ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਹਿੰਦੀ ਦਿਵਸ ਮਨਾਇਆ

ਕਪੂਰਥਲਾ,( ਕੌੜਾ) -ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਭਦੀਪ ਕੌਰ ਮੋਂਗਾ ਦੀ ਅਗਵਾਈ ਵਿਚ ਹਿੰਦੀ ਦਿਵਸ ਨੂੰ ਸਮਰਪਿਤ, ਹਿੰਦੀ ਨਾਅਰਾ ਲਿਖਣ ਗਤੀਵਿਧੀ ਕਰਵਾਈ ਗਈ । ਇਸ ਦੌਰਾਨ ਵੱਡੀ ਗਿਣਤੀ ਵਿੱਚ ਸਕੂਲ ਦੇ ਵਿਦਿਆਰਥੀਆਂ ਪ੍ਰਤੀਯੋਗਤਾ ਵਿਚ ਹਿੱਸਾ ਲਿਆ ਅਤੇ ਰਾਸਟਰ ਭਾਸ਼ਾ ਹਿੰਦੀ ਪ੍ਰਤੀ ਆਪਣਾ ਸਮਰਪਨ ਅਤੇ ਪਿਆਰ ਪ੍ਰਗਟ ਕੀਤਾ । ਵਿਦਿਆਰਥੀਆਂ ਵੱਲੋਂ ਹਿੰਦੀ ਨੂੰ ਆਪਣੀ ਪ੍ਰਾਇਮਰੀ ਭਾਸ਼ਾ ਮਨਦੇ ਹੋਏ ਵੱਖ-ਵੱਖ ਨਾਅਰੇ ਲਿਖੇ ਗਏ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਵਿਦਿਆਰਥੀਆਂ ਨੂੰ ਰਾਸਟਰ ਭਾਸ਼ਾ ਹਿੰਦੀ ਦਾ ਸਨਮਾਨ ਕਰਨ ਦਾ ਸੁਨੇਹਾ ਦਿੱਤਾ । ਉਨ੍ਹਾਂ ਕਿਹਾ ਕਿ ਹਿੰਦੀ ਬਹੁਤ ਹੀ ਮਿੱਠ ਬੋਲੜੀ ਭਾਸ਼ਾ ਹੈ, ਜਿਸ ਨੂੰ ਬੋਲਣ ਤੇ ਸੁਣਨ ਸਮੇਂ ਮਨ ਨੂੰ ਬਹੁਤ ਹੀ ਸਕੂਨ ਮਿਲਦਾ ਹੈ । ਇਸ ਮੌਕੇ ਮੈਡਮ ਨਰਿੰਦਰ ਪੱਤੜ, ਰਜਨੀ ਅਰੋੜਾ, ਕੁਲਵਿੰਦਰ ਕੌਰ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਰਣਜੀਤ ਸਿੰਘ, ਰਣਧੀਰ ਸਿੰਘ, ਲਵਿਤਾ, ਸੁਮਨ ਕਾਲੜਾ, ਸ਼ਿੰਦਰਪਾਲ ਕੌਰ, ਰੇਨੂੰ ਬਾਲਾ, ਮਨਜਿੰਦਰ ਸਿੰਘ, ਪਰਮਿੰਦਰ ਕੌਰ, ਸੁਮਨਦੀਪ ਕੌਰ, ਮੈਡਮ ਰਾਜ, ਮੀਨਾਕਸ਼ੀ, ਆਦਿ ਸਟਾਫ਼ ਮੈਂਬਰ ਹਾਜਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਖਾਲਸਾ ਕਾਲਜ ਵਿਖੇ “ਹਿੰਦੀ ਦਿਵਸ” ਦਾ ਆਯੋਜਨ 
Next articleਸਰੱਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦਾਂ ਨੂੰ ਚੈੱਕ ਵੰਡੇ ਗਏ