ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ, 35 ਲੋਕਾਂ ਦੀ ਮੌਤ ਹੋ ਗਈ ਅਤੇ 250 ਤੋਂ ਵੱਧ ਲਾਪਤਾ।

ਜਲਾਲਾਬਾਦ — ਪੂਰਬੀ ਅਫਗਾਨਿਸਤਾਨ ਦੇ ਨੰਗਰਹਾਰ ਸੂਬੇ ‘ਚ ਮੀਂਹ ਅਤੇ ਹੜ੍ਹਾਂ ਕਾਰਨ ਘੱਟ ਤੋਂ ਘੱਟ 35 ਲੋਕਾਂ ਦੀ ਮੌਤ ਹੋ ਗਈ ਅਤੇ 250 ਹੋਰ ਜ਼ਖਮੀ ਹੋ ਗਏ। ਇਕ ਸਥਾਨਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।  ਸੋਮਵਾਰ ਦੁਪਹਿਰ ਨੂੰ ਆਈ ਤਬਾਹੀ ਨੇ ਸੂਬਾਈ ਰਾਜਧਾਨੀ ਜਲਾਲਾਬਾਦ, ਸੁਖ ਰੋਡ ਜ਼ਿਲੇ ਅਤੇ ਪਾਕਿਸਤਾਨ ਨਾਲ ਲੱਗਦੇ ਸੂਬੇ ਦੇ ਖੇਤਰਾਂ ਨੂੰ ਪ੍ਰਭਾਵਿਤ ਕੀਤਾ। ਅਧਿਕਾਰੀ ਨੇ ਕਿਹਾ ਕਿ ਸੋਮਵਾਰ ਸਵੇਰੇ ਨੰਗਰਹਾਰ ਦੇ ਗੁਆਂਢੀ ਸੂਬੇ ਕੁਨਾਰ ‘ਚ ਇਸੇ ਤਰ੍ਹਾਂ ਦੀ ਕੁਦਰਤੀ ਆਫ਼ਤ ‘ਚ ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਅਫਗਾਨਿਸਤਾਨ ਵਿਚ ਮਈ ਤੋਂ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ 400 ਤੋਂ ਵੱਧ ਲੋਕ ਮਾਰੇ ਗਏ ਹਨ ਅਤੇ ਹਜ਼ਾਰਾਂ ਬੇਘਰ ਹੋ ਗਏ ਹਨ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਾਉਣ ਦਾ ਮਹੀਨਾ
Next articleਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਬਸਪਾ 22 ਨੂੰ ਕਰੇਗੀ ਪ੍ਰਦਰਸ਼ਨ ਸਵੇਰੇ 10 ਵਜੇ ਤੋਂ ਸ਼ੁਰੂ ਕੀਤਾ ਜਾਵੇਗਾ ਪ੍ਰਦਰਸ਼ਨ