HOME ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ...

ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਾਭਾ ਸਾਹਿਬ ਵਿਖੇ ਵਿਕਾਸੀ ਪ੍ਰੋਜੈਕਟਾਂ ਦੀ ਸ਼ੁਰੂਆਤ

2
ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਗੇਟ ਅਤੇ ਸੜਕ ਨਿਰਮਾਣ ਦਾ ਨੀਹ ਪੱਥਰ ਰੱਖਿਆ ਗਿਆ
ਸੜਕ ਨਿਰਮਾਣ ਕਾਰਜ ਤੇ 2.78 ਕਰੋੜ ਤੇ ਗੁਰਦੁਆਰਾ ਨਾਭਾ ਸਾਹਿਬ ਦੇ ਗੇਟ ਅਤੇ ਪਾਰਕਿੰਗ ਸੁਧਾਰ ਲਈ 45.00 ਲੱਖ ਰੁਪਏ ਖਰਚ ਕੀਤੇ ਜਾਣਗੇ
ਗੁਰੂ ਤੇਗ ਬਹਾਦਰ ਜੀ ਦੇ ਉਪਦੇਸ਼ ਮਨੁੱਖਤਾ ਲਈ ਪ੍ਰੇਰਣਾ ਸ੍ਰੋਤ — ਸ. ਕੁਲਜੀਤ ਸਿੰਘ ਰੰਧਾਵਾ
ਜ਼ੀਰਕਪੁਰ , ਡੇਰਾਬੱਸੀ  (ਸਮਾਜ ਵੀਕਲੀ)  ਸੰਜੀਵ ਸਿੰਘ ਸੈਣੀ ) ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਨਾਭਾ ਸਾਹਿਬ ਵਿਖੇ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਗੁਰਦੁਆਰਾ ਨਾਭਾ ਸਾਹਿਬ ਦੇ ਮੁੱਖ ਗੇਟ ਅਤੇ ਪਾਰਕਿੰਗ ਸੁਧਾਰ ਪ੍ਰੋਜੈਕਟਾਂ ਸਮੇਤ ਸੜਕ ਨਿਰਮਾਣ ਕਾਰਜਾਂ ਦਾ ਨੀਹ ਪੱਥਰ ਰੱਖਿਆ।
ਉਨ੍ਹਾਂ ਦੱਸਿਆ ਕਿ ਸੜਕ ਨਿਰਮਾਣ ਕਾਰਜ ਤੇ 2.78 ਕਰੋੜ ਤੇ ਗੁਰਦੁਆਰਾ ਨਾਭਾ ਸਾਹਿਬ ਦੇ ਗੇਟ ਅਤੇ ਪਾਰਕਿੰਗ ਸੁਧਾਰ ਲਈ 45.00 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ, ਸੱਚਾਈ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਆਪਣਾ ਸਰਵੋਚ ਬਲਿਦਾਨ ਦਿੱਤਾ। ਗੁਰੂ ਜੀ ਦਾ ਜੀਵਨ-ਚਰਿਤਰ ਸਾਰੀ ਮਨੁੱਖਤਾ ਲਈ ਪ੍ਰੇਰਣਾ ਸ੍ਰੋਤ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਅੱਜ ਦੇ ਯੁੱਗ ਵਿੱਚ ਸਹਿਣਸ਼ੀਲਤਾ, ਸ਼ਾਂਤੀ ਅਤੇ ਭਾਈਚਾਰੇਕ ਸਾਂਝ ਨੂੰ ਮਜ਼ਬੂਤ ਕਰਨ ਲਈ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਹਰ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਨਾਭਾ ਸਾਹਿਬ ਖੇਤਰ ਦੇ ਇਨ੍ਹਾਂ ਪ੍ਰੋਜੈਕਟਾਂ ਨਾਲ ਨਾ ਸਿਰਫ਼ ਧਾਰਮਿਕ ਸਥਾਨਾਂ ਦੀ ਸੁੰਦਰਤਾ ਵਧੇਗੀ, ਸਗੋਂ ਸਥਾਨਕ ਲੋਕਾਂ ਲਈ ਸੁਵਿਧਾਵਾਂ ਵਿੱਚ ਵੀ ਸੁਧਾਰ ਆਵੇਗਾ। ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀ, ਐਮ.ਸੀ. ਮੈਂਬਰ, ਪਾਰਟੀ ਦੇ ਬਲਾਕ ਪ੍ਰਧਾਨ ਸਮੇਤ ਕਈ ਸਥਾਨਕ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸ੍ਰੀ ਅਨੰਦਪੁਰ ਸਾਹਿਬ ਗੋਲੀਕਾਂਡ ਵਿੱਚ ਇੱਕ ਦੋਸ਼ੀ ਗ੍ਰਿਫਤਾਰ
Next articleਮਕਾਨ ਮਾਲਕਾਂ ਨੂੰ ਕਿਰਾਏਦਾਰ, ਨੌਕਰ ਅਤੇ ਪੇਇੰਗ ਗੈਸਟ ਦਾ ਵੇਰਵਾ ਪ੍ਰਸ਼ਾਸਨ ਨੂੰ ਦੇਣ ਦੇ ਹੁਕਮ