ਗ੍ਰਹਿ ਮੰਤਰਾਲੇ ਵੱਲੋਂ ਸੁਰੱਖਿਆ ਕਾਰਨਾਂ ਕਰ ਕੇ 54 ਚੀਨੀ ਮੋਬਾਈਲ ਐਪਸ ’ਤੇ ਪਾਬੰਦੀ ਦੀ ਸਿਫ਼ਾਰਿਸ਼

ਨਵੀਂ ਦਿੱਲੀ (ਸਮਾਜ ਵੀਕਲੀ):  ਗ੍ਰਹਿ ਮੰਤਰਾਲੇ ਨੇ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਪੈਦਾ ਕਰਨ ਵਾਲੀਆਂ 54 ਚੀਨੀ ਮੋਬਾਈਲ ਐਪਲੀਕੇਸ਼ਨਾਂ ’ਤੇ ਪਾਬੰਦੀ ਲਗਾਉਣ ਦੀ ਸਿਫ਼ਾਰਿਸ਼ ਕੀਤੀ ਹੈ। ਅਧਿਕਾਰਤ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਇਲੈਕਟ੍ਰੌਨਿਕ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਭਾਰਤ ਵਿਚ ਇਨ੍ਹਾਂ ਐਪਸ ਦੇ ਸੰਚਾਲਨ ’ਤੇ ਰੋਕ ਲਗਾਉਣ ਲਈ ਰਸਮੀ ਤੌਰ ’ਤੇ ਇਕ ਨੋਟੀਫਿਕੇਸ਼ਨ ਜਾਰੀ ਕਰੇਗਾ। ਸੂਤਰਾਂ ਨੇ ਦੱਸਿਆ ਕਿ ਜਿਨ੍ਹਾਂ ਐਪਸ ਖ਼ਿਲਾਫ਼ ਸੁਰੱਖਿਆ ਇਨਪੁੱਟ ਮਿਲੇ ਹਨ ਉਨ੍ਹਾਂ ਵਿਚ ਸੈਲਫੀ ਐੱਚਡੀ, ਬਿਊਟੀ ਕੈਮਰਾ, ਮਿਊਜ਼ਿਕ ਪਲੇਅਰ, ਮਿਊਜ਼ਿਕ ਪਲੱਸ, ਵਾਲਿਊਮ ਬੂਸਟਰ, ਵੀਡੀਓ ਪਲੇਅਰ ਮੀਡੀਆ ਆਲ ਫਾਰਮੇਟਸ, ਵੀਵਾ ਵੀਡੀਓ ਐਡੀਟਰ, ਨਾਈਸ ਵੀਡੀਓ ਬਾਈਦੂ, ਐਪਲਾਕ ਅਤੇ ਐਸਟਰਾਕ੍ਰਾਫਟ ਸਣੇ ਹੋਰ ਸ਼ਾਮਲ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਵਿਚ ਸਿਆਸੀ ਪਾਰਟੀਆਂ ਲਈ ਮੁਸ਼ਕਿਲ ਹੈ ਮੁਕਾਬਲਾ: ਕੈਪਟਨ ਅਮਰਿੰਦਰ ਸਿੰਘ
Next articleਇਸਰੋ ਦਾ 2022 ਦਾ ਪਹਿਲਾ ਪਰੀਖਣ: ਧਰਤੀ ’ਤੇ ਨਜ਼ਰ ਰੱਖਣ ਵਾਲਾ ਉਪਗ੍ਰਹਿ ਸਫ਼ਲਤਾਪੂਰਵਕ ਪੁਲਾੜ ’ਚ ਸਥਾਪਤ