ਬੇਗਮਪੁਰਾ ਟਾਇਗਰ ਫੋਰਸ ਵਿੱਚੋ ਢਾਈ ਸਾਲ ਤੋ ਕੱਢੇ ਹੋਏ ਸ਼ਰਾਰਤੀ ਅਨਸਰ ਪਬਲਿਕ ਤੇਂ ਪ੍ਰਸ਼ਾਸਨ ਨੂੰ ਗੁੰਮਰਾਹ ਕਰ ਰਹੇ ਹਨ : ਬੀਰਪਾਲ, ਹੈਪੀ, ਸ਼ਤੀਸ
ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਬੇਗਮਪੁਰਾ ਟਾਇਗਰ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਫੋਰਸ ਦੀ ਮੀਟਿੰਗ ਮੁੱਖ ਦਫਤਰ ਮੁਹੱਲਾ ਭਗਤ ਨਗਰ ਹੁਸ਼ਿਆਰਪੁਰ ਵਿਖੇ ਜਿਲ੍ਹਾ ਪ੍ਰਧਾਨ ਹੈਪੀ ਫ਼ਤਿਹਗੜ੍ਹ ਤੇ ਜਿਲਾ ਸੀਨੀਅਰ ਮੀਤ ਪ੍ਰਧਾਨ ਸਤੀਸ਼ ਕੁਮਾਰ ਸ਼ੇਰਗੜ੍ਹ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਵਿੱਚ ਧਾਕੜ ਤੇ ਜਾਂਬਜ਼ ਸੂਬਾ ਪ੍ਰਧਾਨ ਬੀਰਪਾਲ ਠਰੋਲੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ | ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋ ਪਿਛਲੇ ਦਿਨੀ ਸੂਬੇ ਵਿੱਚ ਪੈਟਰੋਲ ਅਤੇ ਡੀਜਲ ਤੇ ਵੈਟ ਵਧਾਉਣ ਦੇ ਫੈਸਲੇ ਨਾਲ ਪੰਜਾਬ ਦੇ ਲੋਕਾ ਤੇ ਬੇਤਹਾਸ਼ਾ ਬੋਝ ਪਿਆ ਹੈ । ਸਰਕਾਰ ਦੇ ਇਸ ਫੈਸਲੇ ਦੇ ਕਾਰਨ ਪੈਟਰੋਲ ਦੀ ਕੀਮਤ ਵਿੱਚ 61 ਪੈਸੇ ਅਤੇ ਡੀਜਲ ਦੀ ਕੀਮਤ ਵਿੱਚ 92 ਪੈਸੇ ਦਾ ਵਾਧਾ ਹੋਇਆ ਹੈ ਜਿਸ ਨਾਲ ਜਨਤਾ ਦੀ ਜੇਬ ਤੇ ਆਰਥਿਕ ਬੋਝ ਪੈ ਰਿਹਾ ਹੈ! ਉਹਨਾਂ ਡੀਜ਼ਲ ਅਤੇ ਪੈਟਰੋਲ ਦੇ ਵਧਾਏ ਗਏ ਰੇਟਾਂ ਨੂੰ ਆਮ ਲੋਕਾਂ ਤੇ ਬੇਮਿਸ਼ਾਲ ਬੋਝ ਅਤੇ ਆਪ ਸਰਕਾਰ ਦਾ ਲੋਕ ਵਿਰੋਧੀ ਫੈਸਲਾ ਦੱਸਿਆ ਉਹਨਾਂ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਇਹ ਤੀਜੀ ਵਾਰ ਹੈ ਜਦੋਂ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ ਉਹਨਾਂ ਇਸ ਨੂੰ ਮਨਮਾਨੇ ਢੰਗ ਨਾਲ ਕੀਤਾ ਵਾਧਾ ਦੱਸਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਆਮ ਪਬਲਿਕ ਨੂੰ ਪਰੇਸ਼ਾਨੀ ਪੈਦਾ ਕਰਨ ਦੀ ਬਜਾਏ ਆਪਣੇ ਕਈ ਸੌ ਕਰੋੜ ਰੁਪਏ ਦੇ ਫਾਲਤੂ ਖਰਚੇ ਨੂੰ ਰੋਕ ਕੇ ਪੈਸਾ ਬਚਾਵੇ ਉਹਨਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੇ ਵੈਟ ਵਧਾਉਣ ਤੋਂ ਇਲਾਵਾ ਸਰਕਾਰ ਨੇ 600 ਯੂਨਿਟ ਤੋਂ ਉੱਪਰ ਦੇ 7 ਕਿਲੋਵਾਟ ਤੱਕ ਦੇ ਬਿਜਲੀ ਕਨੈਕਸ਼ਨਾਂ ਤੇ ਦਿੱਤੀ ਜਾਂਦੀ ਸਬਸਿਡੀ ਵੀ ਖਤਮ ਕਰ ਦਿੱਤੀ ਹੈ ਜੋ ਕਿ ਤਿੰਨ ਰੁਪਏ ਪ੍ਰਤੀ ਯੂਨਿਟ ਸੀ ਉਹਨਾਂ ਕਿਹਾ ਕਿ ਇਸ ਨਾਲ ਲੋਕਾਂ ਤੇ ਵੱਡੇ ਪੱਧਰ ਤੇ ਅਸਰ ਪਵੇਗਾ ਉਹਨਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨੇ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਕਾਮੀ ਨੂੰ ਉਜਾਗਰ ਕਰ ਦਿੱਤਾ ਹੈ। ਉਹਨਾਂ ਪੈਟਰੋਲ ਡੀਜ਼ਲ ਤੇ ਬਿਜਲੀ ਦੇ ਵਧੇ ਰੇਟਾਂ ਨੂੰ ਵਾਪਸ ਲੈਣ ਦੀ ਪੁਰਜ਼ੋਰ ਮੰਗ ਕੀਤੀ ਅਤੇ ਪੰਜਾਬ ਸਰਕਾਰ ਤੇ ਗੰਭੀਰ ਦੋਸ਼ ਲਾਏ ਅਤੇ ਲੋਕਾਂ ਤੇ ਬੇਲੋੜੇ ਟੈਕਸ ਲਾਉਣ ਦਾ ਸਖਤ ਵਿਰੋਧ ਕੀਤਾ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਢਾਈ ਸਾਲ ਬੀਤ ਜਾਣ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਨੇ ਕੋਈ ਵੀ ਲੋਕ ਹਿਤੈਸ਼ੀ ਕੰਮ ਨਹੀਂ ਕੀਤਾ ਉਹਨਾਂ ਕਿਹਾ ਕਿ ਆਪ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸੂਬੇ ਦਾ ਹਰ ਵਰਗ ਪਹਿਲਾਂ ਹੀ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਤੇ ਮਾਨ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਸਮੇਤ ਬਿਜਲੀ ਦੇ ਰੇਟ ਵਧਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ । ਅੰਤ ਵਿੱਚ ਉਨਾਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਵਿੱਚੋ ਕੱਢੇ ਹੋਏ ਕੁਝ ਸ਼ਰਾਰਤੀ ਅਨਸਰਾ ਵਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਫੋਰਸ ਦਾ ਨਾਮ ਅਣਅਧਿਕਾਰਤ ਤੌਰ ਤੇ ਵਰਤ ਕੇ ਬੀਤੇ ਦਿਨੀ ਖੂਨਦਾਨ ਕੈਂਪ ਲਗਾਇਆ ਸੀ ਆਗੂਆਂ ਨੇ ਦੱਸਿਆ ਕਿ ਉਸ ਕੈਂਪ ਅਤੇ ਕੈਂਪ ਲਾਉਣ ਵਾਲੇ ਸ਼ਰਾਰਤੀ ਅਨਸਰਾ ਨਾਲ ਬੇਗਮਪੁਰਾ ਟਾਇਗਰ ਫੋਰਸ ਦਾ ਕੋਈ ਲੈਣਾ-ਦੇਣਾ ਨਹੀਂ ਹੈ
ਉਹਨਾਂ ਕਿਹਾ ਕਿ ਇਹ ਲੋਕ ਲੱਗਭਗ ਢਾਈ ਸਾਲ ਤੋ ਬੇਗਮਪੁਰਾ ਟਾਈਗਰ ਫੋਰਸ ਵਿੱਚੋਂ ਪੂਰਨ ਤੌਰ ਤੇ ਕੱਢੇ ਹੋਏ ਹਨ ਉਹਨਾਂ ਕਿਹਾ ਕਿ ਇਹ ਸ਼ਰਾਰਤੀ ਅਨਸਰ ਸਰਕਾਰੇ ਦਰਬਾਰੇ ਅਤੇ ਲੋਕਾਂ ਨੂੰ ਬੇਗਮਪੁਰਾ ਟਾਈਗਰ ਫੋਰਸ ਦੇ ਨਾਂ ਤੇ ਗੁਮਰਾਹ ਕਰ ਰਹੇ ਹਨ ਜਦਕਿ ਬੇਗਮਪੁਰਾ ਟਾਇਗਰ ਫੋਰਸ ਇਕ ਰਜਿ. ਜਥੇਬੰਦੀ ਹੈ ਇਸ ਕਰਕੇ ਫੋਰਸ ਵਿੱਚੋ ਕੱਢੇ ਹੋਏ ਸ਼ਰਾਰਤੀ ਅਨਸਰਾਂ ਤੋਂ ਬਚਣ ਦੀ ਜਰੂਰਤ ਹੈ ਆਗੂਆਂ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸ਼ਰਾਰਤੀ ਅਨਸਰਾਂ ਤੇਂ ਮਾਨਯੋਗ ਅਦਾਲਤ ਵਿੱਚ ਕੇਸ ਵੀ ਕੀਤੇ ਹੋਏ ਹਨ ਉਹਨਾਂ ਕਿਹਾ ਕਿ ਇਹਨਾਂ ਲੋਕਾਂ ਦਾ ਬੇਗਮਪੁਰਾ ਟਾਈਗਰ ਫੋਰਸ ਨਾਲ ਦੂਰ ਦਾ ਵਾਸਤਾ ਵੀ ਨਹੀਂ ਹੈ। ਇਸ ਮੌਕੇ ਹੋਰਨਾਂ ਤੋ ਇਲਾਵਾ ਅਮਨਦੀਪ, ਮੁਨੀਸ਼ ਕੁਮਾਰ, ਹਰਭਜਨ ਸਰੋਆ, ਵਿਸ਼ਾਲ ਬਸੀ ਬਾਹੀਆ, ਮਾਸਟਰ ਸੁਖਦੇਵ ਰਾਮ, ਰਵਿ ਸੁੰਦਰ ਨਗਰ,ਰੋਹਿਤ ਡਾਡਾ, ਰਾਹੁਲ ਡਾਡਾ, ਰਾਕੇਸ਼ ਭੱਟੀ, ਮੰਗਾ ਸ਼ੇਰਗ੍ਹੜ,ਬਾਲੀ ਆਦਿ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly