ਆਰ ਸੀ ਐੱਫ ਦੇ 2 ਦਰਜਨ ਤੋਂ ਵੱਧ ਕਾਂਗਰਸੀਆਂ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਨਾਲ਼ ਕੀਤੀ ਮੀਟਿੰਗ
ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਜਿਸ ਦਿਨ ਤੋਂ ਹੀ ਹਲ਼ਕਾ ਸੁਲਤਾਨਪੁਰ ਲੋਧੀ ਤੋਂ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰਪ੍ਰਤਾਪ ਸਿੰਘ ਦੇ ਚੋਣ ਲੜਨ ਦੀ ਚਰਚਾ ਛਿੜੀ ਹੈ ਹਲਕਾ ਸੁਲਤਾਨਪੁਰ ਲੋਧੀ ਦੇ ਬਹੁਤ ਸਾਰੇ ਲੋਕਾਂ (ਖ਼ਾਸ ਕਰਕੇ ਕਾਂਗਰਸ ਪਾਰਟੀ ਨਾਲ਼ ਸੰਬੰਧਿਤ ) ਨੇ ਆਪਣੇ ਕੰਮਾਂ- ਕਾਰਾਂ ਨੂੰ ਲੈ ਕੇ ਏਕਤਾ ਭਵਨ ਕਪੂਰਥਲਾ ਵੱਲ ਰੁਖ ਕਰ ਲਿਆ ਹੈ। ਅਨੇਕਾਂ ਆਕਾਲੀ ਦਲ, ਆਪ ਅਤੇ ਕਾਂਗਰਸ ਪਾਰਟੀ ਨਾਲ ਸਬੰਧਤ ਲ਼ੋਕ ਏਕਤਾ ਭਵਨ ਵਿਖੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨਾਲ਼ ( ਛੁਪ ਛੁਪ ਕੇ) ਮਿਲ਼ਦੇ ਦੱਸੇ ਜਾਂਦੇ ਹਨ।
ਇਸੇ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਕਸਬਾ ਆਰ ਸੀ ਐੱਫ ਦੇ 2 ਦਰਜਨ ਤੋਂ ਵੱਧ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਨਾਲ਼ ਏਕਤਾ ਭਵਨ ਵਿਖੇ ਪਹੁੰਚ ਕੇ ਮੀਟਿੰਗ ਕੀਤੀ ਅਤੇ ਰਾਣਾ ਗੁਰਜੀਤ ਸਿੰਘ ਨੂੰ ਭਰੋਸਾ ਵੀ ਦਿਵਾਇਆ ਕਿ ਜੇ ਕਾਂਗਰਸ ਪਾਰਟੀ ਨੇ ਹਲ਼ਕਾ ਸੁਲਤਾਨਪੁਰ ਲੋਧੀ ਤੋਂ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਟਿਕਟ ਦਿੱਤੀ ਜਾਂ ਫ਼ਿਰ ਉਹ ਆਜ਼ਾਦ ਉਮੀਦਵਾਰ ਵਜੋਂ ਵੀ ਚੋਣ ਲੜਦੇ ਹਨ ਤਾਂ ਉਹ ਚੋਣ ਸਰਗਰਮੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਗੇ।
ਆਰ ਸੀ ਐੱਫ ਤੋਂ ਉਕਤ ਮੀਟਿੰਗ ਵਿੱਚ ਵਿਸ਼ੇਸ਼ ਤੌਰ ਉੱਤੇ ਹਾਜ਼ਰ ਹੋਏ ਰਾਜਪਾਲ ਸਿੰਘ, ਬਲਦੇਵ ਰਾਜ, ਗੁਰਮੀਤ ਸਿੰਘ, ਸੱਤਪਾਲ, ਰਜਿੰਦਰ ਸਿੰਘ, ਅਮਰੀਕ ਸਿੰਘ, ਸੁਭਾਸ਼ ਚੰਦਰ, ਰਾਮ ਪ੍ਰਕਾਸ਼ ਬੱਧਣ, ਮਨਮੋਹਨ ਸਿੰਘ, ਰਾਮ ਉਦੇ ਕੁਮਾਰ,ਅਮਰਿੰਦਰ ਕੁਮਾਰ, ਸਵਰਨਜੀਤ ਸਿੰਘ ਅਤੇ ਮੇਲਾ ਸਿੰਘ ਆਦਿ ਨੂੰ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ ਨੇ ਜੀ ਆਇਆਂ ਕਿਹਾ ਅਤੇ ਉਨ੍ਹਾਂ ਦੀ ਹਰ ਮੁਸ਼ਕਲ ਹੱਲ ਕਰਨ ਦਾ ਭਰੋਸਾ ਦਿਵਾਇਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly