ਯੂਕਰੇਨ ਵਿਚ ਫਸੇ ਕਪੂਰਥਲਾ ਵਾਸੀਆਂ ਲਈ ਹੈਲਪ ਲਾਇਨ ਨੰਬਰ ਜਾਰੀ

ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ

ਸਬੰਧਿਤ ਪਰਿਵਾਰਕ ਮੈਂਬਰਾਂ ਨੂੰ ਤੁਰੰਤ ਐਸ.ਡੀ.ਐਮਜ਼ ਨਾਲ ਸੰਪਰਕ ਕਰਨ ਦੀ ਅਪੀਲ

ਡਿਪਟੀ ਕਮਿਸ਼ਨਰ ਵਲੋਂ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )-ਯੂਕਰੇਨ ਉੱਪਰ ਰੂਸ ਵਲੋਂ ਕੀਤੇ ਹਮਲੇ ਕਾਰਨ ਉੱਥੇ ਫਸੇ ਕਪੂਰਥਲਾ ਜਿਲ੍ਹੇ ਦੇ ਲੋਕਾਂ ਅਤੇ ਵਿਸ਼ੇਸ਼ ਕਰਕੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਜਿਲ੍ਹਾ ਪ੍ਰਸਾਸ਼ਨ ਵਲੋਂ ਹੈਲਪ ਲਾਇਨ ਨੰਬਰ ਜਾਰੀ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜਿਲ੍ਹਾ ਪੱਧਰੀ ਕੰਟਰੋਲ ਰੂਮ 01822-292001 ਹੈ, ਜਿਸ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਦਿਤਿਆ ਉੱਪਲ ਨੂੰ ਨੋਡਲ ਅਧਿਕਾਰੀ ਵਜੋਂ ਨਾਮਜਦ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਫਗਵਾੜਾ ਸਬ ਡਿਵੀਜ਼ਨ ਨਾਲ ਸਬੰਧਿਤ ਲੋਕ ਹੈਲਪਲਾਇਨ ਨੰਬਰ 01824-260201 ਉੱਪਰ ਯੂਕਰੇਨ ਵਿਚ ਫਸ਼ੇ ਲੋਕਾਂ ਬਾਰੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਸੁਲਤਾਨਪੁਰ ਲੋਧੀ ਸਬ ਡਵੀਜ਼ਨ ਲਈ 01828-222525 ਨੰਬਰ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਭੁਲੱਥ ਲਈ 01822-244202 ਹੈਲਪਲਾਇਨ ਨੰਬਰ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਇਕ ਪ੍ਰੋਫਾਰਮਾ ਵੀ ਜਾਰੀ ਕੀਤਾ ਗਿਆ ਹੈ, ਜਿਸ ਰਾਹੀਂ ਲੋਕ ਯੂਕਰੇਨ ਵਿਚ ਫਸੇ ਵਿਅਕਤੀ ਦਾ ਨਾਮ, ਪਤਾ ਸਥਾਨਕ ਤੇ ਵਿਦੇਸ਼ੀ, ਸੰਪਰਕ ਨੰਬਰ ਸਥਾਨਕ ਦੇ ਵਿਦੇਸ਼ੀ, ਪਾਸਪੋਰਟ ਨੰਬਰ, ਸਬੰਧਿਤ ਵਿਦਿਅਕ ਸੰਸਥਾ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਵਿਦੇਸ਼ ਵਿਚ ਫਸੇ ਹਰ ਜਿਲ੍ਹਾ ਵਾਸੀ ਦੀ ਹਰ ਸੰਭਵ ਸਹਾਇਤਾ ਕਰੇਗਾ ਤਾਂ ਜੋ ਉਨ੍ਹਾਂ ਨੂੰ ਸੁਰੱਖਿਅਤ ਘਰ ਲਿਆਂਦਾ ਜਾ ਸਕੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleIndia abstains on resolution condemning Russian invasion of Ukraine
Next articleआर सी एफ बचाओ संघर्ष कमेटी द्वारा आर सी एफ के तिलक ब्रिज के स्टाफ व ऑफिस को विस्थापित करने का पुरजोर विरोध