ਹਿਜਾਬ ਵਿਵਾਦ: ਸੁਰੱਖਿਆ ਦਸਤਿਆਂ ਵੱਲੋਂ ਕਰਨਾਟਕ ਦੇ ਜ਼ਿਲ੍ਹਿਆਂ ’ਚ ਫਲੈਗ ਮਾਰਚ

ਮੰਗਲੌਰ (ਸਮਾਜ ਵੀਕਲੀ):  ਕਰਨਾਟਕ ਵਿੱਚ ਹਿਜਾਬ ਵਿਵਾਦ ਦੇ ਮੱਦੇਨਜ਼ਰ ਪੁਲੀਸ ਨੇ ਅਹਤਿਆਤ ਵਜੋਂ ਦੱਖਣ ਕੰਨੜ ਅਤੇ ਉਡੁਪੀ ਜ਼ਿਲ੍ਹਿਆਂ ਵਿੱਚ ਫਲੈਗ ਮਾਰਚ ਕੀਤਾ। ਪੁਲੀਸ ਦੇ ਡਿਪਟੀ ਕਮਿਸ਼ਨਰ ਹਰੀਰਾਮ ਸ਼ੰਕਰ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਦੱਖਣ ਕੰਨੜ ਜ਼ਿਲ੍ਹੇ ਦੇ ਪੁੱਟੂਰ ਅਤੇ ਸੂਰਤਕਲ ‘ਚ ਫਲੈਗ ਮਾਰਚ ਕੀਤਾ ਗਿਆ। ਰੈਪਿਡ ਐਕਸ਼ਨ ਫੋਰਸ (ਆਰਏਐੱਫ) ਦੀ 97ਵੀਂ ਬਟਾਲੀਅਨ ਦੇ 130 ਜਵਾਨਾਂ ਨੇ ਇਸ ਵਿੱਚ ਹਿੱਸਾ ਲਿਆ। ਸ਼ੰਕਰ ਨੇ ਕਿਹਾ ਕਿ ਜੇਕਰ ਅਮਨ-ਕਾਨੂੰਨ ਦੀ ਸਥਿਤੀ ਵਿਗੜਦੀ ਹੈ ਤਾਂ ਇੱਥੇ ਤਾਇਨਾਤ ਆਰਏਐੱਫ ਦੇ ਕਰਮਚਾਰੀ ਜਨਤਕ ਸੁਰੱਖਿਆ ਯਕੀਨੀ ਬਣਾਉਣ ਲਈ ਕਾਰਵਾਈ ਕਰਨਗੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰਤ ਦੇ ਅੰਦਰੂਨੀ ਮਾਮਲਿਆਂ ’ਚ ਬਗ਼ੈਰ ਸਮਝੇ ਟਿੱਪਣੀਆਂ ਨਾ ਕੀਤੀਆਂ ਜਾਣ: ਵਿਦੇਸ਼ ਮੰਤਰਾਲਾ
Next articlePak FM turns dissenter after being overlooked in top 10 list by Imran