ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ )
ਪੰਜਾਬ ਪੈਨਸ਼ਨਰਜ ਯੂਨੀਅਨ ਦੀ ਇੱਕ ਮੀਟਿੰਗ ਪਾਰਟੀ ਦਫਤਰ ਵਿਖੇ ਪ੍ਰਧਾਨ ਓੰਕਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਓਂਕਾਰ ਸਿੰਘ, ਬਲਦੇਵ ਸਿੰਘ ਜੰਡੀ, ਬਿਕਰ ਸਿੰਘ ਵਾਈਸ ਪ੍ਰਧਾਨ ਅਤੇ ਕੁਲਦੀਪ ਸਿੰਘ ਨੇ ਆਪਣੀਆਂ ਮੰਗਾਂ ਸਬੰਧੀ ਵਿਸਥਾਰ ਸਹਿਤ ਚਾਨਣਾ ਪਾਇਆ। ਆਗੂਆਂ ਨੇ ਮੰਗ ਕੀਤੀ ਕਿ ਕੈਸ਼ਲੈਸ ਮੈਡੀਕਲ ਦਿੱਤਾ ਜਾਵੇ, 1-1-2016 ਤੋਂ ਰਿਟਾਇਰ ਹੋਏ ਪੈਨਸ਼ਨਰਾਂ ਦੇ ਬਕਾਏ ਦਿੱਤੇ ਜਾਣ, ਪੁਰਾਣੀ ਪੈਨਸ਼ਨ ਨੂੰ ਬਹਾਲ ਕੀਤਾ ਜਾਵੇ, 2.59 ਦੇ ਗੁਣਾਂਕ ਨਾਲ ਪੈਨਸ਼ਨ ਸੋਧ ਕੇ ਲਾਗੂ ਕੀਤੀ ਜਾਵੇ, ਡੀਏ ਦੇ 155 ਮਹੀਨਿਆਂ ਦਾ ਬਕਾਇਆ 12% ਵਿਆਜ ਸਮੇਤ ਦਿੱਤਾ ਜਾਵੇ, ਡੀਏ ਦੀਆਂ ਬਕਾਇਆ ਤਿੰਨ ਕਿਸ਼ਤਾਂ ਬਿਨਾਂ ਕਿਸੇ ਦੇਰੀ ਦੇ ਜਾਰੀ ਕੀਤੀਆਂ ਜਾਣ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਤੇ ਗੱਲਬਾਤ ਲਈ 25 ਜੁਲਾਈ ਨੂੰ ਮੁਲਾਜ਼ਮ ਤੇ ਪੈਨਸ਼ਨਜ਼ ਸਾਂਝੇ ਮੋਰਚੇ ਦੇ ਆਗੂਆਂ ਨੂੰ ਮੀਟਿੰਗ ਲਈ ਸਮਾਂ ਦਿੱਤਾ ਸੀ। ਆਸ ਕਰਦੇ ਹਾਂ ਕਿ ਇਸ ਹੋਣ ਵਾਲੀ ਮੀਟਿੰਗ ਵਿੱਚ ਸਰਕਾਰ ਆਪਣੇ ਵਾਅਦੇ ਤੇ ਪੂਰਾ ਉਤਰੇਗੀ। ਇਸ ਮੌਕੇ ਜਗਜੀਤ ਸਿੰਘ, ਓਕਾਰ ਸਿੰਘ, ਬਲਦੇਵ ਸਿੰਘ, ਕੁਲਦੀਪ ਸਿੰਘ, ਕਿਸ਼ਨ ਦਾਸ, ਸੁਰਜੀਤ ਸਿੰਘ, ਮਹਿੰਦਰ ਸਿੰਘ ਯਾਰਡ ਮਾਸਟਰ, ਸੁਰਜੀਤ ਸਿੰਘ ਕੈਸ਼ੀਅਰ, ਬਿਕਰ ਸਿੰਘ, ਬਲਵੀਰ ਸਿੰਘ, ਬਲਵਿੰਦਰ ਸਿੰਘ, ਸੰਤੋਖ ਸਿੰਘ, ਦਵਿੰਦਰ ਸਿੰਘ, ਮੋਹਨ ਲਾਲ, ਜਸਵੰਤ ਸਿੰਘ, ਕੇਵਲ ਕਿਸ਼ਨ, ਗੁਰਮੀਤ ਸਿੰਘ, ਗੁਰਚਰਨ ਸਿੰਘ ਆਦਿ ਹਾਜ਼ਰ ਹੋਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly