ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਵਿਸ਼ਵ ਏਡਜ਼ ਦਿਵਸ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੋ-ਐਡ.), ਹੁਸ਼ਿਆਰਪੁਰ ਨੇੜੇ ਘੰਟਾ ਘਰ ‘ਚ ਐਚ ਆਈ ਵੀ ਏਡਜ਼ ਪ੍ਰਤੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ ਅਤੇ ਜਾਗਰੂਕਤਾ ਰੈਲੀ ਕੱਢੀ ਗਈ।ਇਸ ਮੌਕੇ ਐਮ ਐਲ ਏ ਬ੍ਰਹਮ ਸ਼ੰਕਰ ਜਿੰਪਾ ਬਤੌਰ ਮੁੱਖ ਮਹਿਮਾਨ ਹਾਜ਼ਿਰ ਹੋਏ ਜਿਹਨਾਂ ਨੇ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਕਰੂਨ ਸ਼ਰਮਾ ਸਮੇਤ ਸਾਰਾ ਸਟਾਫ ਵੀ ਮੌਜੂਦ ਸੀ। ਇਸ ਮੌਕੇ ਤੇ ਵਿਧਾਇਕ ਜਿੰਪਾ ਨੇ ਸੰਬੋਧਨ ਕਰਦਿਆ ਕਿਹਾ ਕਿ ਭਾਰਤੀ ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ 2030 ਤੱਕ ਏਡਜ਼ ਮੁਕਤ ਭਾਰਤ ਕਰਨ ਦਾ ਪ੍ਰਣ ਕੀਤਾ ਹੈ ਅਤੇ ਇਸ ਪ੍ਰਣ ਨੂੰ ਪੂਰਾ ਕਰਨ ਲਈ ਸਿੱਖਿਆਰਥੀ ਹੀ ਅਹਿਮ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਸਿੱਖਿਅਤ ਕਰਨ ਤੇ ਲੋਕਾਂ ਨੂੰ ਐੱਚਆਈਵੀ/ਏਡਜ਼ ਵਰਗੀ ਘਾਤਕ ਬਿਮਾਰੀ ਦੇ ਫੈਲਣ ਵਿਰੁੱਧ ਸਰਗਰਮ ਕਦਮ ਚੁੱਕਣ ਅਤੇ ਚੌਕਸ ਕਰਨ ਲਈ ਅਜਿਹੇ ਸਮਾਗਮਾਂ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਸਿਮਰਨ ਸੈਣੀ ਨੇ ਐਚ ਆਈ ਵੀ ਏਡਜ਼ ਕਿਵੇਂ ਫੈਲਦਾ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਏਡਜ਼ ਦਾ ਕਾਰਨ ਐੱਚ.ਆਈ.ਵੀ. ਜਾਂ ਹਿਊਮਨ ਇਮਯੂਨੋਡਫੀਸ਼ੈਂਸੀ ਵਾਇਰਸ ਹੈ। ਇਹ ਵਾਇਰਸ ਸਰੀਰ ਦੀ ਇਮਿਊਨ ਸਿਸਟਮ ‘ਤੇ ਹਮਲਾ ਕਰਕੇ ਇਸ ਨੂੰ ਇੰਨਾ ਕਮਜ਼ੋਰ ਕਰ ਦਿੰਦਾ ਹੈ ਕਿ ਸਰੀਰ ਹੁਣ ਕਿਸੇ ਹੋਰ ਇਨਫੈਕਸ਼ਨ ਜਾਂ ਬੀਮਾਰੀ ਨੂੰ ਸਹਿਣ ਦੇ ਸਮਰੱਥ ਨਹੀਂ ਰਹਿੰਦਾ। ਜੇਕਰ ਇਸ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਇਹ ਬਾਅਦ ਵਿੱਚ ਏਡਜ਼ ਵਿੱਚ ਬਦਲ ਜਾਂਦਾ ਹੈ। ਵਰਤਮਾਨ ਵਿੱਚ, ਦੁਨੀਆ ਭਰ ਵਿੱਚ ਇਸਦਾ ਕੋਈ ਪ੍ਰਭਾਵੀ ਇਲਾਜ ਨਹੀਂ ਹੈ ਪਰ ਕੁਝ ਦਵਾਈਆਂ ਦੁਆਰਾ ਮਰੀਜ਼ ਦੀ ਇਮਿਊਨ ਸਿਸਟਮ ਨੂੰ ਮਜ਼ਬੂਤ ਰੱਖਿਆ ਜਾਂਦਾ ਹੈ।
HOME ਐਚ ਆਈ ਵੀ ਏਡਜ਼ ਪ੍ਰਤੀ ਜਾਗਰੂਕਤਾ ਸਮਾਗਮ ਅਤੇ ਰੈਲੀ ਕੀਤੀ



