱਕ ਮਿਹਨਤ ਕਰਦਿਆਂ ਵੱਖ ਵੱਖ ਰਾਜਾਂ ਵਿਚੋਂ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਹੱਲ ਕਰਨ ਦੇ ਕਨੂੰਨੀ ਕਾਗਜ਼ਾਤ ਵੀ ਸਿਹਤ ਮੰਤਰੀ ਨੂੰ ਦਿੱਤੇ ਗਏ। ਪਰ ਫਿਰ ਵੀ ਜੋ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਸਿੱਧੂ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਪ੍ਰਤੀ ਮਾੜਾ ਰਵੱਈਆ ਅਪਣਾਇਆ ਉਹ ਬੇਹੱਦ ਨਿੰਦਣਯੋਗ ਹੈ। ਆਂਉਦੇ ਦਿਨਾਂ ਵਿੱਚ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਜਲਦ ਹੀ ਸਿਹਤ ਮੰਤਰੀ ਦੇ ਖਿਲਾਫ ਇੱਕ ਤਿੱਖਾ ਸੰਘਰਸ਼ ਛੇੜਿਆ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਡਾਕਟਰ ਅਨੂੰਪਿੰਦਰ ਸਿੰਘ, ਡਾਕਟਰ ਗੁਰਨਾਮ ਸਿੰਘ, ਡਾਕਟਰ ਸਤਨਾਮ ਸਿੰਘ ਬਾਜ਼ੀਦ ਪੁਰ, ਡਾਕਟਰ ਚਰਨਜੀਤ ਕਾਠਗੜ੍ਹ ਬਲਾਕ, ਡਾਕਟਰ ਜਸਵੀਰ ਸਿੰਘ ਗੜ੍ਹੀ, ਡਾਕਟਰ ਪਰਮਜੀਤ ਬੱਧਣ ਅਤੇ ਵੱਖ ਵੱਖ ਬਲਾਕਾਂ ਦੇ ਪ੍ਰਧਾਨ, ਬਲਾਕ ਕਮੇਟੀ ਮੈਂਬਰ ਅਤੇ ਸਮੂਹ ਮੈਡੀਕਲ ਪ੍ਰੈਕਟੀਸ਼ਨਰਜ਼ ਵਲੋਂ ਸਿਹਤ ਮੰਤਰੀ ਦੇ ਬਿਆਨ ਦਾ ਸਖ਼ਤ ਵਿਰੋਧ ਕੀਤਾ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸਿੱਖਿਆ ਵਿਭਾਗ ਪੰਜਾਬ ਵੱਲੋਂ 68ਵੀਆ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਭੰਗਲ ਖੁਰਦ ਦੇ ਖਿਡਾਰੀਆਂ ਬਹੁਤ ਵਧੀਆ ਪ੍ਰਦਰਸ਼ਨ ਕੀਤਾ -ਪਰਵਿੰਦਰ ਸਿੰਘ
Next articleਅੰਨ੍ਹੇਪਣ ਨੂੰ ਦੂਰ ਕਰਨ ਲਈ ਰੋਟਰੀ ਆਈ ਬੈਂਕ ਦੇ ਉਪਰਾਲੇ ਸ਼ਲਾਘਾਯੋਗ – ਗੁਰਵਿੰਦਰ ਬਾਹਰਾ