ਹਿਜਾਬ ਵਿਵਾਦ: ਪ੍ਰਦਰਸ਼ਨ ਕਰ ਰਹੀਆਂ ਵਿਦਿਆਰਥਣਾਂ ਖ਼ਿਲਾਫ਼ ਐੱਫਆਈਆਰ ਦਰਜ

ਬੰਗਲੂਰੂ (ਸਮਾਜ ਵੀਕਲੀ):  ਹਿਜਾਬ ਵਿਵਾਦ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀਆਂ ਵਿਦਿਆਰਥਣਾਂ ਖ਼ਿਲਾਫ਼ ਟੁਮਕੁਰੂ ਜ਼ਿਲ੍ਹੇ ’ਚ ਪਹਿਲੀ ਐੱਫਆਈਆਰ ਦਰਜ ਕੀਤੀ ਗਈ ਹੈ। ਐਮਪ੍ਰੈੱਸ ਕਾਲਜ ਦੀ ਪ੍ਰਿੰਸੀਪਲ ਨੇ 15 ਤੋਂ 20 ਵਿਦਿਆਰਥਣਾਂ ਖ਼ਿਲਾਫ਼ ਹੁਕਮ ਦੀ ਉਲੰਘਣਾ ਕਰਨ ਦੀ ਸ਼ਿਕਾਇਤ ਦਰਜ ਕਰਵਾਈ ਹੈ। ਉਂਜ ਇਸ ਐੱਫਆਈਆਰ ’ਚ ਕਿਸੇ ਵਿਦਿਆਰਥਣ ਦਾ ਨਾਮ ਦਰਜ ਨਹੀਂ ਹੈ।

ਉਧਰ ਵਿਜੈਪੁਰਾ ਜ਼ਿਲ੍ਹੇ ਦੇ ਇੰਦੀ ਕਾਲਜ ਦੀ ਪ੍ਰਿੰਸੀਪਲ ਨੇ ਹਿੰਦੂ ਵਿਦਿਆਰਥਣ ਦੇ ਸਿੰਧੂਰ ਲਗਾ ਕੇ ਆਉਣ ’ਤੇ ਉਸ ਨੂੰ ਅੰਦਰ ਨਾ ਦਾਖ਼ਲ ਹੋਣ ਦਿੱਤਾ। ਜਦੋਂ ਮਾਮਲਾ ਭਖ ਗਿਆ ਤਾਂ ਪੁਲੀਸ ਦੇ ਦਖ਼ਲ ਨਾਲ ਉਸ ਨੂੰ ਜਮਾਤ ਅੰਦਰ ਦਾਖ਼ਲ ਹੋਣ ਦਿੱਤਾ ਗਿਆ। ਸ੍ਰੀਰਾਮ ਸੈਨਾ ਦੇ ਬਾਨੀ ਪ੍ਰਮੋਦ ਮੁਤਾਲਿਕ ਨੇ ਪ੍ਰਿੰਸੀਪਲ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਉਸ ਨੂੰ ਮੁਅੱਤਲ ਕਰਨ ਲਈ ਕਿਹਾ ਹੈ। ਬੇਲਗਾਵੀ ਜ਼ਿਲ੍ਹੇ ਦੇ ਖਾਨਪੁਰਵਾ ਨੰਦਗੜ੍ਹ ਕਾਲਜ ’ਚ ਭਗਵਾ ਸ਼ਾਲਾਂ ਲੈ ਕੇ ਆਏ ਵਿਦਿਆਰਥੀਆਂ ਨੂੰ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਗਿਆ।

ਉਧਰ ਕੁਰਗ ਜ਼ਿਲ੍ਹੇ ਦੇ ਜੂਨੀਅਰ ਕਾਲਜ ਦੀ ਪ੍ਰਿੰਸੀਪਲ ਦਾ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ’ਚ ਉਹ ਹਿਜਾਬ ਪਹਿਨ ਕੇ ਆਈਆਂ ਵਿਦਿਆਰਥਣਾਂ ’ਤੇ ਭੜਕ ਰਹੀ ਹੈ। ਕਰਨਾਟਕ ਪੁਲੀਸ ਨੇ ਕਲਬੁਰਗੀ ’ਚ ਕਾਂਗਰਸ ਆਗੂ ਮੁਕੱਰਮ ਖ਼ਾਨ ਵੱਲੋਂ ਵਿਵਾਦਤ ‘ਟੁੱਕੜੇ ਟੁੱਕੜੇ’ ਬਿਆਨ ਦੇਣ ’ਤੇ ਐੱਫਆਈਆਰ ਦਰਜ ਕੀਤੀ ਹੈ। ਉਸ ਨੇ ਕਿਹਾ ਸੀ ਕਿ ਹਿਜਾਬ ਦੇ ਮੁੱਦੇ ’ਤੇ ਜੇਕਰ ਕੋਈ ਵਿਰੋਧ ਕਰੇਗਾ ਤਾਂ ਉਸ ਦੇ ਟੁੱਕੜੇ-ਟੁੱਕੜੇ ਕਰ ਦਿੱਤੇ ਜਾਣਗੇ। ਇਸ ਦੌਰਾਨ ਉਡੁਪੀ ਦਾ ਮਹਾਤਮਾ ਗਾਂਧੀ ਮੈਮੋਰੀਅਲ ਕਾਲਜ 10 ਦਿਨ ਬੰਦ ਰਹਿਣ ਮਗਰੋਂ ਅੱਜ ਮੁੜ ਖੁੱਲ੍ਹ ਗਿਆ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿੱਧੂ ਦੇ ‘ਪੰਜਾਬ ਮਾਡਲ’ ਵਾਲਾ ਚੋਣ ਮੈਨੀਫੈਸਟੋ ਜਾਰੀ
Next articleਤਿਰੰਗਾ ਵਿਵਾਦ: ਮੰਤਰੀ ਨੂੰ ਹਟਾਉਣ ਦੀ ਮੰਗ ’ਤੇ ਅੜੀ ਕਾਂਗਰਸ