(ਸਮਾਜ ਵੀਕਲੀ) ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਪਿੰਡ ਮਾਣਕੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ ਗੁਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਤੀਬਾੜੀ ਅਫਸਰ ਸਮਰਾਲਾ ਡਾ ਗੌਰਵ ਧੀਰ ਦੀ ਅਗਵਾਈ ਹੇਠ ਲਗਾਇਆ ਗਿਆ। ਇਸ ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਸਨਦੀਪ ਸਿੰਘ ਏ ਡੀ ਓ ਨੇ ਕਿਸਾਨ ਵੀਰ ਕਣਕ ‘ਚ ਪੀਲੀ ਕੁੰਗੀ ਦੇ ਹਮਲੇ ਤੋਂ ਸੁਚੇਤ ਰਹਿਣ ਅਤੇ ਇਸਦੀ ਰੋਕਥਾਮ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਿਫ਼ਾਰਸ਼ ਉਲੀਨਾਸ਼ਕ ਜ਼ਹਿਰਾਂ ਦੀ ਹੀ ਵਰਤੋਂ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਇਸ ਦੇ ਨਾਲ ਹੀ ਕਿਸਾਨ ਵੀਰਾਂ ਨੂੰ ਇਕ ਤੋਂ ਵੱਧ ਜ਼ਹਿਰਾਂ ਰਲਾ ਕੇ ਛਿੜਕਾਅ ਨਾ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਸਾਨ ਵੀਰਾਂ ਨੂੰ ਦੱਸਿਆ ਕਿ ਸੱਠੀ ਮੂੰਗੀ ਦੀ ਕਾਸ਼ਤ ਲਈ ਢੁੱਕਵਾਂ ਸਮਾਂ 20 ਮਾਰਚ ਤੋਂ 10 ਅਪ੍ਰੈਲ ਤਕ ਹੈ। ਸੱਠੀ ਮੂੰਗੀ ਦੀ ਕਾਸ਼ਤ ਕਰਨ ਨਾਲ ਮਿੱਟੀ ਦੀ ਸਿਹਤ ਵਿਚ ਸੁਧਾਰ ਹੁੰਦਾ ਹੈ, ਕਿਉਂਕਿ ਇਸ ਦੀਆਂ ਗੰਢਾਂ ਹਵਾ ਵਿਚੋਂ ਨਾਈਟ੍ਰੋਜਨ ਫਿਕਸ ਕਰਦੀਆਂ ਹਨ ਅਤੇ ਆਉਣ ਵਾਲੀ ਫ਼ਸਲ `ਚ ਯੂਰੀਆ ਖਾਦ ਦੀ ਖ਼ਪਤ 25 ਫੀਸਦੀ ਤਕ ਸਿਫ਼ਾਰਸ਼ ਤੋਂ ਘੱਟ ਕੀਤੀ ਜਾ ਸਕਦੀ । ਉਨ੍ਹਾਂ ਮੂੰਗੀ ਦੀ ਕਾਸ਼ਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਉਪਰੰਤ ਬਹਾਰ ਰੁੱਤ ਦੀ ਮੱਕੀ ਤੇ ਫਾਲ ਆਰਮੀ ਵਾਰਮ ਸੁੰਡੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਹਮੇਸ਼ਾ ਕਿਸਾਨਾਂ ਦੀ ਸੇਵਾ ਵਿਚ ਹਾਜ਼ਰ ਹੈ ਅਤੇ ਖੇਤੀ ਖ਼ਰਚੇ ਘਟਾਉਣ ਦੇ ਨਾਲ-ਨਾਲ ਕੁਦਰਤੀ ਸੋਮਿਆਂ ਦੀ ਸਾਂਭ- ਸੰਭਾਲ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਦਾ ਰਹਿੰਦਾ ਹੈ | ਉਨ੍ਹਾਂ ਕਿਸਾਨ ਵੀਰਾਂ ਨੂੰ 21 ਅਤੇ 22 ਮਾਰਚ ਪੀ. ਏ. ਯੂ. ਲੁਧਿਆਣਾ ਵਿਖੇ ਹੋਣ ਵਾਲੇ ਕਿਸਾਨ ਮੇਲਿਆਂ ‘ਚ ਭਾਗ ਲੈਣ ਦੀ ਅਪੀਲ ਕੀਤੀ।ਉਨ੍ਹਾਂ ਦੱਸਿਆ ਕਿ ਮੇਲੇ ਵਿਚ ਝੋਨੇ ਦੀਆਂ ਨਵੀ ਕਿਸਮ ਪੀ . ਆਰ.132 ਦਾ ਬੀਜ ਉਪਲੱਬਧ ਹੋਵੇਗਾ। ਉਨ੍ਹਾਂ ਜੰਤਰ ਹੇਠ ਰਕਬਾ ਵਧਾਉਣ ਦੇ ਨਾਲ-ਨਾਲ ਹਰੀ ਖਾਦ ਫਾਇਦੇ ਵੀ ਦੱਸੇ। ਖੇਤੀਬਾੜੀ ਵਿਭਾਗ ਵਲੋਂ ਚਮਕੌਰ ਸਿੰਘ, ਗੁਰਪ੍ਰੀਤ ਸਿੰਘ ਅਤੇ ਪ੍ਰਗਟ ਸਿੰਘ ਹਾਜ਼ਿਰ ਸਨ। ਇਸ ਮੌਕੇ ਮੇਜਰ ਸਿੰਘ, ਪ੍ਰਗਟ ਸਿੰਘ,ਅਵਤਾਰ ਸਿੰਘ, ਰਛਵਿੰਦਰ ਸਿੰਘ, ਰਣਧੀਰ ਸਿੰਘ, ਦਲਜੀਤ ਸਿੰਘ, ਗੁਰਦੀਪ ਸਿੰਘ, ਜਗਤਾਰ ਸਿੰਘ,ਲਵਪ੍ਰੀਤ ਸਿੰਘ ਗੁਰਵਿੰਦਰ ਸਿੰਘ ਅਤੇ ਰਣਜੀਤ ਸਿੰਘ ਨੰਬਰਦਾਰ ਹਾਜ਼ਰ ਸਨ।
Sandeep Singh ADO
PAU,LUDHIANA
MANAGE HYDRABAD
PAU,LUDHIANA
MANAGE HYDRABAD
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj