ਸਰਦੀਆਂ ਦੌਰਾਨ ਸਿਹਤ ਸੰਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ

(ਸਮਾਜ ਵੀਕਲੀ) ( ਸ਼੍ਰੀ ਅਨੰਦਪੁਰ ਸਾਹਿਬ )  ਇੱਥੋਂ ਦੇ ਨਜ਼ਦੀਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਗੰਭੀਰਪੁਰ ਲੋਅਰ ਦੇ ਸਟੇਟ ਐਵਾਰਡੀ ਅਧਿਆਪਕ ਮਾਸਟਰ ਸੰਜੀਵ ਧਰਮਾਣੀ ਨੇ ਸਵੇਰ ਦੀ ਸਭਾ ਦੇ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੂੰ ਸਰਦੀਆਂ ਦੇ ਮੌਸਮ ਦੇ ਦੌਰਾਨ ਆਪਣੀ ਸਿਹਤ ਦਾ ਧਿਆਨ ਰੱਖਣ ਲਈ ਜਾਗਰੂਕ ਕੀਤਾ। ਇਸ ਮੌਕੇ ਉਹਨਾਂ ਨੇ ਵਿਦਿਆਰਥੀਆਂ ਨੂੰ ਦੱਸਦੇ ਹੋਏ ਕਿਹਾ ਕਿ ਸਾਨੂੰ ਕੋਸਾ ਪਾਣੀ ਪੀਣਾ ਚਾਹੀਦਾ ਹੈ ਅਤੇ ਕੋਸੇ ਜਾਂ ਤਾਜ਼ੇ ਪਾਣੀ ਨਾਲ ਇਸ਼ਨਾਨ ਕਰਨਾ ਚਾਹੀਦਾ ਹੈ। ਸਿਰ ਅਤੇ  ਪੈਰਾਂ ਨੂੰ ਠੰਢ ਤੋਂ ਬਚਾ ਕੇ ਰੱਖਣਾ ਚਾਹੀਦਾ ਹੈ ਅਤੇ ਜੁਰਾਬਾਂ , ਟੋਪੀ ਤੇ ਗਰਮ ਕੱਪੜੇ ਪਹਿਨ ਕੇ ਰੱਖਣੇ ਚਾਹੀਦੇ ਹਨ। ਉਹਨਾਂ ਨੇ ਵਿਦਿਆਰਥੀਆਂ ਨੂੰ ਗੁੜ , ਤਿਲ਼ , ਮੂੰਗਫਲੀ ਤੇ ਮੌਸਮੀ ਫਲਾਂ ਦੀ ਵਰਤੋਂ ਕਰਨ ਲਈ ਵੀ ਸਮਝਾਇਆ ਅਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਤਾਂ ਜੋ ਵਿਦਿਆਰਥੀ ਸਰਦੀਆਂ ਦੇ ਮੌਸਮ ਦੇ ਦੌਰਾਨ ਆਪਣੀ ਸਿਹਤ ਦੀ ਸੰਭਾਲ ਰੱਖ ਸਕਣ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡ ਕ੍ਰਾਸ ਸਪੈਸ਼ਲ ਸਕੂਲ ਦੇ ਬੱਚਿਆਂ ਨੇ ਰਾਜ ਪੱਧਰੀ ਖੇਡਾਂ ‘ਚ ਮਾਰੀਆਂ ਮੱਲ੍ਹਾਂ 6 ਗੋਲਡ, 4 ਸਿਲਵਰ ਅਤੇ 11 ਬਰੌਨਜ਼ ਮੈਡਲ ਜਿੱਤੇ
Next articleਐੱਸ. ਐੱਚ. ਓ. ਫਿਲੌਰ ਸ੍ਰੀ ਸੰਜੀਵ ਕਪੂਰ ਨੂੰ ਕੀਤਾ ਸਨਮਾਨਿਤ