HOME ਬੇਸਹਾਰਾ ਪਸ਼ੂ ਅਤੇ ਕਾਰ ਦੀ ਟੱਕਰ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ...

ਬੇਸਹਾਰਾ ਪਸ਼ੂ ਅਤੇ ਕਾਰ ਦੀ ਟੱਕਰ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਕਾਰ ਚਾਲਕ ਦਾ ਵਾਲ ਵਾਲ ਬਚਾਅ

1

ਨਵਾਂਸ਼ਹਿਰ /ਕਾਠਗੜ੍ਹ    (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਨੇੜੇ ਟੋਲ ਪਲਾਜ਼ਾ ਬੱਛੂਆਂ ਦੇ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਕੁਲਦੀਪ ਕੁਮਾਰ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਸੂਚਨਾ ਪ੍ਰਾਪਤ ਹੋਈ ਕੀ ਟੋਲ ਪਲਾਜ਼ਾ ਬੱਛੂਆਂ ਕੋਲ ਐਕਸੀਡੈਂਟ ਹੋ ਗਿਆ ਉਨ੍ਹਾਂ ਨੇ ਤਰੁੰਤ ਜਾ ਕੇ ਦੇਖਿਆ ਕਿ ਇੱਕ ਕਾਰ ਆਈ- 20 ਜਿਸ ਦਾ ਨੰਬਰ ਪੀ ਬੀ 09ਏ ਸੀ 3373 ਜਿਸ ਨੂੰ ਦਿਨੇਸ਼ ਕੁਮਾਰ ਪੁੱਤਰ ਕਰਨੈਲ ਸਿੰਘ ਮਕਾਨ ਨੰਬਰ 696 ਸੈਕਟਰ 27 ਪੰਚਕੂਲਾ ਚਲਾ ਰਿਹਾ ਸੀ ਜੋ ਕਿ ਬਲਾਚੌਰ ਸਾਇਡ ਤੋਂ ਰੋਪੜ੍ਹ ਸਾਇਡ ਜਾ ਰਿਹਾ ਸੀ ਜਦੋਂ ਇਹ ਉਪਰੋਕਤ ਸਥਾਨ ਤੇ ਪਹੁੰਚੀ ਤਾਂ  ਕਾਰ ਦੇ ਸਾਹਮਣੇ ਅਚਾਨਕ ਇੱਕ ਬੇਸਹਾਰਾ ਪਸ਼ੂ ਆ ਗਿਆ ਜਿਸ ਨਾਲ ਕਾਰ ਦੀ ਟੱਕਰ ਹੋ ਗਈ ਜਿਸ ਨਾਲ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਅਤੇ ਕਾਰ ਚਾਲਕ ਦਾ ਵਾਲ ਵਾਲ ਬਚਾਅ ਹੋ ਗਿਆ ਅਤੇ ਐਸ ਐਸ ਐਫ ਦੀ ਟੀਮ ਵਲੋਂ ਕਾਰ ਨੂੰ ਸਾਇਡ ਤੇ ਕਰਵਾ ਕੇ ਆਵਾਜਾਈ ਨੂੰ ਸੰਚਾਰੂ ਢੰਗ ਨਾਲ ਬਹਾਲ ਕਰਵਾਈਆਂ ਅਤੇ ਹਾਦਸੇ ਦੀ ਸੂਚਨਾ ਕੰਟ੍ਰੋਲਰ ਰੂਮ ਨਵਾਂਸ਼ਹਿਰ ਅਤੇ ਥਾਣਾ ਕਾਠਗੜ੍ਹ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous article69ਵੀਂਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਕਬੱਡੀ ਸਰਕਲ ਸਟਾਇਲ ਟੂਰਨਾਮੈਂਟ ਸਫਲਤਾ ਪੂਰਵਕ ਸਪਾਪਤ
Next articleਦੀਵਾਲੀ ਮੇਲੇ ਚ ਹੋਏ ਫਸਵੇ ਕਬੱਡੀ ਮੈਚਾਂ ’ਚ ਕਬੱਡੀ ਕੱਪ ਖਾਲਸਾ ਐਡੀਲੇਡ ਕਲੱਬ ਦੀ ਟੀਮ ਨੇ ਜਿੱਤਿਆਂ