ਸ਼ਿਮਲਾ (ਸਮਾਜ ਵੀਕਲੀ): ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ ਕਬਾਇਲੀ ਖੇਤਰ ਦੇ ਖੜਾਮੁੱਖ ਹੋਲੀ ਰੋਡ ‘ਤੇ ਰਾਵੀ ਨਦੀ ‘ਚ ਕਾਰ ਡਿੱਗਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਬੀਤੀ ਦੇਰ ਹੋਇਆ, ਜਿਸ ਦਾ ਅੱਜ ਸਵੇਰੇ ਪਤਾ ਲੱਗਾ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲੀਸ ਅਤੇ ਪ੍ਰਸ਼ਾਸਨ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਦਰਿਆ ‘ਚੋਂ ਬਾਹਰ ਕੱਢਿਆ। ਮ੍ਰਿਤਕਾਂ ਵਿੱਚ ਵਿਕਰਮਜੀਤ, ਪਿਆਰ ਚੰਦ ਅਤੇ ਕਮਲ ਦੇਵ ਸ਼ਾਮਲ ਹਨ। ਇਹ ਤਿੰਨੇ ਨੌਜਵਾਨ ਸਥਾਨਕ ਦੱਸੇ ਜਾਂਦੇ ਹਨ। ਪੁਲੀਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly