20 ਮਾਰਚ ਤੋਂ 22 ਮਾਰਚ 2026 ਤੱਕ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਜਾਵੇਗਾ ਵਿਰਾਸਤੀ ਮੇਲਾ
ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼
ਸਟੇਡੀਅਮ ਦੀ ਸਾਫ-ਸਫਾਈ, ਪਾਰਕਿੰਗ, ਸੁਰੱਖਿਆ ਤੇ ਸਿਹਤ ਸਹੂਲਤਾਂ ਆਦਿ ਯਕੀਨੀ ਬਣਾਉਣ ਲਈ ਕਿਹਾ
ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਅੱਜ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਵਾਏ ਜਾ ਰਹੇ ਵਿਰਾਸਤੀ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ। ਉਨ੍ਹਾ ਦੱਸਿਆ 20 ਮਾਰਚ ਤੋਂ 22 ਮਾਰਚ 2026 ਤੱਕ ਇਹ ਮੇਲਾ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਤਿਆਰੀਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਵਿਰਾਸਤੀ ਮੇਲਾ ਸਾਡੇ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕਰਨ ਦਾ ਇੱਕ ਮਹੱਤਵਪੂਰਨ ਮੰਚ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਸਟੇਡੀਅਮ ਦੇ ਅੰਦਰ ਅਤੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ, ਸਿਹਤ, ਸੁਰੱਖਿਆ, ਪਾਰਕਿੰਗ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ ਵੀ ਦਿੱਤੇ ਤੇ ਨਾਲ ਹੀ ਮੇਲੇ ਦੌਰਾਨ ਸੱਭਿਆਚਾਰਕ ਪ੍ਰੋਗਰਾਮਾਂ, ਪ੍ਰਦਰਸ਼ਨੀਆਂ ਅਤੇ ਹੋਰ ਗਤੀਵਿਧੀਆਂ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੇਲਾ ਸਮੂਹ ਜ਼ਿਲ੍ਹਾ ਵਾਸੀਆਂ ਲਈ ਇਕ ਯਾਦਗਾਰੀ ਅਨੁਭਵ ਹੋਵੇਗਾ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਇਸ ਵਿਰਾਸਤੀ ਮੇਲੇ ਨੂੰ ਸਫ਼ਲ ਬਣਾਇਆ ਜਾ ਸਕੇ। ਵਿਰਾਸਤੀ ਮੇਲਾ-2026 ‘ਚ ਪ੍ਰਸਿੱਧ ਲੋਕ ਗਾਇਕਾਂ ਵਲੋਂ ਕੀਤੀਆਂ ਜਾਣਗਾਈਆਂ ਪੇਸ਼ਕਾਰੀਆਂ- ਮੇਲੇ ਵਿੱਚ 20 ਮਾਰਚ 2026 ਨੂੰ ਸਟਾਰ ਨਾਇਟ ’ਤੇ ਗੁਰਨਾਮ ਭੁੱਲਰ, ਵਲੋਂ ਆਪਣੀ ਗਾਇਕੀ ਦੀ ਪੇਸ਼ਕਾਰੀ ਦਿੱਤੀ ਜਾਵੇਗੀ। ਇਸੇ ਤਰ੍ਹਾਂ 21 ਮਾਰਚ ਨੂੰ ਸਟਾਰ ਨਾਇਟ ’ਤੇ ਸਿਕੰਦਰ ਸਲੀਮ ਅਤੇ 22 ਮਾਰਚ ਨੂੰ ਸਟਾਰ ਨਾਇਟ ’ਤੇ ਕੰਵਰ ਗਰੇਵਾਲ ਵਲੋਂ ਆਪਣੀ ਗੀਤਕਾਰੀ ਨਾਲ ਲੋਕਾਂ ਦਾ ਮਨੋਰੰਜਨ ਕੀਤਾ ਜਾਵੇਗਾ। ਮੇਲੇ ਦੌਰਾਨ ਰਵਾਇਤੀ ਪੰਜਾਬੀ ਲੋਕ ਨਾਚ ਜਿਵੇਂ ਭੰਗੜਾ ਤੇ ਗਿੱਧਾ, ਹੱਥ-ਕਲਾ ਦੀਆਂ ਨੁਮਾਇਸ਼ਾਂ, ਸਥਾਨਕ ਵਿਸ਼ੇਸ਼ ਪਕਵਾਨਾਂ ਦੇ ਸਟਾਲ, ਅਤੇ ਸੱਭਿਆਚਾਰਕ ਪ੍ਰੋਗਰਾਮਾਂ ਤੋਂ ਇਲਾਵਾ ਬੱਚਿਆਂ ਅਤੇ ਨੌਜਵਾਨਾਂ ਲਈ ਵਿਸ਼ੇਸ਼ ਗਤੀਵਿਧੀਆਂ ਵੀ ਰੱਖੀਆਂ ਗਈਆਂ ਹਨ, ਤਾਂ ਜੋ ਉਹ ਆਪਣੀ ਜੜ੍ਹਾਂ ਨਾਲ ਜੁੜ ਸਕਣ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


