ਚੰਡੀਗੜ੍ਹ – ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਜ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਸਟੇਟਸ ਰਿਪੋਰਟ ਦਾਇਰ ਕੀਤੀ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲੀਸ ਹਿਰਾਸਤ ਵਿੱਚ ਨਹੀਂ ਰੱਖਿਆ ਗਿਆ ਹੈ। ਡੱਲੇਵਾਲ ਦੀ ਸਹਿਮਤੀ ਨਾਲ ਹੀ ਉਸ ਨੂੰ ਪਟਿਆਲਾ ਹਸਪਤਾਲ ਦਾਖਲ ਕਰਵਾਇਆ ਗਿਆ। ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਡੱਲੇਵਾਲ ਨੂੰ ਉਸ ਦੇ ਪਰਿਵਾਰ ਨਾਲ ਦੁਬਾਰਾ ਮਿਲਾਇਆ ਜਾਵੇ।
ਹਾਈਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਨਜ਼ਰਬੰਦੀ ਗੈਰ-ਕਾਨੂੰਨੀ ਹੈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ ਤੱਕ ਮੁਲਤਵੀ ਕਰ ਦਿੱਤੀ ਹੈ ਅਤੇ ਨਾਲ ਹੀ ਸਰਕਾਰ ਨੂੰ ਤਾਜ਼ਾ ਸਥਿਤੀ ਰਿਪੋਰਟ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਕੱਲ੍ਹ ਤੱਕ ਲਈ ਟਾਲ ਦਿੱਤੀ ਹੈ। ਇਸ ਸੁਣਵਾਈ ਤੋਂ ਬਾਅਦ ਪੰਜਾਬ ਪੁਲਿਸ ਦੇ ਆਈਜੀ (ਹੈੱਡਕੁਆਰਟਰ) ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ‘ਲਗਭਗ 1400 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਨੇ 800 ਕਿਸਾਨਾਂ ਨੂੰ ਰਿਹਾਅ ਕਰ ਦਿੱਤਾ ਹੈ। ਜਿਨ੍ਹਾਂ ਔਰਤਾਂ ਦੀ ਉਮਰ 60 ਸਾਲ ਤੋਂ ਵੱਧ ਹੈ, ਜਾਂ ਕੋਈ ਡਾਕਟਰੀ ਸਮੱਸਿਆ ਹੈ, ਉਨ੍ਹਾਂ ਨੂੰ ਵੀ ਰਿਹਾਅ ਕੀਤਾ ਜਾਵੇਗਾ। ਅੱਜ ਕਰੀਬ 450 ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇਗਾ। ਪੁਲਿਸ ਨੇ ਬਾਰਡਰ ‘ਤੇ ਕਿਸਾਨਾਂ ਦਾ ਮਾਲ ਚੋਰੀ ਕਰਨ ਦੇ 3 ਐਫ.ਆਈ.ਆਰ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly