ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦੀ 24ਵੀਂ ਵਰ੍ਹੇਗੰਢ ਦੇ ਸਮਾਗਮ 16 ਨੂੰ

ਏਕ ਓਂਕਾਰ ਚੈਰੀਟੇਬਲ ਟਰੱਸਟ ਨਿਰਮਲ ਕੁਟੀਆ ਸੀਚੇਵਾਲ ਦੇ ਖਜਾਨਚੀ ਦੇ ਸੇਵਾਦਾਰ ਸੁਰਜੀਤ ਸਿੰਘ ਸ਼ੰਟੀ
ਸਰਪੰਚ ਜੋਗਾ ਸਿੰਘ ਚੱਕ ਚੇਲਾ

ਕਪੂਰਥਲਾ, (ਸਮਾਜ ਵੀਕਲੀ) (ਕੌੜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਂ ਦੀ 24ਵੀਂ ਵਰੇਗੰਢ ਮੌਕੇ ਧਾਰਮਿਕ ਸਮਾਗਮ 15 ਤੇ16 ਜੁਲਾਈ ਨੂੰ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਕ ਓਂਕਾਰ  ਚੈਰੀਟੇਬਲ ਟਰੱਸਟ ਨਿਰਮਲ ਕੁਟੀਆ ਸੀਚੇਵਾਲ ਦੇ ਖਜਾਨਚੀ ਦੇ ਸੇਵਾਦਾਰ ਸੁਰਜੀਤ ਸਿੰਘ ਸ਼ੰਟੀ ਅਤੇ ਸਰਪੰਚ ਜੋਗਾ ਸਿੰਘ ਚੱਕ ਚੇਲਾ ਨੇ ਦੱਸਿਆ ਕਿ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਨੂੰ ਚੱਲਦਿਆ 23 ਸਾਲ ਹੋ ਗਏ ਹਨ ਅਤੇ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਸਾਰੀਆਂ ਚੁਣੌਤੀਆਂ ਨੂੰ ਸਰ ਕਰਦਿਆਂ ਪਵਿੱਤਰ ਵੇਈਂ ਦੀ ਕਾਰ ਸੇਵਾ ਨੇ ਪੰਜਾਬ ਵਿੱਚ ਵਾਤਾਵਰਣ ਦੀ ਨਵੀ ਲਹਿਰ ਖੜ੍ਹੀ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਵਾਤਾਵਰਣ ਦੀ ਚੇਤਨਾ ਦੀ ਚਿਣਗ ਬਾਲੀ ਰੱਖਣ ਲਈ ਹਰ ਸਾਲ ਕਾਰ ਸੇਵਾ ਦੀ ਵਰ੍ਹੇਗੰਢ ਮਨਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਜਿਥੇ ਸਾਰੇ ਕੰਮਾਂ ਦੀ ਸਵੈ ਪੜਚੋਲ ਕੀਤੀ ਜਾਂਦੀ ਹੈ ਉਥੇ ਨਾਲ ਹੀ ਭਵਿੱਖ ਦੇ ਟੀਚੇ ਮਿੱਥੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਵੇਂਈ ਦੀ ਵਰੇਗੰਢ ਨੂੰ ਸਮਰਪਿਤ ਦੋ ਦਿਨਾਂ ਸਮਾਗਮਾਂ ਦੌਰਾਨ 15 ਜੁਲਾਈ ਦਿਨ ਸੋਮਵਾਰ ਨੂੰ ਕੀਰਤਨ ਅਤੇ ਕਵੀ ਦਰਬਾਰ ਹੋਵੇਗਾ ਅਤੇ 16 ਜੁਲਾਈ ਦਿਨ ਮੰਗਲਵਾਰ ਨੂੰ ਪਵਿੱਤਰ ਵੇਂਈ ਦੀ ਕਾਰਸੇਵਾ ਦੀ ਵਰ੍ਹੇਗੰਢ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਮਨਾਈ ਜਾਵੇਗੀ । ਜਿਸ ਦੌਰਾਨ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਇਲਾਵਾ ਵੱਡੀ ਗਿਣਤੀ ਚ ਵਾਤਾਵਰਨ ਪ੍ਰੇਮੀ ਅਤੇ ਬੁੱਧੀਜੀਵੀ ਵਿੱਚ ਚਰਚਾ ਕਰਨਗੇ। ਉਨ੍ਹਾਂ ਇਲਾਕਾ ਵਾਸੀਆ ਨੂੰ ਅਪੀਲ ਕੀਤੀ ਕਿ ਉਕਤ ਸਮਾਗਮਾਂ ਵਿਚ ਹਾਜ਼ਰੀ ਲਗਵਾ ਕੇ ਗੁਰੂ ਨਾਨਕ ਦੇਵ ਜੀ ਦੀਆਂ ਖੁਸ਼ੀਆ ਪ੍ਰਾਪਤ ਕਰਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰੂਹ ਤੋਂ ਰੂਹ ਦਾ ਸੁਮੇਲ , ਜੱਫ਼ੀ ਪਾਕੇ ਮਿਲਣਾ
Next articleਡਾ. ਬੀ. ਆਰ ਅੰਬੇਡਕਰ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਸਰਕਲ ਅੱਪਰਾ ਵਲੋਂ ਪਿੰਡ ਗੁੜਾ ਵਿਖੇ ਡਾ.ਅੰਬੇਡਕਰ ਪਾਰਕ ‘ਚ ਫ਼ਲਦਾਰ ਤੇ ਛਾਂਦਾਰ ਬੂਟੇ ਲਗਾਏ