ਗ੍ਰਹਿ ਵਿਭਾਗ ਵਾਪਸ ਲੈਣ ਬਾਰੇ ਕਹਿਣ ’ਤੇ ਮੰਤਰੀ ਮੰਡਲ ਤੋਂ ਅਸਤੀਫ਼ੇ ਦੀ ਪੇਸ਼ਕਸ਼ ਕੀਤੀ: ਵਿਜ

ਚੰਡੀਗੜ੍ਹ (ਸਮਾਜ ਵੀਕਲੀ):  ਹਰਿਆਣਾ ਦੇ ਮੰਤਰੀ ਅਨਿਲ ਵਿਜ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਉਦੋਂ ਮੰਤਰੀ ਅਹੁਦੇ ਤੋਂ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਜਦੋਂ ਸ਼ਹਿਰੀ ਸਥਾਨਕ ਸਰਕਾਰਾਂ ਵਿਭਾਗ ਨਵੇਂ ਮੰਤਰੀ ਨੂੰ ਸੌਂਪੇ ਦਿੱਤਾ ਗਿਆ ਅਤੇ ਕਿਹਾ ਗਿਆ ਕਿ ਉਨ੍ਹਾਂ ਤੋਂ ਗ੍ਰਹਿ ਵਿਭਾਗ ਵੀ ਖੋਹਿਆ ਜਾ ਸਕਦਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸਲਾਹ ‘ਤੇ ਰਾਜ ਮੰਤਰੀ ਮੰਡਲ ਵਿੱਚ ਦੋ ਨਵੇਂ ਮੰਤਰੀਆਂ ਨੂੰ ਸ਼ਾਮਲ ਕਰਨ ਦੇ ਨਾਲ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਵਿਭਾਗਾਂ ਦੀ ਵੰਡ ਅਤੇ ਨਵੇਂ ਸਿਰਿਓਂ ਵੰਡ ਕੀਤੀ। ਨਵੇਂ ਮੰਤਰੀ ਕਮਲ ਗੁਪਤਾ ਨੂੰ ਸ਼ਹਿਰੀ ਲੋਕਲ ਬਾਡੀਜ਼ ਵਿਭਾਗ ਅਲਾਟ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਹਿਸਾਰ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦੋ ਵਾਰ ਵਿਧਾਇਕ ਰਹਿ ਚੁੱਕੇ ਗੁਪਤਾ ਨੂੰ ਆਪਣੇ ਅਧੀਨ ‘ਸਭ ਲਈ ਰਿਹਾਇਸ਼’ ਵਿਭਾਗ ਦੀ ਜ਼ਿੰਮੇਵਾਰੀ ਵੀ ਦਿੱਤੀ ਹੈ। ਇਹ ਪੁੱਛੇ ਜਾਣ ‘ਤੇ ਕਿ ਕੀ ਉਨ੍ਹਾਂ ਨੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਹੈ ਤਾਂ ਸ੍ਰੀ ਵਿਜ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਨੇ ਉਨ੍ਹਾਂ ਤੋਂ ਗ੍ਰਹਿ ਵਿਭਾਗ ਵਾਪਸ ਲੈਣ ਅਤੇ ਇਸ ਨੂੰ ਆਪਣੇ ਕੋਲ ਰੱਖਣ ਦੀ ਇੱਛਾ ਜ਼ਾਹਰ ਕੀਤੀ ਤਾਂ ਮੈਂ ਕਿਹਾ ਕਿ ਜੇ ਉਹ ਚਾਹੁੰਦੇ ਹਨ ਤਾਂ ਸਾਰੇ ਵਿਭਾਗਾਂ ਵਾਪਸ ਲੈ ਸਕਦੇ ਹਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਖ਼ਾਲਿਦ ਹੁਸੈਨ ਨੂੰ ਸੂਲਾਂ ਦਾ ਸਾਲਣ ਲਈ ਸਾਹਿਤ ਅਕਾਦਮੀ ਪੁਰਸਕਾਰ
Next articleਸਾਲ 2020-21 ਲਈ ਜੀਐੱਸਟੀ ਰਿਟਰਨ ਭਰਨ ਦੀ ਮਿਆਦ 28 ਫਰਵਰੀ ਤੱਕ ਵਧਾਈ