ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ

ਨਵੀਂ ਦਿੱਲੀ (ਸਮਾਜ ਵੀਕਲੀ):  ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਲੁਧਿਆਣਾ ਦੇ ਅਦਾਲਤੀ ਕੰਪਲੈਕਸ ’ਚ ਹੋਏ ਧਮਾਕੇ ਸਬੰਧੀ ਰਿਪੋਰਟ ਮੰਗੀ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਕ ਪੱਤਰ ’ਚ ਪੰਜਾਬ ਸਰਕਾਰ ਨੂੰ ਘਟਨਾ ਦੇ ਵੇਰਵੇ ਸਮੇਤ ਰਿਪੋਰਟ ਜਲਦੀ ਤੋਂ ਜਲਦੀ ਭੇਜਣ ਨੂੰ ਕਿਹਾ ਹੈ। ਅਧਿਕਾਰੀਆਂ ਅਨੁਸਾਰ ਮੰਤਰਾਲੇ ਨੇ ਰਾਜ ਸਰਕਾਰ ਨੂੰ ਮੁੱਢਲੀ ਜਾਂਚ ਦੇ ਨਤੀਜਿਆਂ ਬਾਰੇ ਸੂਚਿਤ ਕਰਨ ਅਤੇ ਇਹ ਵੀ ਦੱਸਣ ਨੂੰ ਕਿਹਾ ਕਿ ਧਮਾਕੇ ’ਚ ਸੰਭਾਵੀ ਤੌਰ ’ਤੇ ਕੌਣ ਸ਼ਾਮਲ ਹੋ ਸਕਦਾ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੰਕਟ ਸਮੇਂ ਪੰਜਾਬ ਇਕਮੁੱਠ: ਨਵਜੋਤ ਸਿੱਧੂ
Next articleਪੰਜਾਬ ’ਚ ਹਾਈ ਅਲਰਟ ਜਾਰੀ ਕੀਤਾ: ਰੰਧਾਵਾ