HOME ਭਾਰੀ ਬਾਰਸ਼ ਕਾਰਨ ਚੋਅ ’ਚ ਤੇਜ਼ ਵਹਾਅ, ਵਿਧਾਇਕ ਜਿੰਪਾ ਨੇ ਕੀਤਾ ਪ੍ਰਭਾਵਿਤ...

ਭਾਰੀ ਬਾਰਸ਼ ਕਾਰਨ ਚੋਅ ’ਚ ਤੇਜ਼ ਵਹਾਅ, ਵਿਧਾਇਕ ਜਿੰਪਾ ਨੇ ਕੀਤਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ

2

ਲੋਕਾਂ ਨੂੰ ਚੋਅ ’ਚੋਂ ਨਾ ਲੰਘਣ ਦੀ ਕੀਤੀ ਅਪੀਲ, ਪੁਲਿਸ ਤੇ ਵਲੰਟੀਅਰ ਕਰ ਰਹੇ ਨਿਗਰਾਨੀ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਭਾਰੀ ਬਾਰਸ਼ ਕਾਰਨ ਜ਼ਿਲ੍ਹੇ ਦੇ ਵੱਖ-ਵੱਖ ਚੋਆਂ ਵਿਚ ਆਏ ਤੇਜ਼ ਵਹਾਅ ਨੂੰ ਲੈ ਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਸਵਾਮੀ ਸਰਵਾਨੰਦ ਗਿਰੀ ਰਿਜਨਲ ਸੈਂਟਰ ਨੇੜੇ, ਰਾਧਾ ਸਵਾਮੀ ਸਤਿਸੰਗ ਘਰ ਨੇੜੇ ਅਤੇ ਭੰਗੀ ਚੋਅ ਵਿਚ ਆਏ ਪਾਣੀ ਦੀ ਸਥਿਤੀ ਦਾ ਖੁਦ ਜਾਇਜ਼ਾ ਲਿਆ। ਵਿਧਾਇਕ ਜਿੰਪਾ ਨੇ ਸਥਾਨਿਕ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਭਾਰੀ ਮੀਂਹ ਦੌਰਾਨ ਕਿਸੇ ਵੀ ਸੂਰਤ ਵਿਚ ਚੋਅ ਵਿਚੋਂ ਨਾ ਲੰਘਿਆ ਜਾਵੇ ਕਿਉਂਕਿ ਇਸ ਨਾਲ ਜਾਨੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਪਾਣੀ ਭੰਗੀ ਚੋਅ ਦੇ ਰਾਸਤੇ ਹੁਸ਼ਿਆਰਪੁਰ ਵਿਚ ਦਾਖਲ ਕਰ ਰਿਹਾ ਹੈ ਜਿਸ ਨਾਲ ਪਾਣੀ ਦਾ ਪੱਧਰ ਅਚਾਨਕ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਸਥਿਤੀ ਨਾਲ ਨਿਪਟਣ ਲਈ ਸਾਰੇ ਜ਼ਰੂਰੀ ਪ੍ਰਬੰਧ ਪੂਰੇ ਕੀਤੇ ਗਏ ਹਨ। ਪੁਲਿਸ ਵਿਭਾਗ ਅਤੇ ਸਿਵਲ ਡਿਫੈਂਸ ਦੇ ਵਲੰਟੀਅਰ ਪ੍ਰਭਾਵਿਤ ਇਲਾਕਿਆਂ ਵਿਚ ਤਾਇਨਾਤ ਹਨ ਅਤੇ ਲੋਕਾਂ ਨੂੰ ਚੋਅ ਵਿਚੋਂ ਨਾ ਲੰਘਣ ਲਈ ਲਗਾਤਾਰ ਜਾਗਰੂਕ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ ਜਿਥੇ ਕਿਸੇ ਵੀ ਅਮਰਜੈਂਸੀ ਸਥਿਤੀ ਵਿਚ ਨਾਗਰਿਕ ਟੈਲੀਫੋਨ ਨੰਬਰ 01882-220412 ’ਤੇ ਸੰਪਰਕ ਕਰ ਸਕਦੇ ਹਨ। ਵਿਧਾਇਕ ਜਿੰਪਾ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਸਥਿਤੀ ’ਤੇ ਨਜ਼ਰ ਬਣਾਏ ਹੋਏ ਹਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਸਭ ਤੋਂ ਵੱਡੀ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ ਅਤੇ ਪ੍ਰਸ਼ਾਸਨ ਵਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਲਿਖਤੀ ਸਮਝੌਤੇ ਉਪਰੰਤ ਸਵਰਾਜ ਮਾਜਦਾ ਲਿਮਟਿਡ ਕੰਪਨੀ ਦੇ ਠੇਕਾ ਕਰਮਚਾਰੀਆਂ ਦੀ ਹੜਤਾਲ ਅਤੇ ਧਰਨਾ ਸਮਾਪਤ
Next articleਪੰਜਾਬ ਵਿੱਚ ਬਹੁਜਨ ਸਮਾਜ ਦੇ ਡੇਰਿਆਂ ਦੇ ਮਹਾਂਪੁਰਸ਼ਾਂ ਨੂੰ ਅਪੀਲ।