HOME ਵਿਰਾਸਤੀ ਮੇਲਾ 2026 ਅਮੀਰ ਵਿਰਸੇ ਦੀ ਸੰਭਾਲ ਦਾ ਸੱਦਾ ਦਿੰਦਿਆਂ  ਹੋਇਆ ਸਮਾਪਤ

ਵਿਰਾਸਤੀ ਮੇਲਾ 2026 ਅਮੀਰ ਵਿਰਸੇ ਦੀ ਸੰਭਾਲ ਦਾ ਸੱਦਾ ਦਿੰਦਿਆਂ  ਹੋਇਆ ਸਮਾਪਤ

5

ਨਾਮੀ ਗਾਇਕ ਕੰਨਵਰ ਗਰੇਵਾਲ ਨੇ ਆਪਣੇ ਗੀਤਾਂ ਨਾਲ ਦਰਸ਼ਕਾਂ ਦਾ ਮਨ ਮੋਹਿਆ

ਕਪੂਰਥਲਾ   (ਸਮਾਜ ਵੀਕਲੀ)   ( ਕੌੜਾ )– ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਇਆ ਗਿਆ ਤਿੰਨ ਦਿਨਾਂ ਦਾ ਵਿਰਾਸਤੀ ਮੇਲਾ-2026 ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਸ਼ੇਸ਼ ਕਰਕੇ ਕਪੂਰਥਲੇ ਦੀ ਵਿਰਾਸਤ ਨੂੰ ਰੂਪਮਾਨ ਕਰਦਾ ਹੋਇਆ ਸਮਾਪਤ ਹੋ ਗਿਆ। ਅੱਜ ਦੇ ਆਖਰੀ ਦਿਨ ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਸੁਲਤਾਨਪੁਰ ਲੋਧੀ ਤੋਂ ਹਲਕਾ ਇੰਚਾਰਜ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ, ਐਸ.ਐਸ. ਪੀ ਗੌਰਵ ਤੂਰਾ ਤੇ ਹੋਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ । ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਭੰਗੜਾ, ਗਿੱਧਾ, ਸੰਮੀ, ਢਾਡੀ ਕਲਾ, ਬੋਲੀਆਂ, ਕਵਿਤਾ ਗਾਇਨ ਅਤੇ ਸਟੈਂਡ ਅਪ ਕਾਮੇਡੀ ਵਰਗੀਆਂ ਸੱਭਿਆਚਾਰਕ ਵੰਨਗੀਆਂ ਦਾ ਲੁਤਫ਼ ਉਠਾਇਆ। ਇਸ ਤੋਂ ਇਲਾਵਾ ਨਾਮੀ ਗਾਇਕਾਂ ਗੁਰਨਾਮ ਭੁੱਲਰ ਅਤੇ  ਸਿਕੰਦਰ ਸਲੀਮ ਨੇ  ਗੀਤਾਂ ਰਾਹੀਂ  ਦਰਸ਼ਕਾਂ ਦਾ ਮਨੋਰੰਜਨ ਕੀਤਾ। ਮੇਲੇ ਵਿੱਚ ਪੰਜਾਬੀ ਸੰਗੀਤ, ਨਾਚ, ਹੱਥ-ਕਲਾ ਅਤੇ ਪਰੰਪਰਾਗਤ ਖਾਣ-ਪੀਣ ਦੀਆਂ ਵੰਨਗੀਆਂ ਤੇ ਸੈੱਲਫੀ ਪੁਆਇੰਟ ਲੋਕਾਂ ਲਈ ਖਿੱਚ ਦਾ ਕੇਂਦਰ ਰਿਹਾ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਇਸ ਮੇਲੇ ਦਾ ਮੁੱਖ ਮਕਸਦ ਲੋਕਾਂ ਨੂੰ ਪੰਜਾਬ ਦੇ ਅਮੀਰ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨਾ ਸੀ, ਕਿਹਾ ਕਿ “ਵਿਰਾਸਤੀ ਮੇਲੇ ਰਾਹੀਂ ਨਾ ਸਿਰਫ ਕਪੂਰਥਲਾ ਦੀ ਵਿਰਾਸਤ ਨੂੰ ਉਜਾਗਰ ਕੀਤਾ ਗਿਆ ਹੈ, ਸਗੋਂ ਸੈਰ ਸਪਾਟੇ ਨੂੰ ਵੀ ਵਧਾਵਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੇਲੇ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਵਿਰਸੇ ਤੇ ਅਮੀਰ ਸੱਭਿਆਚਾਰ ਨਾਲ ਜੋੜਨ ਲਈ ਬਹੁਤ ਵੱਡੀ ਭੂਮਿਕਾ ਨਿਭਾਉਂਦੇ ਹਨ ।  ਮੇਲੇ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ, ਅਵਤਾਰ ਸਿੰਘ ਈਸ਼ਰਵਾਲ , ਬਲਵਿੰਦਰ ਸਿੰਘ, ਬੰਟੀ ਤੇ ਟੀਮ, ਸਪ੍ਰਸ ਡੱਲਾ, ਗੁਰਜੀਤ ਸਿੰਘ ਗੋਰੀ ਜਾਂਗਲਾ ਤੇ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਦਿੱਤੀਆਂ ਗਈਆਂ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਅੱਜ ਦਾਣਾ ਮੰਡੀ ਬੰਗਾ ਵਿਖੇ ਰਾਜ ਪੱਧਰੀ ਸ਼ਹੀਦੀ ਸਮਾਰੋਹ ਹੋਵੇਗਾ, ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ : ਡਿਪਟੀ ਕਮਿਸ਼ਨਰ 
Next article“ਸ਼ਹੀਦ ਭਗਤ ਸਿੰਘ ਜੀ”