HOME *ਸਿਹਤ ਮੰਤਰੀ ਨੇ ਮਰੀਜਾਂ ਲਈ ਵੰਡੀਆਂ ਰਾਸ਼ਨ ਕਿੱਟਾਂ*

*ਸਿਹਤ ਮੰਤਰੀ ਨੇ ਮਰੀਜਾਂ ਲਈ ਵੰਡੀਆਂ ਰਾਸ਼ਨ ਕਿੱਟਾਂ*

2
ਕਪੈਸ਼ਨ: ਸਿਹਤ ਮੰਤਰੀ ਡਾ. ਬਲਬੀਰ ਸਿੰਘ ਟੀ.ਬੀ. ਦੇ ਮਰੀਜਾਂ ਲਈ ਰਾਸ਼ਨ ਕਿੱਟਾਂ ਵੰਡਦੇ ਹੋਏ।
*ਪੰਜਾਬ ਸਰਕਾਰ ਟੀ.ਬੀ. ਦੇ ਮਰੀਜਾਂ ਦੇ ਇਲਾਜ ਤੋਂ ਇਲਾਵਾ ਹਰ ਸੰਭਵ ਮਦਦ ਲਈ ਵਚਨਬੱਧ: ਡਾ. ਬਲਬੀਰ ਸਿੰਘ* 
*50 ਮਰੀਜਾਂ ਨੂੰ ਦਿੱਤੀਆਂ ਕਿੱਟਾਂ, ਜ਼ਿਲ੍ਹੇ ‘ਚ 125 ਲੋੜਵੰਦ ਮਰੀਜਾਂ ਨੂੰ ਮਿਲ ਰਹੀ ਹੈ ਮਾਸਿਕ ਰਾਸ਼ਨ ਸਮੱਗਰੀ* 
ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਟੀ.ਬੀ. ਦੇ ਮਰੀਜਾਂ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਮੁਹੱਈਆ ਕਰਵਾਈਆਂ ਰਾਸ਼ਨ ਕਿੱਟਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਮਰੀਜਾਂ ਦੇ ਮਿਆਰੀ ਇਲਾਜ ਤੋਂ ਇਲਾਵਾ ਉਨ੍ਹਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ।ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋੜਵੰਦ ਮਰੀਜਾਂ ਨੂੰ ਰਾਸ਼ਨ ਕਿੱਟਾਂ ਦੇਣ ਮੌਕੇ ਸਿਹਤ ਮੰਤਰੀ ਨੇ ਕਿਹਾ ਕਿ ਟੀ.ਬੀ. ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਮੁਫ਼ਤ ਟੈਸਟ, ਦਵਾਈਆਂ ਅਤੇ ਲੋੜਵੰਦ ਮਰੀਜਾਂ ਨੂੰ ਕਿੱਟਾਂ ਦੀ ਵੰਡ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਟੀ.ਬੀ. ਦੇ ਮਰੀਜਾਂ ਲਈ ਇਲਾਜ ਦੀ ਹਰ ਸਹੂਲਤ ਮੁਫ਼ਤ ਦਿੱਤੀ ਜਾ ਰਹੀ ਹੈ ਅਤੇ ਮਰੀਜ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਸਥਾਪਤ ਸਰਕਾਰੀ ਹਸਪਤਾਲਾਂ ਤੋਂ ਵੀ ਦਵਾਈਆਂ ਪ੍ਰਾਪਤ ਕਰ ਸਕਦੇ ਹਨ। ਸਿਹਤ ਮੰਤਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹਰ ਮਹੀਨੇ 100 ਤੋਂ ਵੱਧ ਰਾਸ਼ਨ ਕਿੱਟਾਂ ਵੰਡੀਆਂ ਜਾਂਦੀ ਹਨ ਜਿਨ੍ਹਾਂ ਵਿੱਚ ਦਾਲਾਂ, ਪ੍ਰੋਟੀਨ ਆਧਾਰਤ ਖਾਣ ਵਾਲੇ ਪਦਾਰਥ ਅਤੇ ਲੋੜੀਂਦਾ ਰਾਸ਼ਨ ਸ਼ਾਮਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋੜਵੰਦ ਮਰੀਜ ਸਿਵਲ ਹਸਪਤਾਲ ਜਾਂ ਹੋਰਨਾਂ ਹਸਪਤਾਲਾਂ ਵਿੱਚ ਰਜਿਸਟਰ ਹੋ ਜਾਂਦੇ ਹਨ ਉਨ੍ਹਾਂ ਨੂੰ ਮਾਸਿਕ ਰਾਸ਼ਨ ਦੀ ਸਹੂਲਤ ਦਿੱਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮਾਜਿਕ ਤੇ ਧਾਰਮਿਕ ਸੰਸਥਾਵਾਂ, ਗੈਰ ਸਰਕਾਰੀ ਸੰਸਥਾਵਾਂ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਟੀ.ਬੀ. ਦੇ ਮਰੀਜਾਂ ਦੀ ਭਲਾਈ ਲਈ ਸਮੇਂ–ਸਮੇਂ ‘ਤੇ ਲੋੜੀਂਦੀ ਮਦਦ ਕੀਤੀ ਜਾਂਦੀ ਹੈ। ਇਸ ਮੌਕੇ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਵਾਈਸ ਚੇਅਰਮੈਨ ਲਲਿਤ ਮੋਹਨ ਪਾਠਕ, ਐਸ.ਡੀ.ਐਮ ਅਨਮਜਯੋਤ ਕੌਰ, ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ, ਐਸ.ਐਮ.ਓ. ਡਾ. ਸਤਵਿੰਦਰ ਪਾਲ, ਟੀ.ਬੀ. ਦੇ ਡਾਕਟਰ ਕਿਸ਼ਨ ਰਾਏ ਤੋਂ ਇਲਾਵਾ ਮਰੀਜਾਂ ਦੇ ਅਟੈਂਡੈਂਟ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬਦਲਾਅ ਵਾਲੀ ਮਾਨ ਸਰਕਾਰ ਦਾ ਅਨੋਖਾ ਬਦਲਾਅ , ਪੰਜਾਬ ਸਰਕਾਰ ਦੇ ਫੈਸਲੇ ਖਿਲਾਫ ਦਫ਼ਤਰੀ ਮੁਲਾਜ਼ਮਾਂ ਵਿੱਚ ਰੋਸ
Next article*ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣਾ ਘਰ ਆਮ ਆਦਮੀ ਕਲੀਨਿਕ ਲਈ ਦਿੱਤਾ*