ਗੁਰਦੁਆਰਾ ਸਾਹਿਬ ਅਰਬਨ ਅਸਟੇਟ ਵਿਖੇ ਹੋਲੇ ਮਹੱਲੇ ਦਾ ਤਿਉਹਾਰ ਮਨਾਇਆ ਗਿਆ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਗੁਰਦੁਆਰਾ ਸਾਹਿਬ ਅਰਬਨ ਅਸਟੇਟ ਕਪੂਰਥਲਾ ਵਿਖੇ ਪੂਰੇ ਜਾਹੋ ਜਲਾਲ ਨਾਲ ਤੇ ਉਤਸ਼ਾਹ ਨਾਲ ਸੰਗਤਾਂ ਵੱਲੋਂ ਮਨਾਇਆ ਗਿਆ। ਇਸ ਦੌਰਾਨ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ। ਜਿਸ ਵਿਚ ਭਾਈ ਬਲਵਿੰਦਰ ਸਿੰਘ ਸਾਰੰਗ ਦੇ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਭਾਈ ਗੁਰਜੀਤ ਸਿੰਘ ਭਬਿਆਣੇ ਵਾਲਿਆਂ ਨੇ ਕਥਾ ਪ੍ਰਵਾਹ ਰਾਹੀਂ ਜਿੱਥੇ ਸਬੰਧਤ ਦਿਨ ਦੀ ਮਹੱਤਤਾ ਨੂੰ ਉਜਾਗਰ ਕੀਤਾ ਤੇ ਗੁਰਬਾਣੀ ਦੇ ਵਿਭਿੰਨ ਪ੍ਰਸੰਗਾਂ ਦਾ ਹਵਾਲਾ ਦਿੰਦਿਆਂ ਸੰਗਤਾਂ ਨੂੰ ਗੁਰਬਾਣੀ ਤੋਂ ਸੇਧ ਲੈ ਕੇ ਜੀਵਨ ਬਸਰ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਗੁਰਬਾਣੀ ਤੁਕਾਂ ਦਾ ਸਹਾਰਾ ਲੈਂਦਿਆਂ ਸਪਸ਼ਟ ਕੀਤਾ ਕਿ ਜੇਕਰ ਅਸੀਂ ਗੁਰਬਾਣੀ ਚਾਬਕ ਜਿੰਦਗੀ ਜੀਵਾਂਗੇ ਤਾਂ ਸਾਡੇ ਮਨ ਚਿਤਾਂ ਹੱਸ ਵਿਸ਼ਵਾਸ਼ ਨੈਤਿਕਤਾ ਗਿਆਨ ਨਿਡਰਤਾ ਅਤੇ ਸਵੈਮਾਣ ਆਦਿ ਗੁਣ ਆਪਣੇ ਆਪ ਪ੍ਰਵੇਸ਼ ਕਰ ਜਾਣਗੇ। ਦੀਵਾਨ ਦੀ ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਵਿੱਚ ਸੰਗਤਾਂ ਨੇ ਵੱਡੀ ਗਿਣਤੀ ਹਾਜ਼ਰੀ ਭਰ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

 

Previous article‘ਆਪ’ ਸਰਕਾਰ ਆਪਣੇ ਹੀ ਬਜਟ ਦੇ ਐਲਾਨਾਂ ਨਾਲ ਹੋਈ ਬੇਨਕਾਬ : ਵੜਿੰਗ
Next articleਲਾਰਡ ਕ੍ਰਿਸ਼ਨਾ ਕਾਲਜ ‘ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ