HOME ਹਾਈਟੈੱਕ ਨਾਕਾ ਆਸਰੋਂ ‘ਤੇ ਪੁਲਿਸ ਵਲੋਂ ਸਖ਼ਤ ਚੈਕਿੰਗ ਨਿਯਮਾਂ ਦੀ ਉਲੰਘਣਾ...

ਹਾਈਟੈੱਕ ਨਾਕਾ ਆਸਰੋਂ ‘ਤੇ ਪੁਲਿਸ ਵਲੋਂ ਸਖ਼ਤ ਚੈਕਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

2

 ਘਰ ਤੋਂ ਨਿਕਲਦੇ ਸਮੇਂ ਵਾਹਨਾਂ ਦੇ ਕਾਗਜ਼ਾਤ ਪੂਰਾ ਲੈ ਕੇ ਚੱਲੋ

ਨਵਾਂਸ਼ਹਿਰ /ਕਾਠਗੜ੍ਹ   (ਸਮਾਜ ਵੀਕਲੀ)    (ਜਤਿੰਦਰ ਪਾਲ ਸਿੰਘ ਕਲੇਰ ) ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸ ਐਸ ਪੀ ਡਾ ਤੁਸ਼ਾਰ ਗੁਪਤਾ  ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾ ਦੀ ਇਨ ਬਿਨ ਪਾਲਣਾ ਕਰਦੇ ਹੋਏ ਪੁਲਿਸ ਵਲੋਂ  ਹਾਈਟੈੱਕ ਨਾਕਾ ਆਸਰੋਂ ਤੇ ਵਿਸ਼ੇਸ਼ ਤੌਰ ਤੇ ਚੈਕਿੰਗ ਕੀਤੀ | ਹਰ ਆਉਣ ਜਾਣ ਵਾਲੇ ਵਾਹਨ ਚਾਲਕਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ |ਇਲਾਕੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਏਐਸਆਈ ਸੰਦੀਪ ਕੁਮਾਰ ਇੰਚਾਰਜ ਚੌਕੀ ਆਸਰੋਂ ਅਤੇ ਹਾਈਟੈੱਕ ਨਾਕਾ ਆਸਰੋਂ ਐਸਆਈ ਰਕੇਸ਼ ਪਾਲ ਦੀ ਅਗਵਾਈ ਹੇਠ ਪੁਲਿਸ ਟੀਮ ਵਲੋਂ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ ਇਸ ਮੌਕੇ ਉਨ੍ਹਾਂ ਦੇ ਨਾਲ, ਏਐਸਆਈ ਬਲਵੀਰ ਸਿੰਘ ਅਤੇ ਏਐਸਆਈ ਹੇਮੰਤ ਕੁਮਾਰ ਵੀ ਮੌਜੂਦ ਸਨ | ਪੁਲਿਸ ਟੀਮ ਵਲੋਂ ਆਉਣ-ਜਾਣ ਵਾਲੀਆਂ ਗੱਡੀਆਂ ਨੂੰ ਰੋਕ ਕੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਅਤੇ ਸ਼ੱਕੀ ਵਾਹਨਾਂ ‘ਤੇ ਖ਼ਾਸ ਨਜ਼ਰ ਰੱਖੀ ਗਈ ਚੈਕਿੰਗ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਚਾਰ ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਦਾ ਮੁੱਖ ਉਦੇਸ਼ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਲੋਕਾਂ ‘ਚ ਨਿਯਮਾਂ ਪ੍ਰਤੀ ਜਾਗਰੂਕਤਾ ਵਧਾਉਣਾ ਹੈ |ਉਨਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਸਾਰੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ  ਘਰ ਤੋਂ ਨਿਕਲਣ ਸਮੇਂ ਆਪਣੇ ਵਾਹਨਾਂ ਦੇ ਲਾਜ਼ਮੀ ਦਸਤਾਵੇਜ਼ ਆਪਣੇ ਨਾਲ ਰੱਖਣ, ਤਾਂ ਜੋ  ਨਾਕਾਬੰਦੀ ਤੇ ਚੈਕਿੰਗ ਦੌਰਾਨ ਕਿਸੇ ਤਰ੍ਹਾਂ ਦੀ ਕਾਰਵਾਈ ਤੋਂ ਬਚਿਆਂ ਜਾ ਸਕੇ | ਪੁਲਿਸ ਵਲੋਂ ਇਹ ਵੀ ਕਿਹਾ ਗਿਆ ਕਿ ਇਲਾਕੇ ‘ਚ ਅਜਿਹੀਆਂ ਚੈਕਿੰਗ ਮੁਹਿੰਮਾ ਅੱਗੇ ਵੀ ਜਾਰੀ ਰਹਿਣਗੀਆਂ, ਤਾਂ ਜੋ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleनिजामाबाद की जर्जर सड़कों को लेकर किसान नेता राजीव यादव ने लोक निर्माण विभाग के अधिशासी अभियन्ता से की मुलाकात
Next articleਸੀ ਐਮ ਭਗਵੰਤ ਮਾਨ ਵਲੋਂ ਸ਼ੁਰੂ ਕੀਤੀ ਸ਼ੁਕਰਾਨਾ ਯਾਤਰਾ ਬਲਾਚੌਰ ਆਉਣ ਤੇ ਕਾਂਗਰਸੀ ਵਰਕਰਾਂ ਨੂੰ ਮਿਲਣ ਤੋਂ ਪੁਲਿਸ ਨੇ ਰੋਕਿਆ