ਨਵੀਂ ਦਿੱਲੀ (ਸਮਾਜ ਵੀਕਲੀ): ਸੁਪਰੀਮ ਕੋਰਟ ਵੱਲੋਂ ਪੰਜਾਬ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਖਾਮੀਆਂ ਦੀ ਜਾਂਚ ਅਤੇ ਭਵਿੱਖ ’ਚ ਅਜਿਹਾ ਨਾ ਹੋਣਾ ਯਕੀਨੀ ਬਣਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਭਲਕੇ 7 ਜਨਵਰੀ ਨੂੰ ਸੁਣਵਾਈ ਕੀਤੀ ਜਾਵੇਗੀ। ਚੀਫ ਜਸਟਿਸ ਐੱਨਵੀ ਰਾਮੰਨਾ, ਜਸਟਿਸ ਸੂਰਿਆਕਾਂਤ ਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਅੱਜ ਸੀਨੀਅਰ ਐਡਵੋਕੇਟ ਮਨਿੰਦਰ ਸਿੰਘ ਦੀ ਪਟੀਸ਼ਨ ’ਤੇ ਧਿਆਨ ਦਿੱਤਾ ਜਿਸ ’ਚ ਕਿਹਾ ਗਿਆ ਹੈ ਕਿ ਪੰਜਾਬ ’ਚ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਗੰਭੀਰ ਕੁਤਾਹੀ ਹੋਈ ਹੈ ਜਿਸ ਕਾਰਨ ਪ੍ਰਧਾਨ ਮੰਤਰੀ ਦੇ ਕਾਫਲੇ ਨੂੰ ਰੋਕਣਾ ਪਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਪੰਜਾਬ ’ਚ ਇੱਕ ਰੈਲੀ ’ਚ ਸ਼ਾਮਲ ਹੋਏ ਬਿਨਾਂ ਹੀ ਦਿੱਲੀ ਮੁੜਨਾ ਪਿਆ। ਅਪੀਲ ’ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਗਈ। ਬੈਂਚ ਨੇ ਕਿਹਾ, ‘ਇਸ ਪਟੀਸ਼ਨ ਦੀ ਇੱਕ ਕਾਪੀ ਰਾਜ ਸਰਕਾਰ ਨੂੰ ਵੀ ਸੌਂਪੀ ਜਾਵੇ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly