ਹੈਲਪ ਡੈਸਕਾਂ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਵਧੀਆਂ ਉਪਰਾਲਾ – ਡਾ.ਪਵਨ ਕੁਮਾਰ ਸਗੋਤਰਾ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਸਿਵਲ ਹਸਪਤਾਲ ਹੁਸ਼ਿਆਰਪੁਰ ਡਾ ਸਵਾਤੀ ਸ਼ੀਂਹਮਾਰ ਦੀ ਯੋਗ ਅਗਵਾਈ ਹੇਠ ਮਨੋਰੋਗ ਮਾਹਿਰ ਡਾ ਰਾਜ ਕੁਮਾਰ ਦੀ ਹਾਜ਼ਰੀ ਵਿਚ ਨਸ਼ਾ ਮੁਕਤ ਮਿਸ਼ਨ ਪੰਜਾਬ ਸਮਾਈਲ 2.0 ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਨਸ਼ਿਆਂ ਤੋਂ ਨਿਜਾਤ ਪਾਉਣ ਲਈ ਜਾਣਕਾਰੀ ਦੇਣ ਦੇ ਮਕਸਦ ਨਾਲ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੈਲਪ ਡੈਸਕ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਹੈਲਪ ਡੈਸਕ ਦੀ ਸ਼ੁਰੂਆਤ ਕਰਦਿਆਂ ਡਾ ਪਵਨ ਕੁਮਾਰ ਨੇ ਕਿਹਾ ਕਿ ਹੈਲਪ ਡੈਸਕਾਂ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਵਧੀਆਂ ਉਪਰਾਲਾ ਹੈ। ਉਹਨਾਂ ਮੌਜੂਦ ਲੋਕਾਂ ਨੂੰ ਸੱਦਾ ਦਿੰਦਿਆ ਕਿਹਾ ਕਿ ਨਸ਼ਿਆਂ ਦੀ ਅਲਾਮਤ ਖਿਲਾਫ ਇਕਜੁੱਟ ਹੋ ਕੇ ਇਸ ਦੇ ਜੜੋਂ ਖਾਤਮੇ ਲਈ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਸੈਂਟਰ ਸਫਲਤਾਪੂਰਵਕ ਚੱਲ ਰਿਹਾ ਹੈ ਜਿਥੇ ਨਸ਼ਿਆਂ ਦੇ ਆਦੀ ਲੋਕਾਂ ਦਾ ਇਲਾਜ ਕਰਕੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਹੈਲਪ ਡੈਸਕ ਜ਼ਿਲ੍ਹੇ ਦੀਆ ਵੱਖ-ਵੱਖ ਜਨਤਕ ਥਾਵਾਂ ’ਤੇ ਲਗਾਏ ਜਾਣਗੇ ਜਿਥੇ ਮਾਹਰਾਂ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।ਡਾ. ਸਵਾਤੀ ਨੇ ਦੱਸਿਆ ਕਿ ਇਹ ਮੁਹਿੰਮ 28 ਫਰਵਰੀ ਤੱਕ ਜਾਰੀ ਰਹੇਗੀ ਜਿਸ ਦੌਰਾਨ ਲੋਕਾਂ ਨੂੰ ਜਾਗਰੂਕ ਕਰਦਿਆਂ ਨਸ਼ਿਆਂ ਦੀ ਗ੍ਰਿਫਤ ਵਿਚ ਆ ਚੁੱਕੇ ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਦੇ ਚਲਦਿਆਂ ਅੱਜ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਵਲੋਂ ਲਗਾਏ ਇਸ ਹੈਲਪ ਡੈਸਕ ਰਾਹੀਂ 88 ਤੋਂ ਵੱਧ ਲੋਕਾਂ ਨੂੰ ਨਸ਼ਿਆਂ ਦੇ ਸਿਹਤ ਅਤੇ ਸਮਾਜ ਨੂੰ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਗਈ।  ਡਾ ਰਾਜ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ, ਜੋ ਕਿ 2015 ’ਚ ਸ਼ੁਰੂ ਹੋਇਆ ਸੀ, ਵਿਖੇ ਨਸ਼ੇ ਛੁਡਾਉਣ ਲਈ ਸੁਚੱਜੇ ਪ੍ਰਬੰਧਾਂ ਦੇ ਨਾਲ-ਨਾਲ ਕਿੱਤਾਮੁਖੀ ਕੋਰਸਾਂ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਪ੍ਰਭਾਵਿਤ ਵਿਅਕਤੀਆਂ ਨੂੰ ਨਸ਼ੇ ਛੱਡ ਕੇ ਆਪਣਾ ਰੋਜ਼ਗਾਰ ਚਲਾ ਸਕਣ। ਇਸ ਕੇੰਦਰ ਵਿੱਚ ਨੌਜਵਾਨਾਂ ਨੂੰ ਸਰਟੀਫਿਕੇਟ ਵੋਕੇਸ਼ਨਲ ਕਿੱਤਾ ਮੁੱਖੀ ਕੋਰਸ ਕਰਵਾ ਕੇ ਆਪਣੇ ਪੈਰਾਂ ਖੜ੍ਹਾ ਹੋਣ ਲਈ ਪਹਿਲ ਕਦਮੀ ਮਾਨਯੋਗ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਜੀ ਦੇ ਯਤਨਾਂ ਸਦਕਾ ਸ਼ੁਰੂ ਕੀਤੀ ਜਾਵੇਗੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਬਾਰ ਐਸੋਸੀਏਸ਼ਨ ਦੇ ਨਵੇਂ ਰਾਸ਼ਟਰ ਐਸੋਸੀਏਸ਼ਨ ਦੀ ਹੋਈ ਚੋਣ
Next articleਵਧੀਕ ਮੁੱਖ ਚੋਣ ਅਫ਼ਸਰ ਹਰੀਸ਼ ਨਈਅਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ