ਬਾਬਾ ਕਸ਼ਮੀਰ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਵੱਲੋਂ ਸੰਗਤ ਨੂੰ ਸਹਿਯੋਗ ਦੇਣ ਦੀ ਅਪੀਲ
ਰੂਪਨਗਰ /ਸ੍ਰੀ ਅਨੰਦਪੁਰ ਸਾਹਿਬ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਹੋਲੇ ਮਹੱਲੇ ਮੌਕੇ ਲੱਖਾ ਸੰਗਤਾਂ ਇਤਿਹਾਸਿਕ ਧਰਤੀ ਦੇ ਗੁਰੂ ਘਰਾਂ ਵਿੱਚ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ ਜਿਨਾਂ ਦੀ ਆਮਦ ਤੋਂ ਪਹਿਲਾਂ ਇਹਨਾਂ ਧਾਰਮਿਕ ਸ਼ਹਿਰਾਂ ਵਿੱਚ ਸੇਫ ਅਵਸਥਾ ਬੜੇ ਸੁਚਾਰੂ ਢੰਗ ਨਾਲ ਹੋਣੀ ਚਾਹੀਦੀ ਹੈ ਜਿਸ ਤਹਿਤ ਬਾਬਾ ਕਸ਼ਮੀਰ ਸਿੰਘ ਮੁਖੀ ਕਾਰ ਸੇਵਾ ਭੂਰੀ ਵਾਲੇ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਹਿਰ ਦੀ ਸਾਫ ਸਫਾਈ ਗੁਰੂ ਘਰਾਂ ਨਜ਼ਦੀਕ ਝਾੜੂ ਲਗਾਉਣ ਦੀ ਸੇਵਾ ਅਤੇ ਸੜਕਾਂ ਉੱਤੇ ਧੂੜ ਨੂੰ ਕੰਟਰੋਲ ਕਰਨ ਲਈ ਵੈਕਿਊਮ ਮਸ਼ੀਨਾਂ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ ਜੋ ਕਿ ਪ੍ਰਸ਼ਾਸਨ ਦੇ ਸਹਿਯੋਗ ਨਾਲ ਆਪਣੇ ਇਲਾਕੇ ਵਿੱਚ ਇਹ ਸੇਵਾ ਪਿਛਲੇ ਪੰਜ ਦਿਨਾਂ ਤੋਂ ਆਰੰਭ ਕੀਤੀ ਗਈ ਹੈ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਵੱਲੋਂ ਇਸ ਕਾਰ ਸੇਵਾ ਨੂੰ ਆਰੰਭ ਕਰਨ ਦੀ ਅਰਦਾਸ ਕੀਤੀ ਗਈ ਅਤੇ ਕਰੀਬ 200 ਦੇ ਕਰੀਬ ਕਰਮਚਾਰੀ ਸਫਾਈ ਮੁਹਿੰਮ ਵਿੱਚ ਜੁੜੇ ਹੋਏ ਹਨ ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਨੇ ਦੱਸਿਆ ਕਿ ਹੋਲੇ ਮਹੱਲੇ ਮੌਕੇ 24 ਫਰਵਰੀ ਤੋਂ 7 ਫਰਵਰੀ ਤੱਕ ਸੰਗਤ ਲਈ ਲੰਗਰਾਂ ਦੀ ਵਿਵਸਥਾ ਅਤੇ ਗੁਰੂ ਗੋਬਿੰਦ ਸਿੰਘ ਜੀ ਯਾਤਰੀ ਨਿਵਾਸ ਵਿੱਚ ਕਮਰਿਆਂ ਦੀ ਸੇਵਾ ਸੰਗਤਾਂ ਲਈ ਹਾਜ਼ਰ ਹੈ
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



