HOME ਹੜ੍ਹਾਂ ਮਗਰੋਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪਿੰਡ-ਪਿੰਡ ਲੱਗ ਰਹੇ ਹਨ...

ਹੜ੍ਹਾਂ ਮਗਰੋਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪਿੰਡ-ਪਿੰਡ ਲੱਗ ਰਹੇ ਹਨ ਸਿਹਤ ਕੈਂਪ

ਕੈਪਸਨ: ਪਿੰਡ ਸਮਾਓਂ ਵਿਖੇ ਸਿਹਤ ਕੈਂਪ ਦੌਰਾਨ ਸਿਹਤ ਕਰਮਚਾਰੀ ਅਤੇ ਆਮ ਲੋਕ

ਮਾਨਸਾ,  (ਸਮਾਜ ਵੀਕਲੀ)  ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀਆਂ ਦੇ ਫੈਲਣ ਦੇ ਖ਼ਤਰੇ ਨੂੰ ਦੇਖਦਿਆਂ, ਸਿਹਤ ਵਿਭਾਗ ਨੇ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਇਹ ਕਦਮ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਹੁਕਮਾਂ ਅਤੇ ਸਿਹਤ ਤੇ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਹਤਿੰਦਰ ਕੌਰ ਦੇ ਨਿਰਦੇਸ਼ਾਂ ਤਹਿਤ ਚੁੱਕਿਆ ਗਿਆ ਹੈ। ਸਿਵਲ ਸਰਜਨ ਮਾਨਸਾ ਡਾ. ਅਰਵਿੰਦ ਪਾਲ ਦੀ ਅਗਵਾਈ ਹੇਠ ਜ਼ਿਲੇ ਭਰ ਵਿੱਚ ਵਂਖ ਵੱਖ ਪਿੰਡਾਂ ਵਿੱਚ 14,015 ਅਤੇ 16 ਸਤੰਬਰ ਨੂੰ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਖਿਆਲਾ ਕਲਾਂ ਬਲਾਕ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਇਹ ਕੈਂਪ ਲੱਗਾਏ ਗਏ। ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਮਨਦੀਪ ਸਿੰਘ ਅਤੇ ਡਾ. ਬਲਜਿੰਦਰ ਕੌਰ ਨੇ ਦੱਸਿਆ ਕਿ ਬਲਾਕ ਦੇ 16 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਆਮ ਆਦਮੀ ਕਲੀਨਿਕਾਂ ਅਤੇ ਹੈਲਥ ਐਂਡ ਵੈਲਨੈੱਸ ਸੈਂਟਰਾਂ ‘ਤੇ ਤਿੰਨ ਦਿਨਾਂ ਲਈ, ਐਤਵਾਰ ਛੁੱਟੀ ਵਾਲੇ ਦਿਨ ਵੀ, ਲਗਾਤਾਰ ਸਿਹਤ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਸਾਰੀਆਂ ਜ਼ਰੂਰੀ ਦਵਾਈਆਂ ਅਤੇ ਟੈਸਟ ਮੁਫ਼ਤ ਉਪਲਬਧ ਹਨ। ਇਸ ਤੋਂ ਇਲਾਵਾ, ਸਿਹਤ ਕਰਮਚਾਰੀ, ਬਰੀਡਿੰਗ ਚੈੱਕਰ, ਆਸ਼ਾ ਵਰਕਰਾਂ ਅਤੇ ਨਰਸਿੰਗ ਵਿਦਿਆਰਥੀਆਂ ਦੀਆਂ ਟੀਮਾਂ ਘਰ-ਘਰ ਜਾ ਕੇ ਸਰਵੇ ਕਰ ਰਹੀਆਂ ਹਨ ਅਤੇ ਵੱਖ-ਵੱਖ ਬਿਮਾਰੀਆਂ ਬਾਰੇ ਜਾਣਕਾਰੀ ਲੈ ਰਹੀਆਂ ਹਨ। ਬੁਖਾਰ ਦੇ ਮਰੀਜ਼ਾਂ ਦਾ ਮਲੇਰੀਆ ਟੈਸਟ ਕੀਤਾ ਜਾ ਰਿਹਾ ਹੈ ਅਤੇ ਸਪਰੇਅ ਤੇ ਦਵਾਈਆਂ ਪਾਉਣ ਦਾ ਕੰਮ ਵੀ ਚੱਲ ਰਿਹਾ ਹੈ। ਸਿਹਤ ਕਰਮਚਾਰੀ ਅਤੇ ਆਸ਼ਾ ਵਰਕਰ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਵੀ ਕਰ ਰਹੇ ਹਨ। ਇਸ ਮੌਕੇ ਮੈਡੀਕਲ ਅਫ਼ਸਰ, ਡਾਕਟਰ, ਸਿਹਤ ਸੁਪਰਵਾਈਜ਼ਰ, ਸੀ.ਐਚ.ਓ., ਸਿਹਤ ਕਰਮਚਾਰੀ, ਆਮ ਆਦਮੀ ਕਲੀਨਿਕ ਸਟਾਫ, ਆਸ਼ਾ ਵਰਕਰ, ਨਰਸਿੰਗ ਵਿਦਿਆਰਥੀ ਅਤੇ ਆਮ ਲੋਕ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਗੁ: ਟਿੱਬੀ ਸਾਹਿਬ, ਰੋਪੜ ਵਿਖੇ ਲੱਗਿਆ ਤਿੰਨ ਦਿਨਾਂ ਗੱਤਕਾ ਰੈਫਰੀ ਟ੍ਰੇਨਿੰਗ ਕੈਂਪ
Next articleਮਾਤਾ ਗਿਆਨ ਕੌਰ ਜੀ ਦਾ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਇਆ